ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ

ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ

ਹੁਸ਼ਿਆਰਪੁਰ, 2 ਜੂਨ : ਨਗਰ ਕੌਸਲ ਸ਼ਾਮਚੁਰਾਸੀ ਚੋਣਾਂ 2026 ਦੇ ਸਨਮੁੱਖ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸ ਅਸਲਾ/ਹਥਿਆਰਵਿਸਫੋਕਟ ਸਮੱਗਰੀਕਿਰਪਾਨਕਿਰਚਾਂਭਾਲੇਟੋਕੇਚਾਕੂ ਆਦਿਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈਨੂੰ 14 ਜੂਨ 2026 ਤੱਕ ਕੈਰੀ ਕਰਨ 'ਤੇ ਪੂਰਨ ਪਾਬੰਦੀ ਰਹੇਗੀ।

    ਉਨ੍ਹਾਂ ਦੱਸਿਆ ਕਿ ਇਹ ਹੁਕਮ ਆਰਮੀ ਪਰਸੋਨਲਪੈਰਾ ਮਿਲਟਰੀ ਫੋਰਸਪੁਲਿਸ ਕਰਮਚਾਰੀਆਂਬੈਂਕ ਸੁਰੱਖਿਆ ਗਾਰਡਫੈਕਟਰੀ ਦੇ ਸਕਿਊਰਿਟੀ ਗਾਰਡਪੈਟਰੋਲ ਪੰਪ ਮਾਲਕਾਂਮਨੀ ਐਕਸਚੇਂਜ ਦੇ ਮਾਲਕਜਿਊਲਰਜ਼ ਸ਼ਾਪ ਦੇ ਮਾਲਕਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿਚ ਭਾਗ ਲੈ ਰਹੇ ਹੋਣ)ਉਹ ਵਿਅਕਤੀ ਜਿਨ੍ਹਾਂ ਨੂੰ ਜ਼ੈੱਡ ਸਕਿਊਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੋਵੇ, ‘ਤੇ ਲਾਗੂ ਨਹੀਂ ਹੋਵੇਗਾ। 

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ