ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ

ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ

ਮਾਨਸਾ, 29 ਅਪ੍ਰੈਲ :             ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰ ਵਰਤਦਿਆਂ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ 'ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

            ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ 'ਤੇ ਅਕਸਰ ਆਮ ਤੌਰ 'ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ 'ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਅਤਿ ਜ਼ਰੂਰੀ ਹੋ ਜਾਂਦੀ ਹੈ।

            ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।

 

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ
ਐਸਏਐਸ ਨਗਰ (ਮੋਹਾਲੀ); 29 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਜੇਈਈ ਮੇਨਜ਼ ਪ੍ਰੀਖਿਆ ਪਾਸ...
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ 'ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼
ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ