ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਨਾੜ ਨੂੰ ਅੱਗ ਲਗਾਉਣ 'ਤੇ ਮੁਕੰਮਲ ਪਾਬੰਦੀ

ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਨਾੜ ਨੂੰ ਅੱਗ ਲਗਾਉਣ 'ਤੇ ਮੁਕੰਮਲ ਪਾਬੰਦੀ

ਤਰਨ ਤਾਰਨ, 7 ਅਪ੍ਰੈਲ :

ਜ਼ਿਲ੍ਹਾ ਮੈਜਿਸਟ੍ਰੇਟ, ਤਰਨ ਤਾਰਨ ਸ੍ਰੀ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਆਮ ਤੌਰ 'ਤੇ ਵੇਖਣ ਵਿਚ ਆਉਂਦਾ ਹੈ ਕਿ ਰਬੀ ਸੀਜ਼ਨ ਦੌਰਾਨ ਕਣਕ ਦੀ ਕਟਾਈ ਜ਼ਿਆਦਾਤਰ ਕੰਬਾਇਨ ਮਸ਼ੀਨਾਂ ਰਾਹੀਂ ਕੀਤੀ ਜਾਂਦੀ ਹੈ ਅਤੇ ਸਬੰਧਤ ਮਾਲਕਾਂ ਵੱਲੋਂ ਬਚਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਇਸ ਨਾਲ ਹਵਾ ਵਿਚ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲਣ ਕਾਰਨ ਸਾਹ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ ਅਤੇ ਇਸਦੇ ਨਾਲ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ਜਿਸ ਨਾਲ ਦੇਸ਼ ਦੀ ਉਤਪਾਦਕਤਾ ਵਿਚ ਕਮੀ ਆਉਂਦੀ ਹੈ। ਧੂੰਏਂ ਨਾਲ ਆਵਾਜਾਈ ਵਿਚ ਵੀ ਵਿਘਨ ਪੈਂਦਾ ਹੈ ਅਤੇ ਲੋਕਾਂ ਦੀ ਜਾਨ-ਮਾਲ ਦਾ ਖ਼ਤਰਾ ਬਣ ਜਾਂਦਾ ਹੈ। ਇਹ ਹੁਕਮ 5 ਜੂਨ 2026 ਤੱਕ ਲਾਗੂ ਰਹਿਣਗੇ। 

Advertisement

Latest News

ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ
ਪਟਿਆਲਾ, 17, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-    ਗਰਮੀ ਦੇ ਮੌਸਮ ਵਿੱਚ ਜਦੋਂ ਤਾਪਮਾਨ ਵਧਣ ਲੱਗਦਾ ਹੈ, ਤਾਂ ਸਰੀਰ ਨੂੰ ਅੰਦਰੋਂ...
ਬਾਦਸ਼ਾਹ ਦੇ ਨਵੇਂ ਗੀਤ ‘ਟਟੀਹਰੀ’ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਵਿਵਾਦ ਹੁਣ ਸ਼ਾਂਤ ਹੁੰਦਾ ਨਜ਼ਰ ਆ ਰਿਹਾ ਹੈ
ਹਰਿਆਣਾ ਵਿੱਚ ਮਾਲੀਆ ਨਾਲ ਸਬੰਧਤ ਸ਼ਿਕਾਇਤਾਂ ਦਾ ਹੱਲ 48 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ
ਭਾਰਤ ਅਤੇ ਨਿਊਜ਼ੀਲੈਂਡ 27 ਅਪ੍ਰੈਲ ਨੂੰ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਹਸਤਾਖਰ ਕਰਨਗੇ
ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਏਸ਼ੀਆ ਦੇ ਸੱਭ ਤੋਂ ਅਮੀਰ ਵਿਅਕਤੀ ਦਾ ਖ਼ਿਤਾਬ ਹਾਸਲ ਕਰ ਲਿਆ ਹੈ
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਦੇ ਪਿਤਾ ਵਿਜੇ ਸਿੰਘ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ
19 ਅਪ੍ਰੈਲ ਨੂੰ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ