ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਤੇ ਵਰਤੋਂ ਤੇ ਪੂਰਨ ਪਾਬੰਦੀ

ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਤੇ ਵਰਤੋਂ ਤੇ ਪੂਰਨ ਪਾਬੰਦੀ

ਮੋਗਾ, 1 ਜੁਲਾਈ

            ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈਨੂਫੈਕਟਰਿੰਗ, ਯੂਜਿਜ ਐਂਡ ਡਿਸਪੋਜਲ ਕੰਟਰੋਲ ਐਕਟ-2005 ਮੁਤਾਬਿਕ ਜ਼ਿਲ੍ਹਾ ਮੋਗਾ ਵਿੱਚ 30 ਮਾਈਕਰੋਨ ਤੋਂ ਘੱਟ ਮੋਟਾਈ8 ਬਾਏ 12 ਆਕਾਰ ਤੋਂ ਘੱਟ ਦੇ ਅਣਲੱਗ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 31 ਅਗਸਤ, 2025 ਤੱਕ ਲਾਗੂ ਰਹੇਗਾ।

            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਪਲਾਸਟਿਕ ਲਿਫਾਫਿਆਂ ਦੀ ਸ਼ਰੇਆਮ ਵਰਤੋਂ ਕੀਤੀ ਜਾ ਰਹੀ ਹੈ। ਤਕਨਾਲੋਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰਕੇ, ਵਰਤ ਕੇ ਸੁੱਟਣ ਵਾਲੀਆਂ, ਪੈਕ ਕਰਨ ਲਈ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਉਪਭੋਗੀ ਵਸਤੂਆਂ ਲਈ ਵਧ ਰਹੀ ਖਪਤ ਕਾਰਨ ਬਹੁਤ ਜਿਆਦਾ ਪਲਾਸਟਿਕ ਦੀ ਰੱਦੀ ਕੂੜਾ ਕਰਕਟ ਸੁੱਟਣ ਵਾਲੀਆਂ ਥਾਵਾਂ ਅਤੇ ਖੁੱਲੀਆਂ ਥਾਵਾਂ ਤੇ ਥਾਂ ਮੱਲ ਰਹੀ ਹੈ ਜਿਸਦੇ ਸਿੱਟੇ ਵਜੋਂ ਵਾਤਾਵਰਨ ਅਤੇ ਸਿਹਤ ਸਬੰਧੀ ਖਤਰਨਾਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਪਲਾਸਟਿਕ ਲਿਫਾਫੇ ਸੀਵਰੇਜ ਪ੍ਰਣਾਲੀ ਨੂੰ ਖਾਸ ਤੌਰ ਤੇ ਨੁਕਸਾਨ ਪਹੁੰਚਾਉਂਦੇ ਹਨ, ਕਿਉਂਕਿ ਇਹ ਨਾਲੀਆਂ ਅਤੇ ਖੁੱਲ੍ਹੇ ਨਾਲਿਆਂ ਵਿੱਚ ਰੁਕਾਵਟ ਦਾ ਕਾਰਨ ਬਣਦੇ ਹਨ। ਪਲਾਸਟਿਕ ਵਿੱਚ ਰੰਗਣ ਪਦਾਰਥ ਤੇ ਜਹਿਰੀਲਾਪਨ ਕਈ ਬਿਮਾਰੀਆਂ ਪੈਦਾ ਕਰਦਾ ਹੈ। ਪਲਾਸਟਿਕ ਦੀ ਨਾ ਗਲਣਯੋਗ ਪ੍ਰਵਿਰਤੀ ਇਸਦੇ ਬੁਰੇ ਪ੍ਰਭਾਵਾਂ ਨੂੰ ਹੋਰ ਕਈ ਗੁਣਾ ਵਧਾ ਦਿੰਦੀ ਹੈ ਇਸ ਤੋਂ ਇਲਾਵਾ ਪਸ਼ੂਆਂ ਵੱਲੋਂ ਪਲਾਸਟਿਕ ਲਿਫਾਫਿਆਂ ਦੀ ਰਹਿੰਦ ਖੂੰਹਦ ਖਾਧੇ ਜਾਣ ਕਾਰਨ ਗੰਭੀਰ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਅਤੇ ਉਹਨਾਂ ਦੀ ਮੌਤ ਵੀ ਹੋ ਜਾਂਦੀ ਹੈ ਜਿਸ ਨਾਲ ਆਮ ਜਨ ਜੀਵਨ ਵਿੱਚ ਭਾਰੀ ਵਿਘਨ ਪੈਂਦਾ ਹੈ। ਇਹ ਮਨੁੱਖੀ ਸਿਹਤ ਲਈ ਵੀ ਹਾਨੀਕਾਰਕ ਹੈ। ਦੀ ਪੰਜਾਬ ਪਲਾਸਟਿਕ ਅਤੇ ਕੈਰੀ ਬੈਗਜ (ਮੈਨੂਪੈਕਟਰਿੰਗ, ਯੂਜਿਜ ਐਂਡ ਡਿਸਪੋਜਲ) ਕੰਟਰੋਲ ਐਕਟ, 2005 ਅਨੁਸਾਰ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਤੇ ਪਾਬੰਦੀ ਲਗਾਉਣੀ ਲੋਕ ਹਿੱਤ ਵਿੱਚ ਜਰੂਰੀ ਹੈ।

            ਸਮੂਹ ਪਬਲਿਕ ਪ੍ਰਾਪਰਟੀਜ ਅਤੇ ਸਰਕਾਰੀ ਇਮਾਰਤਾਂ ਉਪਰ ਪੋਸਟਰ, ਹੱਥ ਲਿਖਤ ਆਦਿ ਲਗਾਉਣ ਤੇ ਪਾਬੰਦੀ

            ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਤਹਿਤ ਮੋਗਾ ਅੰਦਰ ਸਥਿਤ ਸਮੂਹ ਪਬਲਿਕ ਪ੍ਰਾਪਰਟੀਜ  ਅਤੇ ਸਰਕਾਰੀ ਇਮਾਰਤਾਂ/ਥਾਵਾਂ ਤੇ ਕਿਸੇ ਵੀ ਕਿਸਮ ਦੇ ਪੋਸਟਰ, ਫੋਟੋਆਂ ਜਾਂ ਹੱਥ ਨਾਲ ਲਿਖਣ ਜਾਂ ਹੋਰ ਕਿਸੇ ਵੀ ਪ੍ਰਕਾਰ ਦੇ ਕਾਗਜਾਤ ਆਦਿ ਲਗਾਉਣ ਤੇ ਪਾਬੰਦੀ ਲਗਾਈ ਗਈ ਹੈ। ਉਹਨਾਂ ਦੱਸਿਆ ਕਿ ਪਬਲਿਕ ਪ੍ਰਾਪਰਟੀਜਸਰਕਾਰੀ ਇਮਾਰਤਾਂ ਉਪਰ ਆਮ ਜਨਤਾ ਵੱਲੋਂ ਹੱਥ ਨਾਲ ਲਿਖ ਕੇ ਜਾਂ ਪੋਸਟਰ, ਫੋਟੋਆਂ ਅਤੇ ਹੋਰ ਕਈ ਪ੍ਰਕਾਰ ਦੇ ਕਾਗਜਾਤ ਮਸ਼ਹੂਰੀ ਹਿੱਤਾਂ ਲਈ ਲਗਾ ਦਿੱਤੇ ਜਾਂਦੇ ਹਨ ਜੋ ਕਿ ਇਹਨਾਂ ਇਮਾਰਤਾਂ ਦੀ ਸੁੰਦਰਤਾ ਨੂੰ ਖਤਮ ਕਰਕੇ ਇਹਨਾਂ ਨੂੰ ਭੱਦਾ ਬਣਾ ਦਿੰਦੇ ਹਨ, ਜਿਹੜਾ ਕਿ ਲੋਕ ਹਿੱਤਾਂ ਦੇ ਵਿਰੁੱਧ ਹੈ। 

Tags:

Advertisement

Latest News

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 16 ਮਈ:-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤੇਲ...
ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ 'ਮੁੱਖ ਮੰਤਰੀ ਸਿਹਤ ਯੋਜਨਾ' 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ
ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ 'ਆਪ' ਵਿੱਚ ਹੋਏ ਸ਼ਾਮਲ
ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
'ਆਪ' ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ 'ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ
ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾਸ਼ਾਹੀ ਅਤੇ ਗਲਤ ਫੈਸਲਿਆਂ ਨੂੰ ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ: ਬਰਿੰਦਰ ਗੋਇਲ