ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ

ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ

ਫਰੀਦਕੋਟ 3 ਮਾਰਚ ,

75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ਤੇ ਪਾਬੰਦੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਹਿੱਤ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਗਾ ਕੇ ਇਸ ਦਵਾਈ (ਪ੍ਰੀਗਾਬਾਲਿਨ 75 ਐਮ.ਜੀ ਤੋਂ ਵੱਧ) ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ

ਹੁਕਮਾਂ ਵਿੱਚ ਹੋਲਸੇਲਰ, ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ਵਿੱਚ ਫਾਰਮਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੀਗਾਬਾਲਿਨ 75 ਐਮ.ਜੀ ਬਿਨਾਂ ਅਸਲ ਪਰਚੀ ਦੇ ਨਹੀਂ ਵੇਚੇਗਾ। ਇਸ ਤੋਂ ਇਲਾਵਾ ਹੁਕਮਾਂ ਅਨੁਸਾਰ ਵੇਚਣ ਵਾਲੇ ਇਸ ਗੱਲ ਵੀ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ 75 ਐਮ.ਜੀ ਤੱਕ ਵੇਚੀ ਗਈ ਗੋਲੀ ਅਤੇ ਕੈਪਸੂਲ ਦਾ ਵੀ ਰਿਕਾਰਡ ਵੀ ਰੱਖਣਗੇ ਅਤੇ ਖਰੀਦ ਅਤੇ ਵੇਚ ਦਾ ਬਿੱਲ ਸਮੇਤ ਰਿਕਾਰਡ ਰੱਖਣਾ ਯਕੀਨੀ ਬਣਾਉਣਗੇ। ਅਸਲ ਪਰਚੀ ਦੇ ਉਪਰ ਸਟੈਂਪ ਸਮੇਤ ਇਨ੍ਹਾਂ ਚੀਜਾਂ ਜਿਵੇ ਕੇ ਕੈਮਿਸਟ/ ਰਿਟੇਲਰ/ ਟਰੇਡ ਦਾ ਨਾਮ, ਗੋਲੀਆਂ ਖਰੀਦਣ ਦੀ ਮਿਤੀ ਅਤੇ ਗੋਲੀਆਂ ਦੀ ਗਿਣਤੀ ਆਦਿ ਨੂੰ ਵੀ ਯਕੀਨੀ ਬਣਾਉਣਗੇ 

ਇਨ੍ਹਾਂ ਹੁਕਮਾਂ ਮੁਤਾਬਿਕ ਹਰ ਹੋਲਸੇਲਰ/ਰਿਟੇਲਰ/ਕੈਮਿਸਟ, ਮੈਡੀਕਲ ਸਟੋਰ ਮਾਲਕ ਅਤੇ ਹਸਪਤਾਲ ਵਿੱਚ ਫਾਰਮਸਿਸਟ ਇਸ ਚੀਜ ਨੂੰ ਵੀ ਯਕੀਨੀ ਬਣਾਉਣਗੇ ਕਿ ਖਰੀਦ ਕਰਨ ਵਾਲੇ ਵੱਲੋਂ ਅਸਲ ਪਰਚੀ ਦੇ ਉਪਰ ਪਹਿਲਾਂ ਹੀ ਕਿਸੇ ਹੋਰ ਦੁਕਾਨ ਤੋਂ ਇਹ ਦਵਾਈ (ਪ੍ਰੀਗਾਬਾਲਿਨ 75 ਐਮ.ਜੀ) ਨਾ ਖਰੀਦੀ ਗਈ ਹੋਵੇ। ਵੇਚਣ ਵਾਲੇ ਇਹ ਵੀ ਯਕੀਨੀ ਬਣਾਉਣਗੇ ਕਿ ਪਰਚੀ ਵਿੱਚ ਦਰਜ ਦਿਨਾਂ ਤੋਂ ਵੱਧ ਗਾਹਕ ਨੂੰ ਦਵਾਈ ਨਾ ਮੁਹੱਈਆ ਕਰਵਾਈ ਜਾਵੇ। ਇਹ ਆਰਡਰ 22 ਅਪ੍ਰੈਲ 2025 ਤੱਕ ਲਾਗੂ ਰਹਿਣਗੇ

ਐਮਰਜੈਂਸੀ ਹਾਲਾਤਾਂ ਵਿੱਚ ਜਿੰਨਾ ਮਰੀਜਾਂ ਨੂੰ ਅਸਲ ਵਿੱਚ ਇਹ ਦਵਾਈ ਦੀ ਜਰੂਰਤ ਹੈ ਨੂੰ ਜਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਚਲਾਏ ਜਾ ਰਹੇ ਮੈਡੀਕਲ ਸਟੋਰਾਂ ਤੇ ਇਹ ਦਵਾਈ ਮੁਹੱਈਆ ਕਰਵਾਉਣ ਲਈ ਛੂਟ ਦਿੱਤੀ ਜਾਂਦੀ ਹੈ। ਹੁਕਮਾਂ ਵਿੱਚ ਸੈਕਟਰੀ ਰੈਡ ਕਰਾਸ ਨੂੰ ਇਸ ਦਵਾਈ ਦੇ ਵੇਚਣ ਸਬੰਧੀ ਰਿਕਾਰਡ ਨੂੰ ਰਖਵਾਉਣ ਲਈ ਪਾਬੰਦ ਕੀਤਾ ਗਿਆ ਹੈ।

Tags:

Related Posts

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ...
ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ
#Dra ਭਾਸ਼ਾ ਵਿਭਾਗ ਵੱਲੋਂ ਡਾ. ਬੀ.ਆਰ.ਅੰਬੇਡਕਰ ਲਾਇਬ੍ਰੇਰੀ ਬੋਦਲ ਛਾਉਣੀ ਨੂੰ ਕਿਤਾਬਾਂ ਭੇਟ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਰਕੋਟਿਕਸ ਅਨੌਨੀਮਸ ਕਮੇਟੀ ਦਾ ਗਠਨ ਕਰਕੇ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਕੀਤਾ ਜਾਵੇਗਾ ਮਜ਼ਬੂਤ- ਗੁਰਮੀਤ ਕੁਮਾਰ ਬਾਂਸਲ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲੇਗੀ ਆਧੁਨਿਕ ਸਿੱਖਿਆ
ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਨਵਾਂ ਯੂਟਿਊਬ ਚੈਨਲ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਦੀ ਸ਼ੁਰੂਆਤ
ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ