ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ

ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ

ਅੰਮ੍ਰਿਤਸਰ, 6 ਦਸੰਬਰ

— ਹਲਕਾ ਦੱਖਣੀ ਦੇ ਐਮ ਐਲ ਏ ਡਾ. ਇੰਦਰਬੀਰ ਸਿੰਘ ਨਿੱਝਰ ਦੇ ਯਤਨਾਂ ਸਦਕਾ ਭਗਤਾਂਵਾਲਾ ਡੰਪ ਸਾਈਟ ’ਤੇ ਚੱਲ ਰਹੀ ਬਾਇਓ-ਰੀਮੀਡੀਏਸ਼ਨ ਪ੍ਰਕਿਰਿਆ ਤਹਿਤ ਲਗਭਗਇਕ ਲੱਖ ਟਨ ਕੂੜੇ ਦੀ ਸਫਾਈ ਕਰ ਦਿੱਤੀ ਗਈ ਹੈ ਅਤੇ ਕੰਮ ਨਿਰੰਤਰ ਜਾਰੀ ਹੈ। ਡਾਕਟਰ ਨਿੱਜਰ ਖੁਦ ਇਸ ਕੰਮ ਦੀ ਨਿਗਰਾਨੀ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਫ਼ਾਈ ਅਤੇ ਵਾਤਾਵਰਣ ਸੁਧਾਰ ਲਈ ਇਹ ਪ੍ਰੋਜੈਕਟ ਬਹੁਤ ਮਹੱਤਵਪੂਰਨ ਹੈ ਅਤੇ ਕੰਮ ਤੇਜ਼ੀ ਨਾਲ ਅਗੇ ਵੱਧ ਰਿਹਾ ਹੈ।

 

ਡਾ. ਨਿੱਝਰ ਨੇ ਦੱਸਿਆ ਕਿ ਹੁਣ ਤੱਕ ਲਗਭਗ 1 ਲੱਖ ਟਨ ਕੂੜਾ ਸਾਫ਼ ਕੀਤਾ ਜਾ ਚੁੱਕਿਆ ਹੈ, ਜੋ ਕਿ ਪ੍ਰੋਜੈਕਟ ਦੀ ਵੱਡੀ ਉਪਲਬਧੀ ਹੈ। ਇਸਦੇ ਨਾਲ ਹੀ 350 ਟਰੱਕਾਂ ਰਾਹੀਂ ਟਰੀਟ ਕੀਤਾ ਹੋਇਆ ਬਾਇਓ-ਰੀਮੀਡੀਏਟਡ ਮਟੀਰੀਅਲ (ਮਿੱਟੀ ਅਤੇ ਪਲਾਸਟਿਕ) ਸਾਈਟ ਤੋਂ ਹਟਾਇਆ ਜਾ ਚੁੱਕਿਆ ਹੈ। ਉਹਨਾਂ ਕਿਹਾ ਕਿ ਇਹ ਸਾਰਾ ਕੰਮ ਅੰਮ੍ਰਿਤਸਰ ਨੂੰ ਸੁੰਦਰ ਅਤੇ ਸਾਫ਼-ਸੁਥਰਾ ਬਣਾਉਣ ਦੇ ਵੱਡੇ ਮਿਸ਼ਨ ਦਾ ਹਿੱਸਾ ਹੈ।

 

ਇਸ ਮੌਕੇ ਮਿਊਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਅਧਿਕਾਰੀ ਵੀ ਮੌਜੂਦ ਸਨ,ਅਤੇ ਉਹਨਾਂ ਨੇ  ਤੇ ਨਵਨੀਤ ਸ਼ਰਮਾ ਪੀ.ਏ. ਡਾ. ਇੰਦਰਬੀਰ ਸਿੰਘ ਨਿੱਝਰ ਆਪਣੇ ਟੀਮ ਸਮੇਤ ਸ਼ਾਮਲ ਰਹੇ। ਅਧਿਕਾਰੀਆਂ ਵੱਲੋਂ ਡਾ. ਨਿੱਝਰ ਨੂੰ ਸਾਈਟ ’ਤੇ ਚੱਲ ਰਹੇ ਸਾਰੇ ਕੰਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਉਹਨਾਂ ਨੇ ਦੱਸਿਆ ਕਿ ਸਫ਼ਾਈ ਪ੍ਰਕਿਰਿਆ ਨੂੰ ਹੋਰ ਵੀ ਤੇਜ਼ੀ ਨਾਲ ਅਗੇ ਵਧਾਉਣ ਲਈ ਵਾਧੂ ਮਸ਼ੀਨਰੀ ਅਤੇ ਟੈਕਨੀਕੀ ਸਹਾਇਤਾ ਤਾਇਨਾਤ ਕੀਤੀ ਗਈ ਹੈ।

 

ਇਸ ਦੌਰੇ ਦੌਰਾਨ ਹਲਕੇ ਦੇ ਆਮ ਆਦਮੀ ਪਾਰਟੀ ਦੇ ਕਈ ਸਥਾਨਕ ਆਗੂ ਅਤੇ ਵਰਕਰ ਵੀ ਡਾ. ਨਿੱਝਰ ਦੇ ਪੀ ਏ ਸ੍ਰੀ ਨਵਨੀਤ ਸ਼ਰਮਾ ਨਾਲ ਮੌਜੂਦ ਸਨ। ਉਹਨਾਂ ਨੇ ਕਿਹਾ ਕਿ ਇਹ ਸਾਰਾ ਕੰਮ ਹਲਕੇ ਦੇ ਲੋਕਾਂ ਨਾਲ ਕੀਤੇ ਪੱਕੇ ਵਾਅਦੇ ਦੇ ਤਹਿਤ ਕੀਤਾ ਜਾ ਰਿਹਾ ਹੈ ਅਤੇ ਭਗਤਾਂਵਾਲਾ ਡੰਪ ਸਾਈਟ ਨੂੰ ਪੂਰੀ ਤਰ੍ਹਾਂ ਸਾਫ਼ ਕਰਨਾ ਮੇਰੀ ਤਰਜੀਹ ਹੈ।

 

ਡਾ. ਨਿੱਝਰ ਨੇ ਵਿਸ਼ਵਾਸ ਦਿਵਾਇਆ ਕਿ ਇਸ ਪ੍ਰੋਜੈਕਟ ਦੀ ਪੂਰਤੀ ਨਾਲ ਅੰਮ੍ਰਿਤਸਰ ਦੇ ਵਾਤਾਵਰਣ, ਹਵਾ ਦੀ ਗੁਣਵੱਤਾ ਅਤੇ ਆਲੇ ਦੁਆਲੇ ਦੇ ਇਲਾਕਿਆਂ ਦੀ ਸਿਹਤ ਵਿੱਚ ਵੱਡਾ ਸੁਧਾਰ ਆਵੇਗਾ। ਉਹਨਾਂ ਨੇ ਕਿਹਾ ਕਿ ਸਰਕਾਰ ਇਸ ਮਿਸ਼ਨ ਨੂੰ ਜਲਦੀ ਪੂਰਾ ਕਰਨ ਲਈ ਵਚਨਬੱਧ ਹਨ। 

Advertisement

Latest News

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਭਾਜਪਾ ਨੇ ਦੇਸ਼ ਦੀ ਜਨਤਾ ਨੂੰ ਫਿਰ ਦਿੱਤਾ ਮਹਿੰਗਾਈ ਦਾ ਤੋਹਫ਼ਾ: ਬਲਤੇਜ ਪੰਨੂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਭਾਜਪਾ ਨੇ ਦੇਸ਼ ਦੀ ਜਨਤਾ ਨੂੰ ਫਿਰ ਦਿੱਤਾ ਮਹਿੰਗਾਈ ਦਾ ਤੋਹਫ਼ਾ: ਬਲਤੇਜ ਪੰਨੂ
ਚੰਡੀਗੜ੍ਹ, 25 ਮਈ-      ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ...
ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ
ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ 'ਆਪ' ਵਿੱਚ ਹੋਏ ਸ਼ਾਮਲ
ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ
ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ
ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ
ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ