ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਵੋਟਾਂ ਦੀ ਗਿਣਤੀ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਸੰਪੰਨ

ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਵੋਟਾਂ ਦੀ ਗਿਣਤੀ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਸੰਪੰਨ

ਅਮਰਗੜ੍ਹ /ਮਾਲੇਰਕੋਟਲਾ, 27 ਮਈ :

                   ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਨੂੰ ਪਾਰਦਰਸ਼ੀ, ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਕਰਵਾਈ ਗਈ।

            ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਮਈ 2026 ਨੂੰ ਸਵੇਰੇ 08:00 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਇਸ ਲਈ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕਾਊਂਟਿੰਗ ਸਟਾਫ਼ ਨੂੰ ਰਿਹਰਸਲ ਦੌਰਾਨ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਗਿਣਤੀ ਪ੍ਰਕਿਰਿਆ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਤਾਂ ਜੋ ਗਿਣਤੀ ਦਾ ਕੰਮ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ।

                ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਕਾਊਂਟਿੰਗ ਸੈਂਟਰ ਵਿੱਚ ਕੇਵਲ ਅਧਿਕਾਰਤ ਵਿਅਕਤੀਆਂ ਨੂੰ ਹੀ ਦਾਖ਼ਲਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਸੰਪੰਨ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ।ਰਿਹਰਸਲ ਦੌਰਾਨ ਸਬੰਧਤ ਅਧਿਕਾਰੀ, ਕਾਊਂਟਿੰਗ ਸੁਪਰਵਾਈਜ਼ਰ ਅਤੇ ਹੋਰ ਚੋਣ ਅਮਲਾ ਵੀ ਮੌਜੂਦ ਰਿਹਾ। 

Advertisement

Latest News

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ
ਚੰਡੀਗੜ੍ਹ 27 ਮਈ-     ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ...
14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਭਾਜਪਾ ਨੇ ਭਾਰਤ ਨੂੰ 'ਵਿਸ਼ਵਗੁਰੂ' ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਤਾਈਵਾਨ ਵਰਗਾ ਛੋਟਾ ਜਿਹਾ ਦੇਸ਼ ਵੀ ਭਾਰਤ ਨੂੰ ਪਿੱਛੇ ਛੱਡ ਗਿਆ ਹੈ: ਹਰਪਾਲ ਸਿੰਘ ਚੀਮਾ
ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ 'ਗੁੰਡਾਗਰਦੀ' ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ
ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ
ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ