“ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਦੀ ਵਿਆਪਕ ਕਾਰਵਾਈ

“ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਦੀ ਵਿਆਪਕ ਕਾਰਵਾਈ

ਰੂਪਨਗਰ, 17 ਜੁਲਾਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ “ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਵੰਸ਼ਧਾ ਭੱਟਾ ਦੀ ਅਗਵਾਈ ਹੇਠ ਦਸਤਕ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਦਾ ਉਦੇਸ਼ ਡੇਂਗੂ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਸਮੇਂ ਸਿਰ ਲਾਰਵਾ ਦੀ ਪਛਾਣ ਕਰਕੇ ਉਸ ਦਾ ਖਾਤਮਾ ਕਰਨਾ ਸੀ।
 
ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬੀ.ਐੱਸ.ਐੱਨ.ਐੱਲ. ਦਫ਼ਤਰ, ਜੀ.ਐੱਸ.ਟੀ. ਦਫ਼ਤਰ, ਫਾਇਰ ਦਫ਼ਤਰ, ਵਣ ਵਿਭਾਗ ਦਫ਼ਤਰ, ਜ਼ਿਲ੍ਹਾ ਪ੍ਰੀਸ਼ਦ ਦਫ਼ਤਰ, ਜ਼ਿਲ੍ਹਾ ਹੋਮਗਾਰਡ ਦਫ਼ਤਰ, ਜਲ ਸਪਲਾਈ ਵਿਭਾਗ, ਜ਼ਿਲ੍ਹਾ ਲਾਇਬ੍ਰੇਰੀ, ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਈ.ਐੱਸ.ਆਈ. ਡਿਸਪੈਂਸਰੀ, ਸਰਕਾਰੀ ਹਸਪਤਾਲ, ਬਵੇਜਾ ਹਸਪਤਾਲ, ਸੁਰਜੀਤ ਹਸਪਤਾਲ, ਪਰਮਾਰ ਹਸਪਤਾਲ, ਚੌਧਰੀ ਹਸਪਤਾਲ, ਗਾਰਡਨ ਕਲੋਨੀ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਘਰ-ਘਰ ਜਾ ਕੇ ਸਰਵੇ ਕੀਤਾ ਗਿਆ। ਇਸ ਦੌਰਾਨ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਸਿਹਤ ਸਿੱਖਿਆ ਦਿੱਤੀ ਗਈ ਅਤੇ ਜਾਗਰੂਕਤਾ ਪੈਂਫਲਟ ਵੀ ਵੰਡੇ ਗਏ।
 
ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਨੇ ਦੱਸਿਆ ਕਿ ਮੁਹਿੰਮ ਤਹਿਤ 303 ਘਰਾਂ ਦਾ ਸਰਵੇ ਕੀਤਾ ਗਿਆ ਅਤੇ 939 ਕੰਟੇਨਰਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 4 ਵੱਖ-ਵੱਖ ਥਾਵਾਂ 'ਤੇ 4 ਕੰਟੇਨਰਾਂ ਵਿੱਚ ਡੇਂਗੂ ਮੱਛਰ ਦਾ ਲਾਰਵਾ ਮਿਲਿਆ, ਜਿਸ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਲੋੜ ਅਨੁਸਾਰ ਐਂਟੀ-ਲਾਰਵਾ ਗਤੀਵਿਧੀਆਂ ਵੀ ਕਰਵਾਈਆਂ ਗਈਆਂ।
 
ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਤੋਂ ਬਚਾਅ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਕੂਲਰ, ਗਮਲੇ, ਟਾਇਰ, ਫਰਿੱਜ ਦੀਆਂ ਟਰੇਆਂ, ਪਾਣੀ ਦੀਆਂ ਟੈਂਕੀਆਂ ਅਤੇ ਹੋਰ ਪਾਣੀ ਵਾਲੇ ਭਾਂਡਿਆਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਚੰਗੀ ਤਰ੍ਹਾਂ ਸਾਫ਼ ਕਰਕੇ ਸੁੱਕਾਇਆ ਜਾਵੇ। ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਸਰੀਰ ਦਰਦ ਜਾਂ ਡੇਂਗੂ ਦੇ ਹੋਰ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਜਾਂਚ ਅਤੇ ਇਲਾਜ ਕਰਵਾਇਆ ਜਾਵੇ।
 
ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਵੰਸ਼ਧਾ ਭੱਟਾ ਨੇ ਕਿਹਾ ਕਿ ਦਸਤਕ ਅਭਿਆਨ ਦਾ ਮਕਸਦ ਡੇਂਗੂ ਸਮੇਤ ਮੌਸਮੀ ਅਤੇ ਮੱਛਰ-ਜਨਿਤ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਨਾ ਅਤੇ ਲੋਕਾਂ ਨੂੰ ਬਚਾਅ ਸਬੰਧੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ ਤਾਂ ਜੋ ਡੇਂਗੂ ਅਤੇ ਹੋਰ ਛੂਤ ਦੀਆਂ ਬਿਮਾਰੀਆਂ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕੇ।
 
ਇਸ ਮੌਕੇ ਸਿਹਤ ਸੁਪਰਵਾਈਜ਼ਰ ਲਖਵੀਰ ਸਿੰਘ, ਰਣਜੀਤ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਰਾਜਿੰਦਰ ਸਿੰਘ, ਹਰਦੀਪ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਸੁਰਿੰਦਰ ਸਿੰਘ, ਤੇਜਿੰਦਰ ਸਿੰਘ, ਸੁਖਜਿੰਦਰ ਸਿੰਘ, ਰਵਿੰਦਰ ਸਿੰਘ, ਕਰਨੈਲ ਸਿੰਘ, ਗਗਨਦੀਪ ਸਿੰਘ, ਆਸ਼ਾ ਵਰਕਰਾਂ, ਏ.ਐੱਨ.ਐੱਮ. ਅਤੇ ਨਰਸਿੰਗ ਵਿਦਿਆਰਥਣਾਂ ਨੇ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਈ। 

Advertisement

Latest News

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ
*ਚੰਡੀਗੜ੍ਹ, 17 ਜੁਲਾਈ 2026*  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਔਰਤਾਂ ਨੂੰ 3,000 ਰੁਪਏ ਮਿਲੇ
ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਮਧੀਰ ਅਤੇ ਗੁਰੂਸਰ ਵਿਖੇ ਕਰਵਾਏ ਗਏ ਡਾਕੂਮੈਂਟਰੀ ਸ਼ੋਅ
ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ
ਬਾਦਲ ਦਾ 'ਧਰਮ ਯੁੱਧ ਮੋਰਚਾ' ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ
ਸ੍ਰੀ ਰਾਮ ਮੰਦਰ ਚੰਦਾ-ਚੋਰੀ ਕਰਨ ਵਾਲਿਆਂ ਦਾ ਸਭ ਤੋਂ ਵੱਡਾ ਆਗੂ ਪੰਜਾਬ ਆ ਕੇ ਲੋਕਾਂ ਨੂੰ ਇਮਾਨਦਾਰੀ ਦੇ ਭਾਸ਼ਣ ਦੇ ਰਿਹਾ ਹੈ: ਅਰਵਿੰਦ ਕੇਜਰੀਵਾਲ
ਰੀਜਨਲ ਟਰਾਂਸਪੋਰਟ ਅਫ਼ਸਰ ਮਨਜੀਤ ਕੌਰ ਵੱਲੋਂ ਓਵਰਲੋਡ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ; ਸਕੂਲ ਬੱਸਾਂ ਦੀ ਵੀ ਕੀਤੀ ਵਿਸ਼ੇਸ਼ ਚੈਕਿੰਗ