ਸਬ ਡਵੀਜਨ ਅਹਿਮਦਗੜ੍ਹ ਦੇ ਪਿੰਡ ਰੁੜਕਾ ਵਿਖੇ ਸੀ.ਐਮ.ਦੀ ਯੋਗਸ਼ਾਲਾ ਤਹਿਤ ਕੌਮਾਂਤਰੀ ਯੋਗਾ ਦਿਵਸ ਦਾ ਆਯੋਜਨ
ਅਹਿਮਦਗੜ੍ਹ/ਮਾਲੇਰਕੋਟਲਾ 21 ਜੂਨ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਅੰਦਰ ਸ਼ੁਰੂ ਕੀਤੀਆਂ ਗਈਆਂ ਸੀ.ਐਮ. ਦੀਆਂ ਯੋਗਸ਼ਾਲਾਵਾਂ ਸੂਬਾ ਨਿਵਾਸੀਆਂ ਨੂੰ ਤੰਦਰੁਸਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੀਆਂ। ਸਬ ਡਵੀਜਨ ਅਹਿਮਦਗੜ੍ਹ ਦੇ ਪਿੰਡ ਰੁੜਕਾ ਦੇ ਸਰਪੰਚ ਕਮ ਹਲਕਾ ਕੁਆਡੀਨੇਟਰ 'ਯੁੱਧ ਨਸ਼ਿਆਂ ਵਿਰੁੱਧ' ਮਾਲੇਰਕੋਟਲਾ ਸਿੰਗਾਰਾ ਸਿੰਘ ਨੇ 11ਵੇਂ ਕੌਮਾਂਤਰੀ ਯੋਗਾ ਦਿਵਸ ਮੌਕੇ ਪਿੰਡ ਨਿਵਾਸੀਆਂ ਨੂੰ ਯੋਗ ਪ੍ਰਤੀ ਪ੍ਰੇਰਿਤ ਕਰਦਿਆ ਕੀਤਾ । ਉਨ੍ਹਾਂ ਕਿਹਾ ਕਿ ਯੋਗ ਮਨੁੱਖੀ ਸਰੀਰ ਅੰਦਰ ਅਨੁਸ਼ਾਸਨਿਕ ਆਤਮਿਕ ਸ਼ਕਤੀ ਪੈਦਾ ਕਰਦਾ ਹੈ। ਜੋ ਸਾਡੇ ਸਰੀਰ ਨੂੰ ਨਿਰੋਗ ਅਤੇ ਮਨ ਨੂੰ ਸ਼ਕਤੀ ਪ੍ਰਦਾਨ ਕਰਦੀ ਹੈ।
ਉਨ੍ਹਾਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਦਾ ਲਾਭ ਲੈਣ ਲਈ ਜਦੋਂ 25 ਲੋਕ ਯੋਗ ਕਰਨ ਲਈ ਤਿਆਰ ਹੋ ਜਾਣ ਤਾਂ ਸ਼ਹਿਰ ਵਾਸੀ ਟੋਲ ਫਰੀ ਨੰਬਰ 76694-00500 ਉਪਰ ਫੋਨ ਕਰਨ ਜਾਂ https://cmdiyogshala.