ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜ਼ਿਲ੍ਹੇ 'ਚ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪ ਲਗਾਏ

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜ਼ਿਲ੍ਹੇ 'ਚ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪ ਲਗਾਏ

ਸੰਗਰੂਰ, 11 ਜੂਨ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਅਤੇ ਲੜਕੀਆਂ ਦੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਉਪਰਾਲੇ ਨਾਲ ਲਗਾਏ ਗਏ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਆਯੋਜਿਤ ਇਨ੍ਹਾਂ ਕੈਂਪਾਂ ਦੌਰਾਨ ਮਹਿਲਾਵਾਂ ਅਤੇ ਲੜਕੀਆਂ ਨੂੰ ਯੋਜਨਾ ਦੇ ਉਦੇਸ਼, ਯੋਗਤਾ ਸ਼ਰਤਾਂ, ਲੋੜੀਂਦੇ ਦਸਤਾਵੇਜ਼ਾਂ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਯੋਜਨਾ ਅਧੀਨ 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਅਤੇ ਲੜਕੀਆਂ ਨੂੰ ਸਿੱਧੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਤਹਿਤ ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਜਮ੍ਹਾਂ ਕਰਵਾਈ ਜਾਵੇਗੀ।

ਕੈਂਪਾਂ ਦੌਰਾਨ ਭਾਗੀਦਾਰਾਂ ਨੂੰ ਬੈਂਕ ਖਾਤਿਆਂ ਦੀ ਵੇਰੀਫਿਕੇਸ਼ਨ, ਆਧਾਰ ਲਿੰਕਿੰਗ ਅਤੇ ਯੋਜਨਾ ਨਾਲ ਸਬੰਧਿਤ ਹੋਰ ਤਕਨੀਕੀ ਪ੍ਰਕਿਰਿਆਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ, ਤਾਂ ਜੋ ਯੋਗ ਲਾਭਪਾਤਰੀਆਂ ਨੂੰ ਯੋਜਨਾ ਦਾ ਲਾਭ ਸੁਚਾਰੂ ਢੰਗ ਨਾਲ ਪ੍ਰਾਪਤ ਹੋ ਸਕੇ।

ਇਸ ਮੌਕੇ ਮਹਿਲਾਵਾਂ ਨੂੰ ਆਤਮਨਿਰਭਰਤਾ ਵੱਲ ਪ੍ਰੇਰਿਤ ਕਰਨ ਲਈ ਹੁਨਰ ਵਿਕਾਸ, ਸਵੈ-ਰੋਜ਼ਗਾਰ ਦੇ ਮੌਕੇ, ਵਿੱਤੀ ਸਾਖਰਤਾ ਅਤੇ ਬੱਚਤ ਦੀ ਮਹੱਤਤਾ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸਿਹਤ, ਪੋਸ਼ਣ, ਮਹਿਲਾ ਅਧਿਕਾਰਾਂ ਅਤੇ ਸਰਕਾਰੀ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਸੈਸ਼ਨ ਵੀ ਆਯੋਜਿਤ ਕੀਤੇ ਗਏ।

ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਲੜਕੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਪੰਜਾਬ ਸਰਕਾਰ ਦੀ ਇਸ ਲੋਕ-ਭਲਾਈ ਪਹਿਲ ਦੀ ਸਰਾਹਨਾ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਸਮਾਜਿਕ ਤੇ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਰਹੀ ਹੈ।

ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਯੋਜਨਾ ਤਹਿਤ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਆਰਥਿਕ ਸਹਾਇਤਾ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। 

Advertisement

Latest News

ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸਥਾਪਿਤ ਕੀਤਾ ਜਾਵੇਗਾ ਕੰਟਰੋਲ ਰੂਮ- ਵਿਵੇਕ ਮੋਦੀ ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸਥਾਪਿਤ ਕੀਤਾ ਜਾਵੇਗਾ ਕੰਟਰੋਲ ਰੂਮ- ਵਿਵੇਕ ਮੋਦੀ
ਬਰਨਾਲਾ, 11 ਜੂਨ-          ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਵਧਦੀ ਤਪਸ਼ ਅਤੇ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਇਕ...
ਮੇਰੀ ਧਰਤੀ ਮੇਰਾ ਜਨੂੰਨ ਤਹਿਤ 60 ਕਰੋੜ ਨਾਲ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਛੇਗਾ ਪੁਲਾਂ ਦਾ ਜਾਲ- ਹਰਜੋਤ ਬੈਂਸ
ਏਸ਼ੀਆ ਹਾਕੀ ਕੱਪ ਵਿਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਗੁਨਾਹ ਕਬੂਲਿਆ,ਪਰ ਹੁਣ ਮੁਨਕਰ ਕਿਉਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ