ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਤੇ ਕਰਵਾਉਣਾ ਗੰਭੀਰ ਅਪਰਾਧ : ਡਾ. ਰੇਨੂੰ ਸਿੰਘ

ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਤੇ ਕਰਵਾਉਣਾ ਗੰਭੀਰ ਅਪਰਾਧ : ਡਾ. ਰੇਨੂੰ ਸਿੰਘ

ਸਾਹਿਬਜ਼ਾਦਾ ਅਜੀਤਿ ਸਿੰਘ ਨਗਰ, 13 ਨਵੰਬਰ : 

 

ਜ਼ਿਲ੍ਹੇ ’ਚ ਲਿੰਗ ਅਨੁਪਾਤ ਵਿਚ ਹੋਰ ਸੁਧਾਰ ਲਿਆਉਣ, ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਹੋਰ ਸਖ਼ਤੀ ਨਾਲ ਲਾਗੂ ਕਰਨ ਅਤੇ ਸਕੈਨਿੰਗ ਸੈਂਟਰਾਂ ਦੀ ਰਜਿਸਟ੍ਰੇਸ਼ਨ ਨੂੰ ਨਵਿਆਉਣ ਸਮੇਤ ਵੱਖ-ਵੱਖ ਏਜੰਡਿਆਂ 'ਤੇ  ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਕੀਤੀ। ਮੀਟਿੰਗ ਮਗਰੋਂ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ ਦਸਿਆ ਕਿ ਜ਼ਿਲ੍ਹੇ ਵਿਚ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਚੈੱਕਿੰਗ ਲਗਾਤਾਰ ਯਕੀਨੀ ਬਣਾਈ ਜਾ ਰਹੀ ਹੈ ਤਾਂ ਕਿ ਭਰੂਣ ਹਤਿਆ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੀ.ਸੀ.ਪੀ.ਐੱਨ.ਡੀ.ਟੀ. (ਪ੍ਰੀ-ਕਨਸੈਪਸ਼ਨ ਐਂਡ ਪ੍ਰੀ-ਨੇਟਲ ਡਾਇਗਨੌਸਟਿਕ ਤਕਨੀਕ) ਐਕਟ ਨੂੰ ਜ਼ਿਲ੍ਹੇ ਵਿਚ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਜਿਥੇ ਕਿਤੇ ਵੀ ਕੋਈ ਸ਼ਿਕਾਇਤ ਮਿਲਦੀ ਹੈ ਜਾਂ ਊਣਤਾਈ ਨਜ਼ਰ ਆਉਂਦੀ ਹੈ ਤਾਂ ਤੁੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਦਸਿਆ ਕਿ ਅਲਟਰਾਸਾਊਂਡ ਸਕੈਨ ਸੈਂਟਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਸਕੈਨਿੰਗ ਸੈਂਟਰਾਂ ਦੀ ਰਜਿਸਟ੍ਰੇਸ਼ਨ ਨੂੰ ਨਵਿਆਉਣ ਲਈ ਸਮੇਂ ਸਿਰ ਅਪਲਾਈ ਕਰਨਾ ਯਕੀਨੀ ਬਣਾਉਣ।

 

ਅਧਿਕਾਰੀਆਂ ਨੇ ਸਿਹਤ ਵਿਭਾਗ ਵੱਲੋਂ ਗਠਿਤ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਜ਼ਿਲ੍ਹੇ ਦੇ ਸਕੈਨਿੰਗ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਂਦੀ ਹੈ ਤੇ ਦੇਖਿਆ ਜਾਂਦਾ ਹੈ ਕਿ ਉਨ੍ਹਾਂ ਦਾ ਰਿਕਾਰਡ ਐਕਟ ਦੇ ਨਿਯਮਾਂ ਅਨੁਸਾਰ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਗਰਭ ਵਿੱਚ ਪਲ ਰਹੇ ਭਰੂਣ ਦੇ ਲਿੰਗ ਦੀ ਜਾਂਚ ਕਰਨਾ ਜਾਂ ਜਾਂਚ ਕਰਵਾਉਣ ਲਈ ਗਰਭਵਤੀ ਔਰਤ 'ਤੇ ਦਬਾਅ ਪਾਉਣਾ ਸਜ਼ਾਯੋਗ ਅਪਰਾਧ ਹੈ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਘੱਟੋ-ਘੱਟ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਭਰੂਣ ਹੱਤਿਆ ਨੂੰ ਰੋਕਣ ਲਈ ਸਮਾਜ ਦੇ ਹਰ ਜ਼ਿੰਮੇਵਾਰ ਵਿਅਕਤੀ ਨੂੰ ਆਪਣਾ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ। ਅਧਿਕਾਰੀਆਂ ਨੇ ਕਿਹਾ ਕਿ ਸਿਹਤ ਵਿਭਾਗ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਲਈ ਪੂਰੀ ਤਰ੍ਹਾਂ ਗੰਭੀਰ ਹੈ, ਜਿਸ ਲਈ ਜ਼ਿਲ੍ਹੇ ਵਿਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮੇਟੀ ਮੈਂਬਰਾਂ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Tags:

Advertisement

Latest News

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ
ਐੱਸ.ਏ.ਐੱਸ ਨਗਰ, 9 ਦਸੰਬਰ,2024:ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ (ਬੁੱਧਵਾਰ) ਨੂੰ...
ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਦਾ ਜਿਲ੍ਹਾ ਵਾਸੀ ਲੈਣ ਲਾਹਾ-ਡਿਪਟੀ ਕਮਿਸ਼ਨਰ
ਯੂਥ ਕਲੱਬਾਂ ਰਾਹੀਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦਾ ਆਗਾਜ਼
ਖੁਸ਼ੀ ਫਾਊਂਡੇਸ਼ਨ ਦੇ ਵੱਧਦੇ ਕਦਮ ਔਰਤਾਂ ਦੀ ਸਫਾਈ ਅਤੇ ਸਿਹਤ ਸੰਭਾਲ ਵੱਲ
ਰਾਜ ਪੱਧਰ ਖੇਡਾਂ ਦੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਚ ਸ਼ੁਰੂਆਤ
ਨਸ਼ਿਆਂ ਵਿਰੁੱਧ ਜਾਰੀ ਜੰਗ ਵਿਚ ਯੁਵਕ ਸੇਵਾਵਾਂ ਵਿਭਾਗ ਫਾਜ਼ਿਲਕਾ ਵੱਲੋਂ ਕੀਤਾ ਗਿਆ ਅਹਿਮ ਉਪਰਾਲਾ
ਬਲਾਕ ਖੂਈਖੇੜਾ ਵਿੱਚ ਪਲਸ ਪੋਲੀਓ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਪਿਲਾਈਆਂ ਪੋਲੀਓ ਬੂੰਦਾਂ