ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਦਾ ਆਯੋਜਨ

ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਦਾ ਆਯੋਜਨ

ਫਿਰੋਜ਼ਪੁਰ 17 ਦਸੰਬਰ ( ) ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਸਹਾਇਕ ਕਮਿਸ਼ਨਰ (ਯੂ.ਟੀ) ਰਾਜਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਕੱਤਰ ਜ਼ਿਲ੍ਹਾ ਸੈਨਿਕ ਬੋਰਡਫਿਰੋਜ਼ਪੁਰ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

             ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.)ਵੱਲੋਂ ਸਾਰੇ ਹਾਜ਼ਰੀਨ ਨੂੰ ਜੀ ਆਇਆਂ ਆਖਿਆ ਗਿਆ ਅਤੇ ਵਿਭਾਗ ਦੀਆਂ ਵੱਖ ਵੱਖ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਮੌਜੂਦਾ ਵਿੱਤੀ ਸਾਲ ਦੌਰਾਨ ਵਿਭਾਗ ਵੱਲੋਂ ਵੱਖ-ਵੱਖ ਸਕੀਮਾਂ ਅਧੀਨ 836 ਲਾਭਪਾਤਰਾਂ ਨੂੰ ਕੀਤੀ ਗਈ ਅਦਾਇਗੀ ਦਾ ਸਕੀਮ ਵਾਈਜ਼ ਵੇਰਵਾ ਦਿੱਤਾ ਅਤੇ ਹੋਰ ਕੀਤੇ ਗਏ ਕੰਮਾਂ ਦੀ ਜਾਣਕਾਰੀ ਵੀ ਦਿੱਤੀ

            ਇਸ ਦੌਰਾਨ ਸਹਾਇਕ ਕਮਿਸ਼ਨਰ (ਯੂ.ਟੀ) ਰਾਜਬੀਰ ਸਿੰਘ ਨੇ ਸਾਬਕਾ ਸੈਨਿਕਾਂ ਦੇ ਵੱਖ ਵਖ ਮੁੱਦਿਆਂ ਤੇ ਸਬੰਧਤ ਵਿਭਾਗਾਂ/ਅਦਾਰਿਆਂ ਨੂੰ ਜਲਦ ਬਣਦੀ ਕਾਰਵਾਈ ਕਰਨ ਲਈ ਕਿਹਾ ਅਤੇ ਸੈਨਿਕਾਂ/ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਸਰਕਾਰੀ/ਗੈਰ-ਸਰਕਾਰੀ ਅਦਾਰਿਆਂ ਵਿੱਚ ਮਾਣ-ਸਤਿਕਾਰ ਦੇਣ ਬਾਰੇ ਕਿਹਾ ਗਿਆ। ਇਸ ਤੋਂ ਇਲਾਵਾ ਫੌਜ਼ ਵਿੱਚ ਭਰਤੀ ਹੋਣ ਲਈ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਹਿੱਤ ਜ਼ੋਰ ਦੇਣ ਲਈ ਸਾਰਿਆਂ ਅਦਾਰਿਆਂ ਨੂੰ ਕਿਹਾ ਗਿਆ। ਇਸ ਦੇ ਨਾਲ ਹਥਿਆਰਬੰਦ ਸੈਨਾ ਝੰਡਾ ਦਿਵਸ ਵਿੱਚ ਦਿੱਤਾ ਜਾਣ ਵਾਲਾ ਚੰਦਾ ਸਮੇਂ ਸਿਰ ਜਮ੍ਹਾਂ ਕਰਵਾਉਣ ਹਿੱਤ ਪ੍ਰੇਰਿਤ ਵੀ ਕੀਤਾ ਗਿਆ।  ਇਸ ਮੌਕੇ ਨਾਇਬ ਤਹਿਸੀਲਦਾਰ ਜ਼ੀਰਾ, ਲੈਫਟੀਨੈਂਟ ਕਰਨਲ ਐਮ.ਪੀ ਸ਼ਰਮਾਅਫਸਰ ਇੰਚਾਰਜ ਵੈਟਰਨ ਸਹਾਇਤਾ ਕੇਂਦਰ ਫਿਰੋਜ਼ਪੁਰਗੀਤਾ ਮਹਿਤਾ ਐਲ.ਡੀ.ਐਮ ਫਿਰੋਜ਼ਪੁਰ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ । 

Advertisement

Advertisement

Latest News

ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਵਿਖੇ ਕੈਂਪ ਲਗਾਇਆ ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਵਿਖੇ ਕੈਂਪ ਲਗਾਇਆ
ਤਪਾ, 17 ਦਸੰਬਰ  ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਦੀ...
ਨਗਰ ਨਿਗਮ ਵੱਲੋਂ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਕੋਈ ਵੀ ਫੀਸ ਨਹੀਂ ਲਈ ਜਾ ਰਹੀ: ਨਿਗਮ ਕਮਿਸ਼ਨਰ
ਅੰਮ੍ਰਿਤਸਰ ਵਿੱਚ "ਯੂਥ ਅਗੇਂਸਟ ਡਰੱਗਜ਼" ਜਾਗਰੂਕਤਾ ਮੁਹਿੰਮ
ਜ਼ਿਲ੍ਹਾ ਅਤੇ ਸਟੇਟ ਰੈੱਡ ਕਰਾਸ ਵਲੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਤਿੰਨ ਦਿਨਾਂ ਲਈ ਫਸਟ ਏਡ ਪੋਸਟ ਲਗਾਈ
ਕੈਬਨਿਟ ਮੰਤਰੀ ਮਹਿੰਦਰ ਭਗਤ ਨੇ 18.30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ
ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ
'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ