ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਲਈ ਚੋਣ ਅਮਲੇ ਦੀ ਪਹਿਲੀ ਰਿਹਰਸਲ ਦਾ ਆਯੋਜਨ

ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਲਈ ਚੋਣ ਅਮਲੇ ਦੀ ਪਹਿਲੀ ਰਿਹਰਸਲ ਦਾ ਆਯੋਜਨ

ਮਾਲੇਰਕੋਟਲਾ 20 ਮਈ -          ਜ਼ਿਲ੍ਹਾ ਮਾਲੇਰਕੋਟਲਾ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ  ਲਈ ਚੋਣਾਂ ਦਾ ਅਮਲ ਨੇਪਰੇ ਚੜ੍ਹਾਉਣ ਲਈ ਤਾਇਨਾਤ ਚੋਣ ਅਮਲੇ ਦੀ ਅੱਜ ਪਹਿਲੀ ਰਿਹਰਸਲ ਹੋਈ । ਇਹ ਪਹਿਲੀ ਰਿਹਰਸਲ ਨਗਰ ਕੌਂਸਲ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ ਦੀ ਅਗਵਾਈ ਹੇਠ ਅਲਫਲਾਹ ਸੀਨੀਅਰ ਸੈਕੰਡਰੀ ਸਕੂਲ, ਨਗਰ ਪੰਚਾਇਤ ਅਮਰਗੜ੍ਹ ਵਿਖੇ ਰਿਟਰਨਿੰਗ ਅਫਸਰ ਐਸ.ਡੀ.ਐਮ ਅਮਰਗੜ੍ਹ ਹਰੰਬਸ ਸਿੰਘ ਦੀ ਅਗਵਾਈ ਹੇਠ ਸਰਕਾਰੀ ਕਾਲਜ ਅਮਰਗੜ੍ਹ ਅਤੇ ਨਗਰ ਕੌਂਸਲ ਅਹਿਮਦਗੜ੍ਹ ਵਿਖੇ ਰਿਟਰਨਿੰਗ ਅਫਸਰ ਕਾਰਜਕਾਰੀ ਇੰਜੀਨੀਅਰ ਪੰਜਾਬ ਸਟੇਟ ਟਿਊਵੈਲ ਕਾਰਪੋਰੇਸ਼ਨ ਇੰਜ. ਹਰਮਿੰਦਰ ਸਿੰਘ ਦੀ ਅਗਵਾਈ ਹੇਠ ਐਮ.ਜੀ.ਐਮ.ਐਨ ਸਕੂਲ ਵਿਖੇ ਕਰਵਾਈ ਗਈ।
           ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੇ 61 ਵਾਰਡਾਂ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਟਰੇਨਿੰਗ ਟੀਮਾਂ ਵੱਲੋਂ ਪੋਲਿੰਗ ਸਟਾਫ਼ ਦੀਆਂ ਜ਼ਿੰਮੇਵਾਰੀਆਂ, ਲੋੜੀਂਦੇ ਦਸਤਾਵੇਜ਼, ਪੋਲਿੰਗ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।
             ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਮਾਲੇਰਕੋਟਲਾ ਦੇ 33 ਵਾਰਡਾਂ ਲਈ 101 ਪੋਲਿੰਗ ਬੂਥਾਂ, ਨਗਰ ਕੌਂਸਲ ਅਹਿਮਦਗੜ੍ਹ ਦੇ 17 ਵਾਰਡਾਂ ਲਈ 29 ਅਤੇ ਨਗਰ ਪੰਚਾਇਤ ਅਮਰਗੜ੍ਹ ਦੇ 11 ਵਾਰਡਾਂ ਲਈ 11 ਬੂਥ  'ਤੇ ਵੋਟਾਂ ਪੈਣੀਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਿੰਗ 26 ਮਈ, ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ, ਜਦਕਿ ਵੋਟਾਂ ਦੀ ਗਿਣਤੀ 29 ਮਈ, ਦਿਨ ਸ਼ੁੱਕਰਵਾਰ ਨੂੰ ਨਿਰਧਾਰਿਤ ਗਿਣਤੀ ਕੇਂਦਰਾਂ ’ਤੇ ਕੀਤੀ ਜਾਵੇਗੀ।  

Advertisement

Latest News

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ / ਲੁਧਿਆਣਾ 20 ਮਈ          ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਾਅਵਾ ਕੀਤਾ...
ਕੇਜਰੀਵਾਲ ਦੀ ਅਪੀਲ 'ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ
ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ
ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ
'ਗੈਂਗਸਟਰਾਂ ‘ਤੇ ਵਾਰ': ਚਾਰ ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ; 569 ਹਥਿਆਰ ਬਰਾਮਦ
ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾਰ
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਲਗਾਇਆ