ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ, ਸੀਨੀਅਰ ਆਗੂ ਰਮਨ ਬਹਿਲ ਵੱਲੋਂ ਵਧਾਈ

ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ, ਸੀਨੀਅਰ ਆਗੂ ਰਮਨ ਬਹਿਲ ਵੱਲੋਂ ਵਧਾਈ

ਗੁਰਦਾਸਪੁਰ, 7 ਅਕਤੂਬਰ (           )– ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਗੁਰਦਾਸਪੁਰ ਤੋਂ ਇੰਚਾਰਜ ਸ੍ਰੀ ਰਮਨ ਬਹਿਲ ਨੇ ਸਾਰੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਕਿਹਾ ਕਿ ਪਾਰਟੀ ਨੇ ਇਹ ਨਿਯੁਕਤੀਆਂ ਕਰਕੇ ਆਪਣੇ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਮਾਣ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਹ ਨਵੇਂ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਨੂੰ ਹਲਕੇ ਅਤੇ ਜ਼ਿਲ੍ਹੇ ਪੱਧਰ ’ਤੇ ਹੋਰ ਮਜ਼ਬੂਤ ਕਰਨਗੇ ਅਤੇ ਲੋਕਾਂ ਦੇ ਹਿੱਤਾਂ ਲਈ ਵਚਨਬੱਧ ਰਹਿਣਗੇ।

ਇਸ ਮੌਕੇ ਨਿਯੁਕਤੀ ਲਈ ਹਿਤੇਸ਼ ਮਹਾਜਨ, ਰਘੁਬੀਰ ਸਿੰਘ, ਕੁਲਦੀਪ ਕੁਮਾਰ, ਮਾਸਟਰ ਸ਼ਸ਼ੀ, ਹੇਮਰਾਜ ਗਿੱਲ, ਨਰਿੰਦਰ ਸਿੰਘ, ਅਸ਼ਵਨੀ ਸ਼ਰਮਾ, ਰਾਕੇਸ਼ ਕੁਮਾਰ, ਰਣਜੀਤ ਸਿੰਘ, ਰਾਣਾ ਰੋਸ਼ਨ ਲਾਲ, ਨਿਸ਼ਾਨ ਸਿੰਘ, ਬਲਜੀਤ ਕੁਮਾਰ, ਰਾਜੇਸ਼ ਕੁਮਾਰ, ਓਂਕਾਰ ਸਿੰਘ, ਭਾਰਤ ਭੂਸ਼ਣ ਸ਼ਰਮਾ, ਸੰਦੀਪ ਸਿੰਘ, ਮੋਹਨ ਲਾਲ, ਵਿਕਾਸ ਮਹਾਜਨ, ਜਗਦੀਪ ਸਿੰਘ ਅਤੇ ਗਗਨ ਮਹਾਜਨ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ, ਸੂਬਾ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਸੀਨੀਅਰ ਆਗੂ ਸ੍ਰੀ ਰਮਨ ਬਹਿਲ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਪੂਰੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ ਅਤੇ 2027 ਦੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਜਿੱਤ ਦਿਵਾ ਕੇ ਮੁੜ ਪੰਜਾਬ ਵਿੱਚ ਪਾਰਟੀ ਦੀ ਸਰਕਾਰ ਬਣਾਉਣਗੇ। 

Advertisement

Latest News

ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ
ਬਟਾਲਾ, 7 ਨਵੰਬਰ,2025:- ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ (New Tehsil Complex...
ਵਿੱਕੀ ਕੌਸ਼ਲ ਦੀ ਪਤਨੀ ਕੈਟਰੀਨਾ ਕੈਫ਼ ਨੇ ਪੁੱਤ ਨੂੰ ਜਨਮ ਦਿੱਤਾ ਹੈ
ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7 ਨਵੰਬਰ 2025 ਨੂੰ ਇੱਕ ਇਤਿਹਾਸਕ ਸਮਾਗਮ ਦਾ ਆਗਾਜ਼ ਕੀਤਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੰਬਰ 2025 ਜਲਦੀ ਭਾਰਤ ਦਾ ਦੌਰਾ ਕਰ ਸਕਦੇ ਹਨ 
ਦਿੱਲੀ ਵਿੱਚ ਠੰਢ ਵਧਣ ਦੇ ਨਾਲ ਮੌਸਮ ਵਿਭਾਗ ਦੀ ਚੇਤਾਵਨੀ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-11-2025 ਅੰਗ 539
Realme GT 8 Pro ਜਲਦੀ ਹੀ ਭਾਰਤ ਵਿੱਚ ਲਾਂਚ ਹੋਵੇਗਾ