ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਵਿਸਾਖੀ ਦੀਆਂ ਦੇਸ਼ ਵਿਦੇਸ਼ ਵਿਚ ਵੱਸਦੇ ਪੰਜਾਬੀਆਂ ਨੂੰ ਦਿੱਤੀਆਂ ਵਧਾਈਆਂ

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਵਿਸਾਖੀ ਦੀਆਂ ਦੇਸ਼ ਵਿਦੇਸ਼ ਵਿਚ ਵੱਸਦੇ ਪੰਜਾਬੀਆਂ ਨੂੰ ਦਿੱਤੀਆਂ ਵਧਾਈਆਂ

ਸ੍ਰੀ ਅਨੰਦਪੁਰ ਸਾਹਿਬ 13 ਅਪ੍ਰੈਲ ()

.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆਤਕਨੀਕੀ ਸਿੱਖਿਆਉਦਯੋਗਿਕ ਸਿਖਲਾਈਉਚੇਰੀ ਸਿੱਖਿਆਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਬੱਢਲ ਲੋਅਰ ਵਿਖੇ ਵਿਸਾਖੀ ਦੇ ਤਿਉਹਾਰ ਦੀ ਸਮੁੱਚੇ ਦੇਸ਼ ਵਿਦੇਸ਼ ਵਿਚ ਵੱਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਅਤੇ ਇਸ ਨੂੰ ਬਰਕਤਾਂ ਦਾ ਤਿਉਹਾਰ ਕਿਹਾ ਹੈ।

    ਸ.ਬੈਂਸ ਅੱਜ ਆਪਣੇ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਆਯੋਜਿਤ ਵਿਸਾਖੀ ਦੇ ਤਿਉਹਾਰ ਦੇ ਸਮਾਗਮਾਂ ਵਿੱਚ ਸ਼ਿਰਕਤ ਕਰ ਰਹੇ ਸਨ। ਉਨ੍ਹਾਂ ਨੇ ਵੱਖ ਵੱਖ ਥਾਵਾਂ ਤੇ ਗੁਰੂ ਘਰਾਂ ਵਿਚ ਨਤਮਸਤਕ ਹੋ ਕੇ ਲੋਕਾਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਅਤੇ ਅਗਲੇ ਦੋ ਸਾਲਾ ਦੌਰਾਨ ਜਿਕਰਯੋਗ ਵਿਕਾਸ ਦੇ ਕੰਮ ਕਰਨ ਦਾ ਭਰੋਸਾ ਦਿੱਤਾ। ਸ.ਬੈਂਸ ਨੇ ਬੱਢਲ ਲੋਅਰ ਦੇ ਪੁੱਲੀ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਮੋਕੇ ਇਲਾਕਾ ਵਾਸੀਆਂ ਵੱਲੋਂ ਸ.ਹਰਜੋਤ ਬੈਂਸ ਦਾ ਵਿਸੇਸ਼ ਸਨਮਾਨ ਕੀਤਾ ਗਿਆ।

      ਇਸ ਮੋਕੇ ਪ੍ਰਿਤਪਾਲ ਸਿੰਘ ਕੂਨਰ ਸਰਪੰਚ, ਕੁਲਵੀਰ ਸਿੰਘ, ਰਣਵੀਰ ਸਿੰਘ, ਗਿਆਨ ਸਿੰਘ, ਤਰਲੋਚਨ ਸਿੰਘ, ਸਵਰਨ ਸਿੰਘ, ਮਾ.ਭਜਨ ਸਿੰਘ, ਅਜਮੇਰ ਸਿੰਘ ਕੂਨਰ, ਜਰਨੈਲ ਸਿੰਘ ਸਰਪੰਚ ਮੀਢਵਾ, ਹਰਦੇਵ ਸਿੰਘ, ਪਿਆਰਾ ਸਿੰਘ, ਗੁਰਮੀਤ ਸਿੰਘ ਪੰਚ, ਇਕਬਾਲ ਸਿੰਘ ਪੰਚ, ਬਲਵੀਰ ਸਿੰਘ, ਪਰਮਜੀਤ ਸਿੰਘ ਤੇ ਵੱਡੀ ਗਿਣਤੀ ਪਤਵੰਤੇ ਹਾਜ਼ਰ ਸਨ।

Tags:

Advertisement

Advertisement

Latest News

ਟ੍ਰੈਫਿਕ ਪੁਲਿਸ ਵੱਲੋਂ ਸ. ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਜਾਤੜੀ ਵਿਖੇ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਸੈਮੀਨਾਰ ਟ੍ਰੈਫਿਕ ਪੁਲਿਸ ਵੱਲੋਂ ਸ. ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਜਾਤੜੀ ਵਿਖੇ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਸੈਮੀਨਾਰ
ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 08 ਦਸੰਬਰ:ਜ਼ਿਲਾ ਪੁਲਿਸ ਵੱਲੋਂ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਅਤੇ ਐਸ ਪੀ (ਟ੍ਰੈਫਿਕ) ਨਵਨੀਤ...
ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ
'ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ
ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਅਤੇ ਅਦਾਇਗੀ ਰੋਕਣ ਦੇ ਹੁਕਮ
ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਖਾਸ ਹਫ਼ਤਾ 15 ਤੋਂ 22 ਦਸੰਬਰ ਤੱਕ : ਸਿਵਲ ਸਰਜਨ
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਲੋੜੀਂਦੇ ਪ੍ਰਬੰਧਾਂ ਹਿਤ 13 ਦਸੰਬਰ ਨੂੰ 7 ਪਬਲਿਕ ਸਕੂਲਾਂ ਵਿੱਚ ਛੁੱਟੀ
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਤੇ ਜੱਸੜਵਾਲ ਵਿਚ ਕਣਕ ਦੀ ਫ਼ਸਲ ਦਾ ਨਿਰੀਖਣ