ਕਾਂਗਰਸ ਅਤੇ ਅਕਾਲੀ ਦਲ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਰੋਡ ਮੈਪ ਨਹੀਂ : ਹਰਭਜਨ ਸਿੰਘ ਈ.ਟੀ.ਓ.

ਕਾਂਗਰਸ ਅਤੇ ਅਕਾਲੀ ਦਲ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਰੋਡ ਮੈਪ ਨਹੀਂ : ਹਰਭਜਨ ਸਿੰਘ ਈ.ਟੀ.ਓ.

ਅੰਮ੍ਰਿਤਸਰ, 06 ਜੁਲਾਈ (         ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਆਗੂ ਇਸ ਸਮੇਂ ਪੰਜਾਬ ਦੇ ਵਿਕਾਸ ਦੀ ਬਜਾਏ ਆਪਣੀ ਨਿੱਜੀ ਸਿਆਸੀ ਲੜਾਈ ਲੜ ਰਹੇ ਹਨ ਅਤੇ ਉਨ੍ਹਾਂ ਕੋਲ ਸੂਬੇ ਦੇ ਵਿਕਾਸ ਲਈ ਕੋਈ ਠੋਸ ਰੋਡ ਮੈਪ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰ ਮੁੱਖ ਮੰਤਰੀ ਦੀ ਕੁਰਸੀ ਨੂੰ ਲੈ ਕੇ ਆਪੋ-ਧਾਪ ਮਚੀ ਹੋਈ ਹੈ ਅਤੇ ਲੋਕਾਂ ਦੀ ਇੱਛਾ ਦੇ ਉੱਲਟ ਹਰ ਆਗੂ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਲੱਗਾ ਹੋਇਆ ਹੈ।

 

ਇਹ ਪ੍ਰਗਟਾਵਾ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਾਏਪੁਰ ਖੁਰਦਸਰਜਾਬੇਰੀਆਣਾ ਅਤੇ ਕੋਟ ਹਯਾਤ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਕਰਵਾਏ ਗਏ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ।

 

ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਕੌਣ ਬਣੇਗਾਇਸ ਦਾ ਫ਼ੈਸਲਾ ਸੂਬੇ ਦੇ ਸੁਹਿਰਦ ਵੋਟਰਾਂ ਨੇ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਨੂੰ ਦੇਖਦਿਆਂ ਪੰਜਾਬ ਦੇ ਲੋਕ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਨੂੰ ਸੇਵਾ ਦਾ ਮੌਕਾ ਦੇਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ।  

 

ਸ਼੍ਰੋਮਣੀ ਅਕਾਲੀ ਦਲ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਹਮੇਸ਼ਾ ਪੰਥ ਦਾ ਸਹਾਰਾ ਲੈ ਕੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਕੀਤੀ ਹੈ।  ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਰਾਜ ਦੌਰਾਨ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਪੰਜਾਬ ਦੇ ਲੋਕ ਅੱਜ ਵੀ ਨਹੀਂ ਭੁੱਲੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੁਣ ਸਿਰਫ਼ ਇੱਕ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਿਆ ਹੈ ਅਤੇ ਸੂਬੇ ਦੇ ਲੋਕ ਇਸ ਤੋਂ ਕਿਨਾਰਾ ਕਰ ਗਏ ਹਨ।  

 

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਲੰਬੇ ਸਮੇਂ ਤੱਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਰਹੀਆਂਪਰ ਇਨ੍ਹਾਂ ਰਿਵਾਇਤੀ ਪਾਰਟੀਆਂ ਦੇ ਆਗੂਆਂ ਨੇ ਸੂਬੇ ਦੇ ਸਰਬਪੱਖੀ ਵਿਕਾਸ ਦੀ ਬਜਾਏ ਆਪਣੇ ਅਤੇ ਆਪਣੇ ਰਿਸ਼ਤੇਦਾਰਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਪੰਜਾਬ ਨੂੰ ਵਿਕਾਸਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ-ਪੱਖੀ ਨੀਤੀਆਂ ਦੇ ਰਾਹ 'ਤੇ ਅੱਗੇ ਲੈ ਕੇ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸਇਮਾਨਦਾਰ ਸ਼ਾਸਨ ਅਤੇ ਪੰਜਾਬ ਦੀ ਤਰੱਕੀ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦਾ ਸਾਥ ਦੇਣ।

 

ਇਸੇ ਦੌਰਾਨ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਮੌਕੇ 'ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੇ ਜਾਇਜ਼ ਮਸਲਿਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਅਤੇ ਸਮਾਂਬੱਧ ਢੰਗ ਨਾਲ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਵਾਉਣ ਦੀ ਬਜਾਏ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਕਰਨਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕਰਨ ਲਈ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

Advertisement

Latest News

ਸ਼ਹੀਦ ਜਸਵੰਤ ਸਿੰਘ ਖਾਲੜਾ 'ਤੇ ਬਣੀ ਫਿਲਮ 'ਸਤਲੁਜ' ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ 'ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ ਗਠਜੋੜ: ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਜਸਵੰਤ ਸਿੰਘ ਖਾਲੜਾ 'ਤੇ ਬਣੀ ਫਿਲਮ 'ਸਤਲੁਜ' ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ 'ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ ਗਠਜੋੜ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ 6 ਜੁਲਾਈ-       ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ...
ਹਿੰਦੂ ਧਰਮ ਦਾ ਜਿੰਨਾ ਨੁਕਸਾਨ ਅਤੇ ਅਪਮਾਨ ਭਾਜਪਾ ਨੇ ਕੀਤਾ, ਉਨਾ ਬਾਹਰੋਂ ਆਏ ਹਮਲਾਵਰਾਂ ਨੇ ਵੀ ਨਹੀਂ ਕੀਤਾ- ਕੇਜਰੀਵਾਲ
ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਕੀਤੀ ਸ਼ੁਰੂ – ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ
ਗੈਂਗਸਟਰਾਂ ਤੇ ਵਾਰ ਦਾ 167ਵਾਂ ਦਿਨ: ਪੰਜਾਬ ਪੁਲਿਸ ਵੱਲੋਂ 840 ਥਾਈਂ ਛਾਪੇਮਾਰੀ ; 564 ਕਾਬੂ
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਹੇ ਕਿਸੇ ਵੀ ਮੁਲਾਜ਼ਮ ਨੂੰ ਹਟਾਇਆ ਨਹੀਂ ਜਾਵੇਗਾ: ਲਾਲ ਚੰਦ ਕਟਾਰੂਚੱਕ
ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ
ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ