ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ
By Azad Soch
On
Chandigarh,19 Sep,2024,(Azad Soch News):- ਕਾਂਗਰਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ (Member of Parliament Charanjit Singh Channi) ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ,ਮੰਗਲਵਾਰ ਦੇਰ ਸ਼ਾਮ, ਕਾਂਗਰਸ ਨੇ ਸੰਸਦ ਮੈਂਬਰ ਚੰਨੀ ਅਤੇ ਹਿਮਾਚਲ ਦੇ ਸਾਬਕਾ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਲਈ ਸੀਨੀਅਰ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ।ਇਹ ਜਾਣਕਾਰੀ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਸੂਚੀ ਵਿੱਚ ਦਿੱਤੀ ਗਈ ਹੈ,ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੁਕੇਸ਼ ਅਗਨੀਹੋਤਰੀ ਨੂੰ ਏ.ਆਈ.ਸੀ.ਸੀ. (AICC) ਦਾ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
Related Posts
Latest News
13 Dec 2025 18:38:46
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...


