ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਕੁਲਦੀਪ ਸਿੰਘ ਧਾਲੀਵਾਲ

ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਕੁਲਦੀਪ ਸਿੰਘ ਧਾਲੀਵਾਲ

*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਕੁਲਦੀਪ ਸਿੰਘ ਧਾਲੀਵਾਲ*

*ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ 'ਤੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ, ਕਾਂਗਰਸ ਨੂੰ ਜਵਾਬ ਦੇਣਾ ਪਵੇਗਾ: ਕੁਲਦੀਪ ਸਿੰਘ ਧਾਲੀਵਾਲ*

*'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਕਾਨੂੰਨ ਆਪਣਾ ਕੰਮ ਕਰੇਗਾ: ਕੁਲਦੀਪ ਸਿੰਘ ਧਾਲੀਵਾਲ*

*ਕਾਂਗਰਸੀ ਆਗੂ ਭਾਸ਼ਣ ਦਿੰਦੇ ਹਨ ਪਰ ਉਨ੍ਹਾਂ ਦੇ ਆਪਣੇ ਲੋਕ ਨਸ਼ਿਆਂ ਨਾਲ ਜੁੜੇ ਹੋਏ ਹਨ: ਕੁਲਦੀਪ ਸਿੰਘ ਧਾਲੀਵਾਲ*

 *ਚੰਡੀਗੜ੍ਹ, 14 ਫਰਵਰੀ 2026*  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸੀ ਆਗੂ ਗੁਰਕੀਰਤ ਸਿੰਘ ਉਰਫ਼ ਕਾਲੂ ਦੇ ਬਟਾਲਾ ਵਿੱਚ ਕਥਿਤ ਤੌਰ 'ਤੇ ਹੈਰੋਇਨ ਲੈਂਦੇ ਫੜੇ ਜਾਣ ਅਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੋਣ ਤੋਂ ਬਾਅਦ ਕਾਂਗਰਸ 'ਤੇ ਤਿੱਖਾ ਹਮਲਾ ਕੀਤਾ ਹੈ।

ਇਸ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ 'ਆਪ' ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰਕੀਰਤ ਕਾਲੂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਰੀਬੀ ਸਾਥੀ ਮੰਨਿਆ ਜਾਂਦਾ ਹੈ ਅਤੇ ਦੋਵਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।ਧਾਲੀਵਾਲ ਨੇ ਕਿਹਾ ਕਿ ਕਾਂਗਰਸੀ ਆਗੂ ਹਰ ਗੱਲ 'ਤੇ ਲੈਕਚਰ ਦਿੰਦੇ ਰਹਿੰਦੇ ਹਨ, ਪਰ ਉਨ੍ਹਾਂ ਦੇ ਆਪਣੇ ਬੰਦੇ ਨਸ਼ਿਆਂ ਨਾਲ ਫੜੇ ਜਾ ਰਹੇ ਹਨ। ਇਹ ਕਾਂਗਰਸ ਦਾ ਅਸਲੀ ਚਿਹਰਾ ਨੰਗਾ ਕਰਦਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ‘ਆਪ’ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਜੰਗ ਵਿੱਢੀ ਹੋਈ ਹੈ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਚਾਹੇ ਕੋਈ ਵੱਡਾ ਹੋਵੇ ਜਾਂ ਛੋਟਾ, ਜੋ ਵੀ ਨਸ਼ਾ ਵੇਚੇਗਾ ਜਾਂ ਨਸ਼ਾ ਕਰੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਕਾਨੂੰਨ ਆਪਣਾ ਕੰਮ ਕਰੇਗਾ।'ਉਨ੍ਹਾਂ ਪਾਰਟੀ ਲੀਡਰਸ਼ਿਪ ਤੋਂ ਜਵਾਬਦੇਹੀ ਦੀ ਮੰਗ ਕਰਦੀਆਂ ਕਿਹਾ ਕਿ ਕਾਂਗਰਸ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਪਾਰਟੀ ਵਿੱਚ ਅਹਿਮ ਅਹੁਦਿਆਂ 'ਤੇ ਬੈਠੇ ਆਗੂਆਂ ਦੇ ਨਾਂ ਵਾਰ-ਵਾਰ ਨਸ਼ਿਆਂ ਨਾਲ ਕਿਉਂ ਜੁੜ ਰਹੇ ਹਨ।

Advertisement

Latest News

ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ
ਚੰਡੀਗੜ੍ਹ, 15 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 26ਵੇਂ...
ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ
ਮਹਾਂ ਸ਼ਿਵਰਾਤਰੀ ਦੇ ਸ਼ੁੱਭ ਅਵਸਰ ’ਤੇ ਓ.ਐਸ.ਡੀ. ਸੁਖਵੀਰ ਸਿੰਘ ਧੂਰੀ ਹਲਕੇ ਦੇ ਵੱਖ-ਵੱਖ ਮੰਦਰਾਂ 'ਚ ਹੋਏ ਨਤਮਸਤਕ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ
ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਵਿਖੇ ਅੱਖਾਂ ਦਾ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ
ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ