ਤਕਨੀਕੀ ਯੁੱਗ ਵਿਚ ਵਿਦਿਆਰਥਣਾਂ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ: ਡਿਪਟੀ ਕਮਿਸ਼ਨਰ ਨਵਜੋਤ ਕੌਰt: Add Your Title

ਤਕਨੀਕੀ ਯੁੱਗ ਵਿਚ ਵਿਦਿਆਰਥਣਾਂ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ: ਡਿਪਟੀ ਕਮਿਸ਼ਨਰ ਨਵਜੋਤ ਕੌਰt: Add Your Title

ਮਾਨਸਾ, 14 ਫਰਵਰੀ :

ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਐਸ.ਡੀ. ਕੰਨਿਆ ਮਹਾਂਵਿਦਿਆਲਾ ਵਿਖੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਵਿਰਾਸਤ ਨੂੰ ਪੇਸ਼ ਕਰਦੀ  'ਰੂਹ-ਏ-ਵਿਰਾਸਤ' ਦਾ ਉਦਘਾਟਨ  ਕੀਤਾ। ਇਸ ਕਦਮ ਦਾ ਉਦੇਸ਼ ਵਿਦਿਆਰਥਣਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਨਾਲ ਜੋੜਨਾ ਹੈ।

ਉਨ੍ਹਾਂ ਕਾਲਜ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤਕਨੀਕੀ ਯੁੱਗ ਵਿਚ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਦਾ ਇਹ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਵਿਚ ਔਰਤ ਹਮੇਸ਼ਾ ਸ਼ਕਤੀ ਦਾ ਪ੍ਰਤੀਕ ਰਹੀ ਹੈ।

ਉਨ੍ਹਾਂ ਵਿਦਿਆਰਥਣਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਉਹ ਕਿੰਨ੍ਹੀ ਵੀ ਤਰੱਕੀ ਕਰਨ ਪਰ ਕਦੇ ਵੀ ਆਪਣੇ ਸੱਭਿਆਚਾਰ ਅਤੇ ਆਪਣੀ ਮਿੱਟੀ ਦੀ ਖੁਸ਼ਬੂ ਨੂੰ ਨਾ ਭੁੱਲਣ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਦੀਆਂ ਧੀਆਂ ਪੜ੍ਹਦੀਆਂ ਹਨ ਉੱਥੇ ਗਰੀਬੀ ਅਤੇ ਅਗਿਆਨਤਾ ਕਦੇ ਪੈਰ ਨਹੀਂ ਪਸਾਰ ਸਕਦੀ।

ਇਸ ਉਪਰਾਲੇ ਵਿੱਚ ਤ੍ਰਿੰਝਣ, ਖੂਹ, ਚੁੱਲੇ -ਚੌਂਕੇ ਦਾ ਦ੍ਰਿਸ਼, ਲੋਕ ਕਲਾਵਾਂ ਦੀ ਪੇਸ਼ਕਾਰੀ, ਪੁਰਾਤਨ ਵਸਤਾਂ ਦੀ ਝਲਕ ਅਤੇ ਫੁਲਕਾਰੀ ਕਲਾ ਦੇ ਨਮੂਨੇ ਦਿਖਾਏ ਗਏ।

ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਕੁੜੀਆਂ ਦੀ ਹੌਂਸਲਾ ਅਫਜ਼ਾਈ ਲਈ ਅਜਿਹੇ ਸਮਾਗਮਾਂ ਦਾ ਆਯੋਜਨ ਸ਼ਲਾਘਾਯੋਗ ਹੈ। ਉਨ੍ਹਾ ਕਿਹਾ ਕਿ ਅੱਜ ਕੁੜੀਆਂ ਕਿਸੇ ਵੀ ਖੇਤਰ ਵਿਚ ਮੁੰਡਿਆਂ ਨਾਲੋਂ ਪਿੱਛੇ ਨਹੀਂ ਹਨ। ਉਨ੍ਹਾ ਕਿਹਾ ਕਿ ਕੋਈ ਵੀ ਮੰਜ਼ਿਲ ਹਾਸਲ ਕਰਨ ਲਈ ਹੌਂਸਲੇ ਅਤੇ ਦ੍ਰਿੜ ਇਰਾਦੇ ਦੀ ਜ਼ਰੂਰਤ ਹੁੰਦੀ ਹੈ ਜੋ ਕਿ ਸਾਡੀਆਂ ਧੀਆਂ ਵਿਚ ਹੈ।

ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਖੁਸ਼ੀ ਜ਼ਾਹਿਰ ਕਰਦੇ ਹੋਏ ਪੰਜਾਬੀ ਵਿਭਾਗ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੌਜੂਦਾ ਪੀੜ੍ਹੀ ਨੂੰ ਵਿਰਾਸਤ ਨਾਲ ਜੋੜਨਾ ਸਮਾਜਿਕ ਵਿਕਾਸ ਵਿੱਚ ਅਹਿਮ ਰੋਲ ਅਦਾ ਕਰਦਾ ਹੈ। ਉਹਨਾਂ ਨੇ ਵੱਖ-ਵੱਖ ਦ੍ਰਿਸ਼ਾਂ ਤੇ ਯਾਦਗਾਰੀ ਤਸਵੀਰਾਂ ਵੀ ਖਿਚਵਾਈਆਂ। ਇਸ ਮੌਕੇ ਪੰਜਾਬੀ ਪਹਿਰਾਵੇ ਵਿੱਚ ਸਜੀਆਂ ਵਿਦਿਆਰਥਣਾਂ ਨੇ ਪੁਰਾਤਨ ਲੋਕ ਗੀਤਾਂ, ਟੱਪੇ, ਬੋਲੀਆਂ ਦੀ ਪੇਸ਼ਕਾਰੀ ਕਰਕੇ ਮਨੋਰੰਜਨ ਕੀਤਾ। ਇਸ ਮੌਕੇ ਡਾ. ਬਲਜੀਤ ਕੌਰ ਨੇ ਦੱਸਿਆ ਕਾਲਜ ਦੀਆ ਵਿਦਿਆਰਥਣਾਂ ਨੇ ਲੋਕ ਕਲਾਵਾਂ ਤੇ ਸੱਭਿਆਚਾਰਕ ਕੁਇਜ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਹਮੇਸ਼ਾ ਹੀ ਆਪਣਾ ਮਾਪਿਆਂ ਤੇ ਸੰਸਥਾ ਦਾ ਨਾਮ ਉੱਚਾ ਕੀਤਾ ਹੈ। ਇਹ ਵਿਰਾਸਤੀ ਘਰ ਉਹਨਾਂ ਦੀ ਮਿਹਨਤ ਦਾ ਨਤੀਜਾ ਹੈ। ਸਮੁੱਚੀ ਟੀਮ ਨੀਰਜ ਮਿੱਤਲ, ਸੰਜਮ ਰਾਣੀ, ਹਰਪ੍ਰੀਤ ਕੌਰ, ਸੁਖਪਾਲ ਕੌਰ, ਪੂਜਾ ਰਾਣੀ ਦਾ ਵਿਸ਼ੇਸ਼ ਸਹਿਯੋਗ ਰਿਹਾ। ਪ੍ਰਿੰਸੀਪਲ ਡਾ. ਗਰਿਮਾ ਮਹਾਜਨ ਨੇ ਸਮੁੱਚੀ ਟੀਮ ਨੂੰ ਵਧਾਈ ਦਿੰਦੇ ਹੋਏ ਮਾਣ ਮਹਿਸੂਸ ਕੀਤਾ। ਅੰਤ ਵਿੱਚ ਵਿਭਾਗ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ ਭੇਂਟ ਕੀਤਾ।
 
 

Advertisement

Latest News

ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ 'ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ 'ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ
  ਚੰਡੀਗੜ੍ਹ  14 ਫਰਵਰੀ 2026  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ
ਭਾਰਤ ਦਾ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦੈ : ਜਸਵੀਰ ਸਿੰਘ ਗੜ੍ਹੀ
ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਪਹੁੰਚੇ ਮਾਲੇਰਕੋਟਲਾ, ਜਨ-ਸੰਮੇਲਨ ਦੌਰਾਨ ਅਵਾਮ ਦੀਆਂ ਸੁਣੀਆਂ ਸਿਕਾਇਤਾਂ
ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ
ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ