ਹਲਕਾ ਵਿਧਾਇਕ ਅਤੇ ਚੇਅਰਮੈਨ ਵੱਲੋਂ ਥਾਂਦੇਵਾਲਾ ਦੇ ਸਰਕਾਰੀ ਸਕੂਲ ਵਿਖੇ ਬਹੁਮੰਤਵੀ ਸ਼ੈੱਡ ਦਾ ਉਦਘਾਟਨ

ਹਲਕਾ ਵਿਧਾਇਕ ਅਤੇ ਚੇਅਰਮੈਨ ਵੱਲੋਂ ਥਾਂਦੇਵਾਲਾ ਦੇ ਸਰਕਾਰੀ ਸਕੂਲ ਵਿਖੇ ਬਹੁਮੰਤਵੀ ਸ਼ੈੱਡ ਦਾ ਉਦਘਾਟਨ

ਥਾਂਦੇਵਾਲਾ (ਸ੍ਰੀ ਮੁਕਤਸਰ ਸਾਹਿਬ)23 ਦਸੰਬਰ:

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪਿੰਡ ਥਾਂਦੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਵੇਂ ਤਿਆਰ ਹੋਏ ਬਹੁਮੰਤਵੀ ਪਾਰਕਿੰਗ ਸ਼ੈੱਡ ਦਾ ਉਦਘਾਟਨ ਕੀਤਾ ਗਿਆ, ਇਸ ਮੌਕੇ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ. ਜਗਦੀਪ ਸਿੰਘ ਕਾਕਾ ਬਰਾੜ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਇਸ ਮੌਕੇ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਇਹ ਸ਼ੈੱਡ ਕਰੀਬ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈਜੋ ਕਿ ਸਕੂਲ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਵਿੱਚ ਇਕ ਮਹੱਤਵਪੂਰਨ ਵਾਧਾ ਹੈ। ਨਵੇਂ ਤਿਆਰ ਕੀਤੇ ਗਏ ਇਸ ਸ਼ੈੱਡ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ (ਮਾਰਨਿੰਗ ਅਸੈਂਬਲੀ) ਦੌਰਾਨ ਧੁੱਪਮੀਂਹ ਅਤੇ ਠੰਢ ਵਰਗੀਆਂ ਮੌਸਮੀ ਸਮੱਸਿਆਵਾਂ ਤੋਂ ਬਚਾਅ ਹੋਵੇਗਾ। ਇਸ ਨਾਲ ਬੱਚੇ ਹੁਣ ਇੱਕ ਸੁਚੱਜੇਸੁਰੱਖਿਅਤ ਅਤੇ ਅਨੁਸ਼ਾਸਿਤ ਮਾਹੌਲ ਵਿੱਚ ਸਭਾ ਵਿੱਚ ਭਾਗ ਲੈ ਸਕਣਗੇਜੋ ਉਨ੍ਹਾਂ ਦੀ ਸਿਹਤ ਅਤੇ ਮਨੋਵਿਗਿਆਨਕ ਵਿਕਾਸ ਲਈ ਵੀ ਲਾਭਦਾਇਕ ਸਾਬਤ ਹੋਵੇਗਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈਤਾਂ ਜੋ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਦੇ ਸਮਾਨ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਇਹ ਬਹੁਮੰਤਵੀ ਸ਼ੈੱਡ ਸਿਰਫ ਪਾਰਕਿੰਗ ਲਈ ਹੀ ਨਹੀਂਸਗੋਂ ਸਕੂਲ ਦੀਆਂ ਹੋਰ ਕਈ ਸਰਗਰਮੀਆਂ ਲਈ ਵੀ ਵਰਤਿਆ ਜਾਵੇਗਾ। ਇੱਥੇ ਸਾਂਸਕ੍ਰਿਤਿਕ ਸਮਾਗਮਰਾਸ਼ਟਰੀ ਤਿਉਹਾਰਾਂ ਦੇ ਪ੍ਰੋਗਰਾਮਖੇਡ ਮੁਕਾਬਲੇਮਾਪੇ-ਅਧਿਆਪਕ ਮੀਟਿੰਗਾਂਜਾਗਰੂਕਤਾ ਕੈਂਪ ਅਤੇ ਵੱਖ-ਵੱਖ ਸਿੱਖਿਅਕ ਗਤੀਵਿਧੀਆਂ ਆਸਾਨੀ ਨਾਲ ਕਰਵਾਈਆਂ ਜਾ ਸਕਣਗੀਆਂ।

ਉਨ੍ਹਾਂ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲਾਂ ਵਿੱਚ ਨਵੀਆਂ ਇਮਾਰਤਾਂਕਲਾਸਰੂਮਲੈਬੋਰੇਟਰੀਆਂਖੇਡ ਸਹੂਲਤਾਂ ਅਤੇ ਹੋਰ ਆਧੁਨਿਕ ਢਾਂਚੇ ਤਿਆਰ ਕੀਤੇ ਜਾ ਰਹੇ ਹਨਜਿਸ ਦਾ ਸਿੱਧਾ ਲਾਭ ਵਿਦਿਆਰਥੀਆਂ ਨੂੰ ਮਿਲ ਰਿਹਾ ਹੈ।

ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਹਰਵਿੰਦਰ ਕੌਰ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਵੇਂ ਬਣੇ ਬਹੁਮੰਤਵੀ ਸ਼ੈੱਡ ਨਾਲ ਸਕੂਲ ਦੀ ਕਾਰਗੁਜ਼ਾਰੀ ਹੋਰ ਸੁਚੱਜੀ ਹੋਵੇਗੀ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਵਧੀਆ ਮਾਹੌਲ ਮਿਲੇਗਾ।

ਸਮਾਗਮ ਵਿੱਚ ਪਿੰਡ ਦੇ ਸਰਪੰਚ ਸ. ਬਲਵਿੰਦਰ ਸਿੰਘ ਅਤੇ ਸ. ਸੁਖਵਿੰਦਰ ਸਿੰਘਹਰਪ੍ਰੀਤ ਸਿੰਘ (ਸਾਇੰਸ ਮਾਸਟਰ) ਸਮੇਤ ਸਮੂਹ ਸਕੂਲ ਸਟਾਫਵਿਦਿਆਰਥੀ ਅਤੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 

Advertisement

Advertisement

Latest News

ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ
ਬਰਨਾਲਾ, 26 ਦਸੰਬਰ   ਬਰਨਾਲਾ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਨਗਰ ਨਿਗਮ...
ਅੰਮਰੁਤ-02 ਸਕੀਮ ਤਹਿਤ ਸੀਵਰੇਜ਼ ਪਾਉਣ ਦਾ ਕੰਮ ਮਿੱਥੇ ਸਮੇਂ ਵਿੱਚ ਕੀਤਾ ਜਾਵੇ ਮੁਕੰਮਲ: ਡਿਪਟੀ ਕਮਿਸ਼ਨਰ
ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ: ਡਿਪਟੀ ਕਮਿਸ਼ਨਰ
ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ
ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ
'ਯੁੱਧ ਨਸ਼ਿਆਂ ਵਿਰੁੱਧ': 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ