ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ 46 ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਸੈਂਕਸ਼ਨ ਪੱਤਰ ਸੌਂਪੇ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ 46 ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਸੈਂਕਸ਼ਨ ਪੱਤਰ ਸੌਂਪੇ

ਸੰਗਰੂਰ, 14 ਮਾਰਚ:

ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਆਪਣੇ ਜੱਦੀ ਪਿੰਡ ਭਰਾਜ ਵਿਖੇ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਉਪਰਾਲਾ ਕਰਦਿਆਂ 46 ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਸੈਂਕਸ਼ਨ ਪੱਤਰ ਸੌਂਪੇ ਗਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਹਰ ਇੱਕ ਪਰਿਵਾਰ ਦਾ ਸੁਪਨਾ ਹੁੰਦਾ ਹੈ ਕਿ ਉਸਦਾ ਆਪਣਾ ਘਰ ਹੋਵੇ ਅਤੇ ਪੰਜਾਬ ਸਰਕਾਰ ਵੱਲੋਂ ਇਹ ਸੁਪਨਾ ਸਾਕਾਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਨੂੰ ਆਪਣੇ ਘਰ ਲਈ ਪਲਾਟ ਪ੍ਰਦਾਨ ਕਰਨਾ ਇੱਕ ਵੱਡਾ ਸਮਾਜਕ ਕਦਮ ਹੈ, ਜਿਸ ਨਾਲ ਪਰਿਵਾਰਾਂ ਨੂੰ ਸੁਰੱਖਿਅਤ ਅਤੇ ਇਜ਼ਤਦਾਰ ਜੀਵਨ ਜੀਊਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਇਹ ਸੈਂਕਸ਼ਨ ਪੱਤਰ ਪਰਿਵਾਰਾਂ ਨੂੰ ਸੌਂਪੇ ਗਏ ਤਾਂ ਲਾਭਪਾਤਰੀਆਂ ਦੇ ਚਿਹਰਿਆਂ 'ਤੇ ਖੁਸ਼ੀ ਦੇ ਹਾਸੇ ਦੇਖ ਕੇ ਬੇਹੱਦ ਸੰਤੁਸ਼ਟੀ ਅਤੇ ਖੁਸ਼ੀ ਮਹਿਸੂਸ ਹੋਈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਭਲਾਈ ਨੂੰ ਕੇਂਦਰ ਵਿੱਚ ਰੱਖਦਿਆਂ ਕੰਮ ਕਰ ਰਹੀ ਹੈ ਅਤੇ ਸਮਾਜ ਦੇ ਹਰ ਵਰਗ ਦੀ ਤਰੱਕੀ ਅਤੇ ਸੁਖ-ਸਮ੍ਰਿੱਧੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਰਾਹੀਂ ਲੋੜਵੰਦ ਪਰਿਵਾਰਾਂ ਦੀ ਜ਼ਿੰਦਗੀ ਵਿੱਚ ਵੱਡਾ ਬਦਲਾਅ ਆ ਰਿਹਾ ਹੈ।

ਵਿਧਾਇਕ ਭਰਾਜ ਨੇ ਅਰਦਾਸ ਕਰਦਿਆਂ ਕਿਹਾ ਕਿ ਇਹਨਾਂ ਪਰਿਵਾਰਾਂ ਦੇ ਨਵੇਂ ਘਰ ਸੁੱਖ, ਸਮ੍ਰਿੱਧੀ ਅਤੇ ਖੁਸ਼ਹਾਲੀ ਨਾਲ ਭਰੇ ਰਹਿਣ ਅਤੇ ਉਹ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਖੁਸ਼ੀ-ਖੁਸ਼ੀ ਕਰਨ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਉਹ ਹਮੇਸ਼ਾਂ ਆਪਣੇ ਹਲਕੇ ਦੇ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਸਮੂਹਿਕ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਦੇ ਰਹਿਣਗੇ।

ਇਸ ਮੌਕੇ ਲਾਭਪਾਤਰੀ ਪਰਿਵਾਰਾਂ ਅਤੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਇਹ ਉਪਰਾਲਾ ਲੋੜਵੰਦ ਪਰਿਵਾਰਾਂ ਲਈ ਬਹੁਤ ਵੱਡੀ ਸਹਾਇਤਾ ਸਾਬਤ ਹੋਵੇਗਾ ਅਤੇ ਉਹਨਾਂ ਦੇ ਆਪਣੇ ਘਰ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਇਸ ਮੌਕੇ ਆਪ ਦੇ ਵੱਖ ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।
 
 

Advertisement

Latest News

ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ  ਸੰਭਾਲ ਨੂੰ ਯਕੀਨੀ ਬਣਾਉਣ ਲਈ  ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ
ਚੰਡੀਗੜ੍ਹ/ਮੋਹਾਲੀ, 14 ਮਾਰਚ: ਸਿਹਤ ਨੂੰ ਮੌਲਿਕ ਅਧਿਕਾਰ ਦੱਸਦੇ ਹੋਏ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਰਿਆਂ ਲਈ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਪੁਰਜਿਆਂ ਤੋਂ ਪਲੈਟਫਾਰਮਾਂ ਤੱਕ" ਵਿਸ਼ੇ ਤਹਿਤ ਸਾਈਕਲ ਅਤੇ ਈ-ਬਾਈਕਸ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ"
ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ 46 ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਸੈਂਕਸ਼ਨ ਪੱਤਰ ਸੌਂਪੇ
ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ
ਨਿਵੇਸ਼ ਪੰਜਾਬ ਸੰਮੇਲਨ: 'ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ'- ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ 'ਤੇ ਰੌਸ਼ਨੀ ਪਾਈ
ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਪੀਕਰ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ