ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਨਵੰਬਰ:
 
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ  ਅੱਜ ਸੰਵਿਧਾਨ ਦਿਵਸ ਮਨਾਇਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਕੂਲਾਂ ਵਿਚ ਸਥਾਪਤ ਲੀਗਲ ਲਿਟਰੇਸੀ ਕਲੱਬਾਂ ਰਾਹੀਂ 109 ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ, ਸੰਵਿਧਾਨ ਦੁਆਰਾ ਨਾਗਰਿਕਾਂ ਨੂੰ ਦਿੱਤੇ ਗਏ ਅਧਿਕਾਰ ਅਤੇ ਕਰਤੱਵਾਂ ਦਾ ਪ੍ਰਚਾਰ ਕੀਤਾ ਗਿਆ ਅਤੇ ਪੇਟਿੰਗ, ਡੈਕਲਾਮੇਸ਼ਨ ਅਤੇ ਸਲੋਗਨ ਮੇਕਿੰਗ ਮੁਕਾਬਲੇ ਕਰਵਾਏ ਗਏ। 
ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੰਵਿਧਾਨ ਦਿਵਸ ਦੇ ਮੌਕੇ ਤੇ ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ਼, ਝੰਜੇੜੀ ਵਿਖੇ ਅੱਜ ਰਾਜ ਪੱਧਰੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸ੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸ਼ਮੂਲੀਅਤ ਕੀਤੀ ਅਤੇ ਅਧਿਆਪਕਾਂ, ਸਟਾਫ ਮੈਂਬਰਾਂ ਅਤੇ ਲਾਅ ਦੇ ਵਿਦਿਆਰਥੀਆਂ ਨੂੰ ਸੰਵਿਧਾਨ ਵਿਚ ਦਰਜ ਵੱਖ ਵੱਖ ਪ੍ਰੋਵੀਜ਼ਨਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਜ਼ੋਰ ਦਿੱਤਾ ਕਿ ਉਹ ਆਪਣੇ ਗਿਆਨ ਦੀ ਵਰਤੋਂ ਕਰਦੇ ਹੋਏ ਸੰਵਿਧਾਨ ਵਿਚ ਦਰਜ ਅਧਿਕਾਰਾਂ ਅਤੇ ਕਰਤੱਵਾਂ ਸਬੰਧੀ ਆਮ ਲੋਕਾਂ ਨੂੰ ਵੀ ਜਾਗਰੂਕ ਕਰਨ। ਸ੍ਰੀ ਕ੍ਰਿਸ਼ਨ ਕੁਮਾਰ ਸਿੰਗਲਾ, ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੰਵਿਧਾਨ ਦਿਵਸ ਹਰ ਸਾਲ 26 ਨਵੰਬਰ ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਤੇ ਮਨਾਇਆ ਜਾਂਦਾ ਹੈ। ਅੱਜ ਦੇ ਦਿਨ 1949 ਵਿੱਚ, ਭਾਰਤ ਦੀ ਸੰਵਿਧਾਨ ਸਭਾ ਨੇ ਸੰਵਿਧਾਨ ਨੂੰ ਅਪਣਾਇਆ, ਜੋ 26 ਜਨਵਰੀ, 1950 ਨੂੰ ਲਾਗੂ ਹੋਇਆ।
Tags:

Advertisement

Latest News

100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप 100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप
*100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप* *कथनी-करनी एकै सार, जुल्म रहैया न...
'ਆਪ' ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ’ਚੋਂ 60 ਤੋਂ ਵੱਧ ਜਿੱਤੇਗੀ-ਰਾਜ ਸਭਾ ਮੈਂਬਰ ਸੰਜੇ ਸਿੰਘ
Haryana News: ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ 'ਚ 804 ਕਰੋੜ ਰੁਪਏ ਦਾ ਏਜੰਡਾ ਪਾਸ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ
ਨਵੀਂ ਵੰਦੇ ਭਾਰਤ ਟਰੇਨ ਲਾਂਚ ਲਈ ਤਿਆਰ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ H-1B ਵੀਜ਼ਾ ‘ਤੇ ਆਪਣੇ ਸਟੈਂਡ ਦਾ ਖੁਲਾਸਾ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-01-2025 ਅੰਗ 643