ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਜ਼ਾਨਾ 12 ਹਜ਼ਾਰ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ: ਸੌਂਦ

ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਜ਼ਾਨਾ 12 ਹਜ਼ਾਰ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ: ਸੌਂਦ

ਚੰਡੀਗੜ੍ਹ, 27 ਅਕਤੂਬਰ:

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ ਤਿੰਨ ਥਾਂਵਾਂ ਅਗਮਪੁਰ, ਪੀਐਸਪੀਸੀਐਲ ਗ੍ਰਾਂਊਡ ਮਟੋਰ ਅਤੇ ਝਿੰਜੜੀ ਵਿਖੇ ਬਣਾਈ ਜਾ ਰਹੀ ਹੈ

ਸੌਂਦ ਨੇ ਦੱਸਿਆ ਕਿ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵੱਲੋਂ ਟੈਂਟ ਸਿਟੀ ਦੀ ਸਥਾਪਨਾ ਉੱਤੇ 21.52 ਕਰੋੜ ਰੁਪਏ ਖਰਚੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ ਵਿੱਚ ਰੋਜ਼ਾਨਾ 10 ਤੋਂ 12 ਹਜ਼ਾਰ ਸੰਗਤਾਂ ਦੇ ਠਹਿਰਣ ਦਾ ਪ੍ਰਬੰਧ ਹੋਵੇਗਾ। ਇੱਥੇ ਸਾਰੀਆਂ ਜ਼ਰੂਰੀ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਸੰਗਤ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ 19 ਨਵੰਬਰ ਤੋਂ ਲੈ ਕੇ 30 ਨਵੰਬਰ ਤੱਕ ਕਾਰਜਸ਼ੀਲ ਰਹੇਗੀ।

ਉਨ੍ਹਾਂ ਦੱਸਿਆ ਕਿ ਟੈਂਟ ਆਨ ਲਾਈਨ ਬੁੱਕ ਕੀਤੇ ਜਾ ਸਕਦੇ ਹਨ, ਜਿਸਦੀ ਜਾਣਕਾਰੀ ਜਲਦ ਜਨਤਕ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਵੀ ਸੁਨਿਸ਼ਚਿਤ ਕੀਤਾ ਗਿਆ ਹੈ ਕਿ ਟੈਂਟ ਸਿਟੀ ਤੱਕ ਪੁੱਜਣ ਵਾਲੀਆਂ ਸੜਕਾਂ ਦਾ ਵੀ ਨਵੀਨੀਕਰਨ ਕੀਤਾ ਜਾਵੇ ਤਾਂ ਜੋ ਸੰਗਤ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
 
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਊਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਨਿਯੁਕਤ ਕੀਤਾ ਗਿਆ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੂਰੀ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਸਮਾਗਮਾਂ ਵਿੱਚ ਹੁੰਮ ਹੁੰਮਾ ਕੇ ਸ਼ਮੂਲੀਅਤ ਕਰਨ।   

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ