ਪਿੰਡ ਬੀਹਲੇਵਾਲਾ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ ਹੋ ਰਿਹਾ ਪੰਚਾਇਤ ਘਰ ਦਾ ਨਿਰਮਾਣ-ਵਿਨੀਤ ਕੁਮਾਰ

ਪਿੰਡ ਬੀਹਲੇਵਾਲਾ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ ਹੋ ਰਿਹਾ ਪੰਚਾਇਤ ਘਰ ਦਾ ਨਿਰਮਾਣ-ਵਿਨੀਤ ਕੁਮਾਰ

ਫਰੀਦਕੋਟ 3 ਸਤੰਬਰ () ਪਿੰਡ ਬੀਹਲੇਵਾਲਾ ਵਿਖੇ ਮਗਨਰੇਗਾ ਸਕੀਮ ਤਹਿਤ ਲਗਭਗ 22 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗਾ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ

 

 

ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਵੱਲੋਂ ਸਿਹਤ, ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ, ਉਥੇ ਹੋਰ ਵਿਕਾਸ ਕਾਰਜਾਂ ਲਈ ਵੀ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ।

 

 

ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੇ ਮੰਗ ਸੀ ਕਿ ਉਨ੍ਹਾਂ ਦੇ ਪਿੰਡ ਵਿੱਚ ਪੰਚਾਇਤ ਘਰ ਦਾ ਨਿਰਮਾਣ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਵਿੱਚ ਪੰਚਾਇਤ ਘਰ ਦੀ ਉਸਾਰੀ ਕਰਵਾਈ ਜਾ ਰਹੀ ਹੈ, ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗਾ

 

 

ਉਨ੍ਹਾਂ ਦੱਸਿਆ ਕਿ ਇਸ ਦੇ ਬਣਨ ਨਾਲ ਨਾ ਕੇਵਲ ਪਿੰਡ ਵਾਸੀਆਂ ਨੂੰ ਹੀ ਬਲਕਿ ਆਸ ਪਾਸ ਦੇ ਪਿੰਡਾਂ ਨੂੰ ਵੀ ਬਹੁਤ ਲਾਭ ਮਿਲੇਗਾ। 

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-09-2024 ਅੰਗ 600 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-09-2024 ਅੰਗ 600
ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ...
ਬਰਤਾਨੀਆਂ ਨੇ ਸ਼ੁਰੂ ਕੀਤੀ ਈ-ਵੀਜ਼ਾ ਤਬਦੀਲੀ
ਡੇਰਾ ਜਗਮਾਲ ਵਾਲੀ ਨੂੰ ਮਿਲਿਆ ਨਵਾਂ ਮੁਖੀ
ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ