ਦੂਸ਼ਿਤ ਪਾਣੀ ਦੀ ਵਰਤੋਂ ਨਾਲ ਹੁੰਦੀਆਂ ਹਨ ਹੈਜ਼ਾ, ਦਸਤ, ਅਤੇ ਹੈਪੇਟਾਈਟਸ ਏ ਅਤੇ ਈ ਵਰਗੀਆਂ ਗੰਭੀਰ ਬੀਮਾਰੀਆਂ-ਵਿਨੀਤ ਕੁਮਾਰ

ਦੂਸ਼ਿਤ ਪਾਣੀ ਦੀ ਵਰਤੋਂ ਨਾਲ ਹੁੰਦੀਆਂ ਹਨ ਹੈਜ਼ਾ, ਦਸਤ, ਅਤੇ ਹੈਪੇਟਾਈਟਸ ਏ ਅਤੇ ਈ ਵਰਗੀਆਂ ਗੰਭੀਰ ਬੀਮਾਰੀਆਂ-ਵਿਨੀਤ ਕੁਮਾਰ

ਫਰੀਦਕੋਟ, 26 ਜੁਲਾਈ (    )

ਪੰਜਾਬ ਸਰਕਾਰ ਵੱਲੋਂ ਮਨਸੂਨ ਸੀਜ਼ਨ ਦੀ ਆਮਦ ਨੂੰ ਵੇਖਦੇ ਸੂਬੇ ਦੇ ਵਸਨੀਕਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੇ ਰੋਗਾਂ ਤੋ ਬਚਾਉਣ ਲਏ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ  ਹੈ। ਇਸ ਸੰਬੰਧੀ ਅੱਜ ਚੀਫ ਸੈਕਟਰੀ ਪੰਜਾਬ ਸ਼੍ਰੀ ਅਨੁਰਾਗ ਵਰਮਾ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਂਹੀ ਮੀਟਿੰਗ ਕਰ ਆਦੇਸ਼ ਜਾਰੀ ਕੀਤੇ ਗਏ ਵੀਡੀਓ ਕਾਨਫਰੰਸ ਉਪਰੰਤ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਵੱਲੋਂ ਵੱਲੋਂ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋਕਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੀ ਬੀਮਾਰੀਆਂ ਤੋ ਬਚਾਉਣ ਲਏ ਹਰ ਸੰਭਵ ਕਦਮ ਚੱਕਣ ਦੀ ਹਦਾਇਤ ਕੀਤੀ ਗਈ।  ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਕਿਹਾ ਕੀ ਗਰਮੀ ਅਤੇ ਬਰਸਾਤ ਦੇ ਮੌਸਮ ਦੌਰਾਨ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਜਿਵੇ ਹੈਜ਼ਾਦਸਤ ਰੋਗ,  ਹੈਪਿਟਾਈਟਸ ਏ ਤੇ ਈ ਆਦਿ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਤੋਂ ਬਚਾਅ ਲਈ ਜਾਗਰੂਕ ਹੋਣ ਦੇ ਨਾਲ ਨਾਲ ਪੀਣ ਵਾਲੇ ਸਾਫ ਪਾਣੀ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ ਹੈ ਉਨਾਂ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਸਮ ਵਿੱਚ ਪਾਣੀ ਉਬਾਲ ਕੇ ਪੀਣਾ ਚਾਹੀਦਾ ਹੈ ਅਤੇ ਪੀਣ ਦਾ ਪਾਣੀ ਸਾਫ਼ ਭਾਂਡੇ ਵਿੱਚ ਢੱਕ ਕੇ ਰੱਖਣਾ ਚਾਹੀਦਾ ਹੈ। ਟੋਭਿਆਂ ਨੇੜੇ ਲੱਗੇ ਨਲਕਿਆਂ ਦਾ ਪਾਣੀ ਨਹੀਂ ਪੀਣਾ ਚਾਹੀਦਾ ਕਿਉਂਕਿ ਇਸ ਨਾਲ ਬੀਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਕਿ ਪਖਾਨੇ ਦੀ ਵਰਤੋਂ ਕਰੋ ਅਤੇ ਪਖਾਨਾ ਜਾਣ ਤੋਂ ਬਾਅਦ ਅਤੇ ਖਾਣਾ ਖਾਣ ਤੋਂ ਪਹਿਲਾਂ ਹੱਥ ਜਰੂਰ ਧੋਵੋ। ਗਲੇ-ਸੜੇਜਿਆਦਾ ਕੱਚੇ ਜਾਂ ਜਿਆਦਾ ਪੱਕੇ ਫਲ ਅਤੇ ਸਬਜੀਆਂ ਅਤੇ ਬਾਸੀ ਭੋਜਨ ਦੀ ਵਰਤੋਂ ਅਜਿਹੇ ਮੌਸਮ ਵਿਚ ਨਹੀਂ ਕਰਨੀ ਚਾਹੀਦੀ।

ਉਹਨਾਂ ਦੱਸਿਆ ਕਿ ਪਾਣੀ ਨੂੰ ਪੀਣਯੋਗ ਬਣਾਉਣ ਲਈ ਨੇੜੇ ਦੀ ਸਿਹਤ ਸੰਸਥਾ ਜਾਂ ਮਿਉਂਸੀਪਲ ਕਮੇਟੀ ਦੇ ਦਫ਼ਤਰ ਤੋਂ ਕਲੋਰੀਨ ਦੀਆਂ ਗੋਲੀਆਂ ਮੁਫ਼ਤ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਮੁਖੀ ਸਵੇਰ ਦੀ ਸਭਾ ਦੌਰਾਨ ਵਿਦਿਆਥੀਆਂ ਨੂੰ ਜਾਗਰੂਕ ਕਰਨ ਕਿ ਬਜਾਰ ਦੀਆਂ ਅਣ -ਢੱਕੀਆ ਖਾਣ ਪੀਣ ਦੀਆਂ ਚੀਜਾਂ ਅਤੇ ਜੂਸ ਆਦਿ ਪੀਣ ਤੋ ਗੁਰੇਜ ਕਰਨ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਹੈਜਾ,ਦਸਤਬੁਖਾਰ ਆਦਿ ਦੀ ਸ਼ਿਕਾਇਤ ਹੋਵੇ ਤਾਂ ਤੁਰੰਤ ਸਰਕਾਰੀ ਹਸਪਤਾਲ ਵਿਚ ਪਹੁੰਚ ਕਰਕੇ ਮੁਫ਼ਤ ਇਲਾਜ ਕਰਵਾ ਸਕਦਾ ਹੈ

ਇਸ ਮੌਕੇ ਮੌਜੂਦ ਡਾ ਮਨਿੰਦਰ ਪਾਲ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਸਕੂਲਾਂਧਾਰਮਿਕ ਅਤੇ ਜਨਤਕ ਥਾਵਾਂ ਤੇ ਲਗੇ ਪੀਣ ਵਾਲੇ ਪਾਣੀ ਦੇ ਸੋਮਿਆਂ ਚੋਂ ਸੈਪਲ ਲੈ ਕਿ ਲੈਬੋਰਟਰੀ ਚ ਟੈਸਟ ਲਏ ਭੇਜੇ ਜਾ ਰਹੇ ਹਨ ,ਤਾਂ ਜੋ ਇਲਾਕਾ ਨਿਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਸਾਫ ਪਾਣੀ ਮਿਲੇ ਅਤੇ ਲੋਕਾਂ ਨੂੰ ਨੂੰ ਇਹਨਾਂ ਬੀਮਾਰੀਆਂ ਤੋ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਘਰ ਤੋ ਘਰ ਸਰਵੇ ਦੌਰਾਨ ਆਮ ਲੋਕਾਂ ਨੂੰ ਜਿੱਥੇ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਦਸਤ ਰੋਕੂ ਕੰਪੇਨ ਤਹਿਤ ਓ.ਆਰ.ਐਸ ਅਤੇ ਜਿੰਕ ਦੀਆਂ ਗੋਲੀਆਂ ਵੀ ਵੰਡੀਆਂ ਜਾ ਰਹੀਆਂ ਹਨ।

ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੇਜਰ ਵਰੁਣ ਕੁਮਾਰ, ਜਿਲ੍ਹਾ ਟੀਕਾਕਰਨ ਅਫਸਰ ਡਾ ਵਰਿੰਦਰ ਕੁਮਾਰਜਿਲ੍ਹਾ ਐਪੀਡੀਮਲੋਜਿਸਟ ਡਾ ਹਿਮਾਂਸ਼ੂ ਗੁਪਤਾ ਡਾ ਦੀਪਤੀ ਅਰੋੜਾ ਅਤੇ ਮਿਉਂਸੀਪਲ ਕਮੇਟੀ ਦੇ ਈ ਓ  ਹਾਜਰ ਸਨ।          

Tags:

Advertisement

Latest News

ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ
Amritsar Sahib,14 Sep,2024,(Azad Soch News):-  ਪੈਰਿਸ ਉਲੰਪਿਕ (Paris Olympics) ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ...
ਛੱਤੀਸਗੜ੍ਹ ਦੇ ਮਹਾਸਮੁੰਦ ਜ਼ਿਲ੍ਹੇ ’ਚ ਦੁਰਗ-ਵਿਸ਼ਾਖਾਪਟਨਮ ਵੰਦੇ ਇੰਡੀਆ ਐਕਸਪ੍ਰੈਸ ਰੇਲ ਗੱਡੀ ’ਤੇ ਪੱਥਰਬਾਜ਼ੀ
ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਕੀਤਾ ਦੌਰਾ
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ
ਆਗਰਾ 'ਚ ਭਾਰੀ ਬਾਰਿਸ਼ ਨੇ ਤਾਜ ਮਹਿਲ ਸਮੇਤ ਸ਼ਹਿਰ ਦੇ ਇਤਿਹਾਸਕ ਸਮਾਰਕਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ
ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ