ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਮਾਨਸਾ, 14 ਅਕਤੂਬਰ :

            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਨੇ ਭਾਰਤੀ ਨਾਗਰਿਕ ਸੁੱਰਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ਤੇ ਬੈਠਣ ਤੇ ਪਾਬੰਦੀ ਲਗਾਈ ਹੈ।

            ਹੁਕਮ ਵਿੱਚ ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ/ਜੱਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ ਲਾਊਡ ਸਪੀਕਰ ਲਗਾ ਕੇ ਭਾਸ਼ਨ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ, ਜਿਸ ਨਾਲ ਅਮਨ ਅਤੇ ਸ਼ਾਂਤੀ ਵਿੱਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਹੁੰਦੀ ਹੈ, ਜਿਸ ਨਾਲ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਔਕੜ ਪੇਸ਼ ਆਉਂਦੀ ਹੈ।

            ਇਹ ਹੁਕਮ 30 ਨਵੰਬਰ 2025 ਤੱਕ ਲਾਗੂ ਰਹੇਗਾ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ