ਸਮਾਜਿਕ ਵਿਕਾਸ ‘ਚ ਮਹਿਲਾਵਾਂ ਦਾ ਯੋਗਦਾਨ ਸਲਾਹੁਣਯੋਗ : ਡਿਪਟੀ ਕਮਿਸ਼ਨਰ

ਸਮਾਜਿਕ ਵਿਕਾਸ ‘ਚ ਮਹਿਲਾਵਾਂ ਦਾ ਯੋਗਦਾਨ ਸਲਾਹੁਣਯੋਗ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 12 ਮਾਰਚ : ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਅੱਜ ਇੱਥੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਔਰਤਾਂ ਵੱਲੋਂ ਸਮਾਜਿਕ ਵਿਕਾਸ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ 100 ਕਾਮਯਾਬ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ ।

ਸਥਾਨਕ ਸਿਟੀ ਸੈਂਟਰ ਵਿਖੇ ਕਰਵਾਏ ਸਮਾਗਮ ਦੌਰਾਨ ਜ਼ਿਲ੍ਹੇ ਦੀਆਂ 100 ਸਫਲ ਮਹਿਲਾ ਉੱਦਮੀਆਂ ਨੂੰ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕੰਮਾਂ ਅਤੇ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਨ੍ਹਾਂ ਮਹਿਲਾਵਾਂ ਨੇ ਆਪਣੀ ਮਿਹਨਤ ਦਾ ਲੋਹਾ ਮਨਵਾਉਂਦਿਆਂ ਨਾ ਸਿਰਫ ਕਾਮਯਾਬੀ ਹਾਸਲ ਕੀਤੀ ਹੈ ਸਗੋਂ ਇਹ ਹੋਰਨਾਂ ਲਈ ਪ੍ਰੇਰਨਾਸਰੋਤ ਵੀ ਬਣੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਔਰਤਾਂ ਨੇ ਉੱਦਮ ਦੇ ਖੇਤਰ ਵਿਚ ਨਵੀਆਂ ਬੁਲੰਦੀਆਂ ਨੂੰ ਛੋਹਦਿਆਂ ਆਪਣੀ ਆਰਥਿਕਤਾ ਨੂੰ ਮਜ਼ਬੂਤ ਕੀਤਾ ਹੈ ਜੋ ਕਿ ਬੇਹੱਦ ਸਲਾਹੁਣਯੋਗ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਔਰਤਾਂ ਦੇ ਸਰਬਪੱਖੀ ਵਿਕਾਸ ਵਿਚ ਹਰ ਸੰਭਵ ਮਦਦ ਲਈ ਹਮੇਸ਼ਾ ਤਤਪਰ ਹੈ ਤਾਂ ਜੋ ਸਮਾਜਿਕ ਤਾਣੇ-ਬਾਣੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾ ਦੱਸਿਆ ਕਿ ਇਸ ਤੋਂ ਪਹਿਲਾਂ 2 ਮਾਰਚ ਤੋਂ 6 ਮਾਰਚ ਤੱਕ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਪ੍ਰੋਗਰਾਮ ਕਰਵਾਏ ਗਏ ਸਨ, ਜਿਸ ਵਿੱਚ ਹਰੇਕ ਵਿਧਾਨ ਸਭਾ ਹਲਕੇ ਦੀਆਂ 100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ ਸੀ।


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੀਆਂ ਔਰਤਾਂ ਆਤਮ-ਨਿਰਭਰ ਬਣ ਕੇ ਸਮਾਜ ਅਤੇ ਆਰਥਿਕਤਾ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਰਾਹੀਂ ਸੈਲਫ ਹੈਲਪ ਗਰੁੱਪਾਂ ਨੂੰ ਰਿਵਾਲਵਿੰਗ ਫੰਡ ਅਤੇ ਕਮਿਊਨਿਟੀ ਇਨਵੈਸਟਮੈਂਟ ਫੰਡ ਦੇ ਰੂਪ ਵਿੱਚ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਰਾਹੀਂ ਔਰਤਾਂ ਆਪਣੇ ਛੋਟੇ ਉੱਦਮ ਸਥਾਪਤ ਕਰਕੇ ਆਰਥਿਕ ਤੌਰ 'ਤੇ ਸਸ਼ਕਤ ਬਣ ਸਕਦੀਆਂ ਹਨ।


ਡਿਪਟੀ ਕਮਿਸ਼ਨਰ ਨੇ ਮਹਿਲਾ ਉੱਦਮੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਆਧੁਨਿਕ ਤਕਨਾਲੋਜੀ ਅਤੇ ਨਵੀਨਤਾਕਾਰੀ ਤਰੀਕਿਆਂ ਦੀ ਵਰਤੋਂ ਕਰਕੇ ਆਪਣੇ ਕਾਰੋਬਾਰ ਨੂੰ ਹੋਰ ਵਧਾਉਣ ਅਤੇ ਹੋਰ ਔਰਤਾਂ ਨੂੰ ਆਤਮ-ਨਿਰਭਰ ਬਣਨ ਲਈ ਪ੍ਰੇਰਿਤ ਕਰਨ । ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਕਿਸੇ ਵੀ ਔਰਤ ਨੂੰ ਆਪਣੇ ਉੱਦਮ ਦੇ ਵਿਕਾਸ ਲਈ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੈਤਾਂ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ। ਔਰਤਾਂ ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਪੀਐਸਆਰਐਲਐਮ ਟੀਮ ਰਾਹੀਂ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਪ੍ਰਸ਼ਾਸਨ ਤੱਕ ਪਹੁੰਚਾ ਸਕਦੀਆਂ ਹਨ। ਉਨ੍ਹਾਂ ਨੇ ਸਨਮਾਨਿਤ ਮਹਿਲਾ ਉੱਦਮੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।


ਇਸ ਮੌਕੇ ਏ.ਡੀ.ਸੀ (ਪੇਂਡੂ ਵਿਕਾਸ) ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਉਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਧਾਰਾ ਕੱਕੜ, ਬੀਡੀਪੀਓ ਗੜ੍ਹਸ਼ੰਕਰ, ਮੁਕੇਰੀਆਂ ਅਤੇ ਹੁਸ਼ਿਆਰਪੁਰ-2, ਏ.ਡੀ.ਓ ਕਿਰਨਜੀਤ ਸਿੰਘ ਅਤੇ ਸੀਡੀਪੀਓ ਹੁਸ਼ਿਆਰਪੁਰ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।  ਹੋਰਨਾਂ ਤੋਂ ਇਲਾਵਾ ਡੀਪੀਐਮ ਸੁਖਵੰਤ ਕੌਰ, ਡੀਐਫਐਮ ਸੌਰਵ ਸ਼ਰਮਾ, ਬਲਾਕ ਇੰਚਾਰਜ ਦਸੂਹਾ ਗੁਰਿੰਦਰਜੀਤ ਸਿੰਘ, ਬਲਾਕ ਇੰਚਾਰਜ ਤਲਵਾੜਾ ਜਤਿੰਦਰ ਸਿੰਘ, ਬਲਾਕ ਇੰਚਾਰਜ ਹਾਜੀਪੁਰ ਅਮਨਦੀਪ ਸਿੰਘ ਸਮੇਤ ਆਜੀਵਿਕਾ ਮਿਸ਼ਨ ਦੇ ਹੋਰ ਸਟਾਫ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਮਹਿਲਾ ਸਰਪੰਚ ਵੀ ਮੌਜੂਦ ਸਨ। 

Advertisement

Latest News

ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ
ਚੰਡੀਗੜ੍ਹ/ਪਟਿਆਲਾ, 2 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪਾਕਿਸਤਾਨ-ਸਮਰਥਿਤ ਆਈ.ਐਸ.ਆਈ. ਅੱਤਵਾਦੀ ਨੈੱਟਵਰਕਾਂ ਨੂੰ ਬੇਅਸਰ ਕਰਦਿਆਂ ਪੰਜਾਬ ਪੁਲਿਸ...
ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ
ਸਪੀਕਰ ਕੁਲਤਾਰ ਸੰਧਵਾਂ ਅਤੇ ਵਿਧਾਇਕ ਪੰਡੋਰੀ ਦਾ 'ਮਹਾਰਾਜਾ ਰਣਜੀਤ ਸਿੰਘ ਅਵਾਰਡ' ਨਾਲ ਸਨਮਾਨ
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਬਣਾਉਣ ਦਾ ਉਦਘਾਟਨ ਕੀਤਾ
ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਫਸਲਾਂ ਦੀ ਕਾਸ਼ਤ:ਖੁੱਡੀਆਂ
ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ
ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ