ਭਾਰਤੀ ਮਿਆਰ ਬਿਊਰੋ ਨੇ ਧੂਰੀ ਵਿਖੇ ਕਰਵਾਇਆ ਸੰਮੇਲਨ

ਭਾਰਤੀ ਮਿਆਰ ਬਿਊਰੋ ਨੇ ਧੂਰੀ ਵਿਖੇ ਕਰਵਾਇਆ ਸੰਮੇਲਨ

ਧੂਰੀ, 07 ਅਕਤੂਬਰ:

ਭਾਰਤੀ ਮਿਆਰ ਬਿਊਰੋ ਵੱਲੋਂ ਵਿਸ਼ਵ ਮਾਪਦੰਡ ਦਿਵਸ 2025 ਦੇ ਸਮਾਗਮਾਂ ਦੀ ਲੜੀ ਤਹਿਤ ਅੱਜ ਧੂਰੀ ਵਿਖੇ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਧੂਰੀ ਦੇ ਐਸ.ਡੀ.ਐਮ. ਰਿਸ਼ਭ ਬਾਂਸਲ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਮਿਆਰ ਬਿਊਰੋ ਵੱਲੋਂ ਗੁਣਵੱਤਾ ਮਾਪਦੰਡਾਂ ਲਈ ਕੀਤੇ ਜਾ ਰਹੇ ਕਾਰਜਾਂ ਸ਼ਲਾਘਾਯੋਗ ਹਨ ਅਤੇ ਅਜਿਹੇ ਅਦਾਰੇ ਖਪਤਕਾਰ ਦੇ ਅਧਿਕਾਰਾਂ ਨੂੰ ਸੁਰੱਖਿਅਤ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਸਮਾਗਮ ਦੀ ਸ਼ੁਰੂਆਤ ਮੌਕੇ ਭਾਰਤੀ ਮਿਆਰ ਬਿਊਰੋ ਵੱਲੋਂ ਗੁਣਵੱਤਾ ਤੇ ਸੁਰੱਖਿਆ ਸਬੰਧੀ ਕੀਤੇ ਜਾ ਰਹੇ ਕਾਰਜਾਂ ਨੂੰ ਦਰਸਾਇਆ ਗਿਆ। ਬੀ.ਆਈ.ਐਸ. ਚੰਡੀਗੜ੍ਹ ਬਰਾਂਚ ਦੇ ਡਾਇਰੈਕਟਰ ਸ਼੍ਰੀ ਵਿਸ਼ਾਲ ਤੋਮਰ ਦੀ ਅਗਵਾਈ ਵਿੱਚ ਕਰਵਾਏ ਸੰਮੇਲਨ ਦੌਰਾਨ ਸੰਯੁਕਤ ਡਾਇਰੈਕਟਰ ਅਜੈ ਮੋਰਿਆਂ ਨੇ ਸੰਮੇਲਨ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਤਪਾਦ ਦੀ ਭਰੋਸੇਯੋਗਤਾ, ਗੁਣਵੱਤਾ ਤੇ ਖਪਤਕਾਰ ਭਰੋਸੇ ਨੂੰ ਯਕੀਨੀ ਬਣਾਉਣ ਵਿੱਚ ਮਾਪਦੰਡਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ।
ਸੰਮੇਲਨ ਦੌਰਾਨ ਡਿਪਟੀ ਡਾਇਰੈਕਟਰ ਬੀ.ਆਈ.ਐਸ. ਸ੍ਰੀ ਕੁਸ਼ਾਗਰ ਜਿੰਦਲ ਨੇ ਮਾਪਦੰਡਾਂ ਦੀ ਕਾਰਗੁਜ਼ਾਰੀ ਅਤੇ ਡੀਜ਼ੀਟਲਾਈਜੇਸ਼ਨ ਵਿਸ਼ੇ ’ਤੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਸੰਮੇਲਨ ਵਿੱਚ 70 ਤੋਂ ਵੱਧ ਪ੍ਰਤੀ ਭਾਗੀਆਂ ਨੇ ਹਿੱਸਾ ਲਿਆ। ਜਿਨ੍ਹਾਂ ਵਿੱਚ ਸਰਕਾਰੀ ਵਿਭਾਗਾਂ, ਵਿੱਦਿਅਕ ਸੰਸਥਾਵਾਂ, ਉਦਯੋਗ, ਗੈਰ-ਸਰਕਾਰੀ ਸੰਸਥਾਵਾਂ ਅਤੇ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਦੇ ਪ੍ਰਤੀਨਿਧੀ ਸ਼ਾਮਲ ਸਨ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਸਵਾਲ-ਜਵਾਬ ਸੈਸ਼ਨ ਕੀਤਾ ਗਿਆ, ਜਿਥੇ ਹਾਜ਼ਰੀਨ ਦੇ ਸ਼ੰਕਿਆਂ ਦਾ ਮੌਕੇ ’ਤੇ ਮਾਹਰਾਂ ਵੱਲੋਂ ਨਿਪਟਾਰਾ ਕੀਤਾ ਗਿਆ। 

Advertisement

Advertisement

Latest News

ਮਨਦੀਪ ਸਿੰਘ ਮੱਲ੍ਹੀ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਮਨਦੀਪ ਸਿੰਘ ਮੱਲ੍ਹੀ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ
Chandigarh,07,DEC,2025,(Azad Soch News):-  ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ...
ਸੁਖਬੀਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਜਨਤਾ ਦੇ ਪੈਸੇ ਦੀ ਵਰਤੋਂ ਕੀਤੀ ਲੰਡਨ, ਕੈਨੇਡਾ ਅਤੇ ਦੁਬਈ ਦੇ ਦੌਰੇ ਲਈ , ਜਦੋਂ ਕਿ ਮੁੱਖ ਮੰਤਰੀ ਮਾਨ ਲਿਆ ਰਹੇ ਹਨ ਜਪਾਨ ਤੋਂ ਨੌਕਰੀਆਂ
ਅੰਜੀਰ ਵਿੱਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਵਿਟਾਮਿਨ ਕੇ ਵਰਗੇ ਪੌਸ਼ਟਿਕ ਤੱਤ ਹੁੰਦੇ ਹਨ
OnePlus 15R ਵਿੱਚ 7,400mAh ਦੀ ਵੱਡੀ ਬੈਟਰੀ ਹੋਵੇਗੀ ਅਤੇ ਇਹ ਭਾਰਤ ਵਿੱਚ 17 ਦਸੰਬਰ 2025 ਨੂੰ ਲਾਂਚ ਹੋਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-12-2025 ਅੰਗ 727
ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ