ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਿਆਂ ਵਿਚ ਸਰਗਰਮੀ ਨਾਲ ਕੰਮ ਕਰਨਗੇ ਕੋਰ ਗਰੁੱਪ: ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਿਆਂ ਵਿਚ ਸਰਗਰਮੀ ਨਾਲ ਕੰਮ ਕਰਨਗੇ ਕੋਰ ਗਰੁੱਪ: ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ

ਸ੍ਰੀ ਮੁਕਤਸਰ ਸਾਹਿਬ28 ਫਰਵਰੀ

 

        ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਇਸ ਵਾਸਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਬਣਾਏ ਜਾ ਰਹੇ ਹਨ ਜੋ ਕਿ ਜ਼ਿਲ੍ਹਾ ਪੱਧਰ 'ਤੇ ਸਰਗਰਮੀ ਨਾਲ ਕੰਮ ਕਰਨਗੇ।

 

       ਇਹ ਪ੍ਰਗਟਾਵਾ ਮਾਣਯੋਗ ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਸ. ਜਤਿੰਦਰ ਸਿੰਘ ਸ਼ੰਟੀ (ਪਦਮਸ੍ਰੀ ਐਵਾਰਡੀ) ਨੇ ਗਰੀਨ ਸੀ ਰਿਜੋਰਟ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।

          ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਸਾਰੇ ਜ਼ਿਲ੍ਹਿਆਂ ਵਿੱਚ ਸਮਰਪਿਤ ਕੋਰ ਗਰੁੱਪ ਬਣਾਏ ਜਾ ਰਹੇ ਹਨ। ਇਨ੍ਹਾਂ ਕੋਰ ਗਰੁੱਪਾਂ ਵਿੱਚ 10-10 ਮੈਂਬਰ ਹੋਣਗੇਜਿਨ੍ਹਾਂ ਵਿੱਚ ਮਨੁੱਖੀ ਅਧਿਕਾਰ ਕਾਰਕੁਨਵਕੀਲ ਅਤੇ ਹੋਰ ਮਾਹਿਰ ਸ਼ਾਮਲ ਹੋਣਗੇ। ਇਹ ਸਮੂਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਹੱਲ ਕਰਨ ਵਿੱਚ ਨਾਗਰਿਕਾਂ ਦੀ ਸਹੂਲਤ ਲਈ ਜ਼ਮੀਨੀ ਪੱਧਰ 'ਤੇ ਕੰਮ ਕਰਨਗੇ ਅਤੇ ਤੁਰੰਤ ਕਾਰਵਾਈ ਲਈ ਮੁੱਦਿਆਂ ਨੂੰ ਸਿੱਧੇ ਕਮਿਸ਼ਨ ਕੋਲ ਭੇਜਣਗੇ।

 

      ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਲਈ ਹੈਲਪਲਾਈਨ ਨੰਬਰ 9855475547 ਜਾਰੀ ਕੀਤਾ ਗਿਆ ਹੈ ਜਿਸ 'ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤ ਕੀਤੀ ਜਾ ਸਕਦੀ ਹੈ।

 

     ਇਸ ਮੌਕੇ ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖਾਂ ਦੇ ਅਧਿਕਾਰਾਂ ਦੀ ਰਾਖੀ ਲਈ ਨਵੀਆਂ ਐਡਵਾਈਜ਼ਰੀਆਂ ਜਾਰੀ ਕੀਤੀਆਂ ਗਈਆਂ ਹਨ ਜਿਸ ਤਹਿਤ ਕਮਿਸ਼ਨ ਨੇ ਹਸਪਤਾਲਾਂ ਨੂੰ ਕਿਸੇ ਵੀ ਸਥਿਤੀ ਵਿੱਚ ਲਾਸ਼ਾਂ ਨੂੰ ਰੋਕਣ ਤੋਂ ਸਖ਼ਤੀ ਨਾਲ ਮਨਾਹੀ ਕੀਤੀ ਹੈਜਿਸ ਵਿੱਚ ਬਿੱਲਾਂ ਦਾ ਭੁਗਤਾਨ ਨਾ ਹੋਣਾ ਵੀ ਸ਼ਾਮਲ ਹੈਅਜਿਹੇ ਅਭਿਆਸਾਂ ਨੂੰ ਮਨੁੱਖੀ ਮਾਣ ਅਤੇ ਡਾਕਟਰੀ ਨੈਤਿਕਤਾ ਦੀ ਗੰਭੀਰ ਉਲੰਘਣਾ ਕਰਾਰ ਦਿੱਤਾ ਗਿਆ ਹੈ। ਹਸਪਤਾਲਾਂ ਨੂੰ ਮ੍ਰਿਤਕ ਵਿਅਕਤੀਆਂਖਾਸ ਕਰਕੇ ਲਾਵਾਰਿਸ ਜਾਂ ਆਰਥਿਕ ਤੌਰ 'ਤੇ ਕਮਜ਼ੋਰ ਮਾਮਲਿਆਂਮੁਫ਼ਤ ਜਾਂ ਸਹਾਇਤਾ ਪ੍ਰਾਪਤ ਸਸਕਾਰ/ਦਫ਼ਨਾਉਣ ਲਈ ਸਹਾਇਤਾ ਦੇ ਪ੍ਰਬੰਧਾਂ ਦੇ ਨਾਲ ਸਨਮਾਨਜਨਕ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਵੀ ਆਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਵੀ ਯਕੀਨੀ ਬਣਾਈ ਜਾ ਰਹੀ ਹੈ ਜਿਸ ਤਹਿਤ ਓਨ੍ਹਾਂ ਨੂੰ ਸੁਰੱਖਿਆ ਉਪਕਰਨ ਦੇਣੇਬੀਮਾ ਕਰਵਾਉਣਾ ਆਦਿ ਲਾਜ਼ਮੀ ਹੈ।

 

      ਇਸ ਤੋਂ ਪਹਿਲਾਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਓਨ੍ਹਾਂ ਕਿਹਾ ਕਿ ਉਹ ਲਗਾਤਾਰ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਜ਼ਮੀਨੀ ਹਕੀਕਤ ਤੋਂ ਜਾਣੂੰ ਹੋ ਰਹੇ ਹਨ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਿੱਦਤ ਨਾਲ ਕੰਮ ਕਰ ਰਹੇ ਹਨ।

 

 

ਇਸ ਮੌਕੇ ਬਲੱਡ ਸੇਵਾ ਵੈਲਫੇਅਰ ਸੋਸਾਇਟੀ ਪੀ.ਬੀ 30 ਦੇ ਸਮੂਹ ਮੈਂਬਰਾਂ ਨੇ ਪਦਮਸ੍ਰੀ ਸ. ਜਤਿੰਦਰ ਸਿੰਘ ਸ਼ੰਟੀ ਜੀ ਦਾ ਸ੍ਰੀ ਮੁਕਤਸਰ ਸਾਹਿਬ ਆਉਣ ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ।

 

  ਇਸ ਮੌਕੇ ਸ. ਜਤਿੰਦਰ ਸਿੰਘ ਸ਼ੰਟੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਪੁਲਿਸ ਵਿਭਾਗ ਤੋਂ ਥਾਣਿਆਂਚੌਂਕੀਆਂ ਵਿੱਚ ਸਹੂਲਤਾਂਕੈਮਰਿਆਂ ਆਦਿ ਬਾਰੇ ਰਿਪੋਰਟ ਮੰਗੀ ਅਤੇ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਬਾਰੇ ਸਮਾਂਬੱਧ ਰਿਪੋਰਟ ਮੰਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਖੱਜਲ ਖੁਆਰੀ ਪੇਸ਼ ਨਾ ਆਉਣ ਦਿੱਤੀ ਜਾਵੇ।

 

    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ,  ਐੱਸਡੀਐੱਮ ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਵੀਰਪਾਲ ਕੌਰਐੱਸਡੀਐੱਮ ਗਿੱਦੜਬਾਹਾ ਜਸਪਾਲ ਸਿੰਘ ਬਰਾੜ, ਐੱਸਡੀਐੱਮ ਮਲੋਟ ਪੰਕਜ ਕੁਮਾਰ, ਸਹਾਇਕ ਕਮਿਸ਼ਨਰ (ਜ) ਅਤੇ ਮੁੱਖ ਮੰਤਰੀ ਖੇਤਰੀ ਅਫਸਰ ਸ. ਜੁਗਰਾਜ ਸਿੰਘ ਕਾਹਲੋਂ, ਐਸ ਪੀ ਹਰਕਮਲ ਕੌਰ, ਜ਼ਿਲ੍ਹਾ ਭਲਾਈ ਅਫਸਰ ਜਗਮੋਹਨ ਸਿੰਘ ਮਾਨ, ਗੁਰਚਰਨ ਸਿੰਘ ਧਾਲੀਵਾਲ, ਹਰਚਰਨ ਸਿੰਘ ਧਾਲੀਵਾਲ, ਮੁਨੀਸ਼ ਦੂਆ, ਬਲਰਾਜ ਕੁਮਾਰ ਦੂਰੇਜਾ ਤੇ ਵੱਖ ਵੱਖ ਸੰਸਥਾਵਾਂ ਦੇ ਅਹੁਦੇਦਾਰਸਮਾਜਸੇਵੀ ਤੇ ਇਲਾਕਾ ਵਾਸੀ ਮੌਜੂਦ ਸਨ। 

Advertisement

Latest News

ਗੈਂਗਸਟਰਾਂ ’ਤੇ ਵਾਰ ਦਾ 40ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ ; 179 ਕਾਬੂ ਗੈਂਗਸਟਰਾਂ ’ਤੇ ਵਾਰ ਦਾ 40ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ ; 179 ਕਾਬੂ
ਚੰਡੀਗੜ੍ਹ, 1 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 40ਵੇਂ ਦਿਨ...
ਗਰੀਨ ਹੋਲਾ ਮਹੱਲਾ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਵਿਸ਼ੇਸ਼ ਬੈਠਕ
ਪ੍ਰਧਾਨ ਮੰਤਰੀ ਦੀ ਤੁਰੰਤ ਦਖਲਅੰਦਾਜ਼ੀ ਨਾਲ ਅਰਬ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇ: ਕੁਲਤਾਰ ਸਿੰਘ ਸੰਧਵਾਂ
ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ ਰਾਸ਼ਟਰੀ ਵਿਗਿਆਨ ਦਿਵਸ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਮੋਲ ਰੋਡ ‘ਤੇ 29.54 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੰਪਲੈਕਸ ਦੀ ਰੱਖੀ ਨੀਂਹ
ਹੋਲਾ ਮਹੱਲਾ ਮੌਕੇ ਕੀਰਤਪੁਰ ਸਾਹਿਬ ਵਿੱਚ ਚਾਰ ਥਾਵਾਂ ‘ਤੇ ਆਮ ਆਦਮੀ ਕਲੀਨਿਕ ਸਥਾਪਿਤ
ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ ਆਯੋਜਿਤ