ਕ੍ਰਿਸ਼ਨ ਗੋਪਾਲ ਗਊਧਾਮ, ਗਊਸ਼ਾਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਗਊ ਭਲਾਈ ਕੈਂਪ

ਕ੍ਰਿਸ਼ਨ ਗੋਪਾਲ ਗਊਧਾਮ, ਗਊਸ਼ਾਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਗਊ ਭਲਾਈ ਕੈਂਪ

ਸ੍ਰੀ ਮੁਕਤਸਰ ਸਾਹਿਬ21 ਜੂਨ

 

ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ੍ਰ: ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਅਤੇ ਸ਼੍ਰੀ ਰਾਹੁਲ ਭੰਡਾਰੀ ਆਈ.ਏ.ਐਸ. ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਦੇ ਦਿਸ਼ਾ ਨਿਰਦੇਸ਼ਾ ਤੇ ਪੰਜਾਬ ਗਊ ਸੇਵਾ ਕਮਿਸਨ ਵੱਲੋਂ ਕ੍ਰਿਸ਼ਨ ਗੋਪਾਲ ਗਊਧਾਮ, ਗਊਸ਼ਾਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਇੱਕ ਗਊ ਭਲਾਈ ਕੈਂਪ ਲਗਾਇਆ ਗਿਆ।

 

ਇਸ ਕੈਂਪ ਵਿੱਚ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਡਾ ਗੁਰਦਿੱਤ ਸਿੰਘ ਔਲਖ ਵੱਲੋਂ ਸ਼ਿਰਕਤ ਕਰਦੇ ਹੋਏ ਗਊਸ਼ਾਲਾ ਦੇ ਸਮੁੱਚੇ ਪ੍ਰਬੰਧਾ ਦਾ ਨਿਰੀਖਣ ਕੀਤੀ ਗਿਆ। ਗਊਸ਼ਾਲਾ ਦੀ ਸਾਫ ਸਫਾਈ ਅਤੇ ਗਊਆਂ ਦੀ ਸਾਂਭ ਸੰਭਾਲ ਤੇ ਤਸੱਲੀ ਪ੍ਰਗਟ ਕੀਤੀ ਗਈ। ਇਸ ਕੈਂਪ ਵਿੱਚ 25000/- ਰੁਪਏ ਦੀਆਂ ਦਵਾਈਆਂ ਦਿੱਤੀਆਂ ਗਈਆਂ। ਇਸ ਸਮੇਂ ਬਿਮਾਰ ਪਸ਼ੂਆਂ ਦਾ ਇਲਾਜ ਵੀ ਕੀਤਾ ਗਿਆ।

 

ਪਸ਼ੂ ਪਾਲਣ ਵਿਭਾਗ ਦੀ ਸਮੁੱਚੀ ਟੀਮ ਜਿਸ ਵਿੱਚ ਡਾ. ਕੇਵਲ ਸਿੰਘ ਸੀਨੀਅਰ ਵੈਟਨਰੀ ਅਫਸਰ ਸ਼੍ਰੀ ਮੁਕਤਸਰ ਸਾਹਿਬ, ਡਾ ਅਮਨਦੀਪ ਸੇਠੀ, ਡਾ ਅਨੁਭਵ ਖੱਟਰ, ਡਾ ਸਮਰਾਟ ਖੁਰਾਣਾ, ਸ਼੍ਰੀ ਗੁਰਸੇਵਕ ਸਿੰਘ, ਸ਼੍ਰੀ ਨਵਨੀਤ ਕਮਾਰ, ਸ਼੍ਰੀ ਪਰਮਵੀਰ ਸਿੰਘ ਨੇ ਇਸ ਕੈਂਪ ਵਿੱਚ ਹਿੱਸਾ ਲਿਆ। ਗਊਸ਼ਾਲਾ ਦੇ ਪ੍ਰਧਾਨ ਸ਼੍ਰੀ ਮਨੋਹਰ ਲਾਲ ਗਰਗ ਵੱਲੋਂ ਆਇਆ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਹਾਜਰ ਪਤਵੰਤੇ ਸੱਜਣਾਂ ਵਿੱਚ ਸੰਜੀਵ ਕੁਮਾਰ, ਸ਼੍ਰੀ ਬਲਦੇਵ ਰਾਜ, ਸ਼੍ਰੀ ਪੱਪੂ ਯਾਦਵ, ਸ਼੍ਰੀ ਸੱਤਪਾਲ, ਸ਼੍ਰੀ ਅਸ਼ੀਸ਼ ਗੋਇਲ, ਸ਼੍ਰੀ ਵਿਪਿਨ ਕੁਮਾਰ, ਸ਼੍ਰੀ ਰਜਿੰਦਰ ਕੁਮਾਰ ਛਾਬੜਾ ਹਾਜਰ ਸਨ। 

Tags:

Advertisement

Latest News

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਬਟਾਲਾ, 14 ਜੁਲਾਈ (  ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਨੂੰ ਲੈ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ...
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ