ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ ਮਲੋਟ ਵਿਖੇ ਲਗਾਇਆ ਗਿਆ ਗਊ ਭਲਾਈ ਕੈਂਪ

ਸ਼੍ਰੀ  ਕ੍ਰਿਸ਼ਨ ਭਗਵਾਨ ਗਊਸ਼ਾਲਾ ਮਲੋਟ ਵਿਖੇ ਲਗਾਇਆ ਗਿਆ ਗਊ ਭਲਾਈ ਕੈਂਪ

ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਦਸੰਬਰ

ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਮੰਤਰੀ ਪਸ਼ੂ ਪਾਲਣਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠਸ਼੍ਰੀ ਰਾਹੁਲ ਭੰਡਾਰੀਪ੍ਰਮੁੱਖ ਸਕੱਤਰ ਪਸ਼ੂ ਪਾਲਣਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਅਗਵਾਈ,  ਡਾਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸ਼ੂ ਪਾਲਣਸ਼੍ਰੀ ਮੁਕਤਸਰ ਸਾਹਿਬ ਦੀ ਦੇਖਰੇਖ ਹੇਠ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਬੀਤੇ ਦਿਨੀਂ ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾਮਲੋਟ ਸ਼ਹਿਰ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਦੌਰਾਨ 25000/- ਰੁਪਏ ਦੀ ਮੁਫ਼ਤ ਦਵਾਈਆਂ ਗਊਸ਼ਾਲਾ ਨੂੰ ਭੇਂਟ ਕੀਤੀਆਂ ਗਈਆਂ

 ਇਸ ਮੌਕੇ ਡਾਵਿਨੋਦ ਕੁਮਾਰ ਸੀਨੀਅਰ ਵੈਟਨਰੀ ਅਫ਼ਸਰ ਮਲੋਟ ਨੇ ਸਰਦੀ ਦੀ ਰੁੱਤ ਵਿੱਚ ਪਸ਼ੂਆਂ ਦੇ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ ਅਤੇ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਛੂਤੀ ਬਿਮਾਰੀਆਂ ਤੋਂ ਬਚਾਓ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਸਮੇਂ-ਸਮੇਂ ਤੇ ਲਗਾਈ ਜਾਂਦੀ ਵੈਕਸੀਨੇਸ਼ਨ ਗਊਸ਼ਾਲਾ ਦੇ ਸਾਰੇ ਪਸ਼ੂਆਂ ਨੂੰ ਲਾਜ਼ਮੀ ਤੌਰ ਤੇ ਲਗਵਾਉਣ

 ਡਾਪ੍ਰਸ਼ੋਤਮ ਕੁਮਾਰ ਮਾਂਝੀ ਅਤੇ ਡਾਬਿਕਰਮਜੀਤ ਸਿੰਘ ਦੀ ਟੀਮ ਵੱਲੋਂ 30 ਪਸ਼ੂਆਂ ਦਾ ਇਲਾਜ਼ ਕੀਤਾ ਗਿਆ ਸ਼੍ਰੀ ਪ੍ਰਵੀਨ ਕੁਮਾਰ ਜੈਨਪ੍ਰਧਾਨ ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾਮਲੋਟ ਸ਼ਹਿਰ ਵੱਲੋਂ ਕੈਂਪ ਲਗਾਉਣ ਤੇ ਪੰਜਾਬ ਗਊ ਸੇਵਾ ਕਮਿਸ਼ਨ ਅਤੇ ਪਸ਼ੂ ਪਾਲਣ ਵਿਭਾਗ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ

ਇਸ ਮੌਕੇ ਸ਼੍ਰੀ ਪਵਨ ਕੁਮਾਰ ਗਗਨੇਜਾ ਉਪ ਪ੍ਰਧਾਨ ਗਊਸ਼ਾਲਾਸ਼੍ਰੀ ਸ਼ਾਮ ਲਾਲ ਸੁਖੀਜਾਸ਼੍ਰੀ ਅਸ਼ੋਕ ਕੁਮਾਰ ਗੋਇਲਸ਼੍ਰੀ ਰਮੇਸ਼ ਕੁਮਾਰ ਲੱਕੀਸ਼੍ਰੀ ਮਨਵਿੰਦਰ ਸਿੰਘ ਐਸ.ਵੀ.ਆਈਸ਼੍ਰੀ ਮਨਪ੍ਰੀਤ ਸਿੰਘ ਵੀ.ਆਈਸ਼੍ਰੀ ਗੌਤਮ ਵੀ.ਆਈਸ਼੍ਰੀਮਤੀ ਕਾਂਤਾ ਰਾਣੀਸ਼੍ਰੀ ਸੁਖਪ੍ਰੀਤ ਸਿੰਘ ਵੀ.ਪੀਸਮੇਤ ਪਸ਼ੂ ਪਾਲਣ ਵਿਭਾਗ ਦੇ ਹੋਰ ਸਟਾਫ਼ ਮੈਂਬਰ ਹਜ਼ਾਰ ਸਨ। 

Advertisement

Advertisement

Latest News

ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ
ਬਰਨਾਲਾ, 26 ਦਸੰਬਰ   ਬਰਨਾਲਾ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਨਗਰ ਨਿਗਮ...
ਅੰਮਰੁਤ-02 ਸਕੀਮ ਤਹਿਤ ਸੀਵਰੇਜ਼ ਪਾਉਣ ਦਾ ਕੰਮ ਮਿੱਥੇ ਸਮੇਂ ਵਿੱਚ ਕੀਤਾ ਜਾਵੇ ਮੁਕੰਮਲ: ਡਿਪਟੀ ਕਮਿਸ਼ਨਰ
ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ: ਡਿਪਟੀ ਕਮਿਸ਼ਨਰ
ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ
ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ
'ਯੁੱਧ ਨਸ਼ਿਆਂ ਵਿਰੁੱਧ': 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ