ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 10 ਦਸੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਹੁ-ਪੱਧਰੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ, ਸਰਹੱਦ ਪਾਰ ਦੇ ਸੰਗਠਿਤ ਡਰੱਗ ਕਾਰਟੈਲਾਂ ਦੇ ਤਿੰਨ ਕਾਰਕੁਨਾਂ ਨੂੰ, 4.083 ਕਿਲੋਗ੍ਰਾਮ ਮੈਥਾਮਫੇਟਾਮਾਈਨ (ਆਈਸੀਈ),  ਅਤੇ 1.032 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਨ੍ਹਾਂ ਗਿਰੋਹਾਂ ਨੂੰ ਬੇਅਸਰ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਬਿੰਦਰ (25) ਵਾਸੀ ਪਿੰਡ ਦਾਓਕੇ (ਅੰਮ੍ਰਿਤਸਰ), ਨਵਤੇਜ ਸਿੰਘ (33) ਵਾਸੀ ਪਿੰਡ ਮਾਹਵਾ (ਅੰਮ੍ਰਿਤਸਰ) ਜੋ ਮੌਜੂਦਾ ਸਮੇਂ ਤਰਨਤਾਰਨ ਦੇ ਪਿੰਡ ਵਿਖੇ ਰਹਿ ਰਿਹਾ ਹੈ ਅਤੇ ਮਹਾਂਬੀਰ ਸਿੰਘ (32) ਵਾਸੀ ਪਿੰਡ ਕਾਲੀਆ ਸਕਾਤਰਾਂ (ਤਰਨਤਾਰਨ) ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀਆਂ ਤੋਂ 2500 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ ਅਤੇ ਉਨ੍ਹਾਂ ਦੀ ਇੱਕ ਕਾਰ ਅਤੇ ਐਕਟਿਵਾ ਸਕੂਟਰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਵਟਸਐਪ ਰਾਹੀਂ ਪਾਕਿਸਤਾਨ ਅਤੇ ਵਿਦੇਸ਼ਾਂ ਵਿੱਚ ਸਰਗਰਮ ਤਸਕਰਾਂ ਨਾਲ ਤਾਲਮੇਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਅਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲਿਸ ਨੇ ਸ਼ੱਕੀ ਬਲਵਿੰਦਰ ਸਿੰਘ ਉਰਫ਼ ਬਿੰਦਰ ਨੂੰ 35 ਗ੍ਰਾਮ ਆਈ.ਸੀ.ਈ. ਸਮੇਤ ਗ੍ਰਿਫ਼ਤਾਰ ਕੀਤਾ ਅਤੇ ਪੁੱਛਗਿੱਛ ਦੌਰਾਨ ਉਸਨੇ ਨੇ ਇੱਕ ਪਾਕਿਸਤਾਨੀ ਤਸਕਰ ਨਾਲ ਆਪਣੇ ਸਬੰਧਾਂ ਦਾ ਖੁਲਾਸਾ ਕੀਤਾ, ਜਿਸ ਵਲੋਂ ਉਸਨੂੰ ਵਟਸਐਪ ਰਾਹੀਂ ਡਰਾਪ ਲੋਕੇਸ਼ਨਾਂ ਸਾਂਝੀਆਂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਖੁਲਾਸਿਆਂ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ 2.042 ਕਿਲੋਗ੍ਰਾਮ ਆਈ.ਸੀ.ਈ. ਡਰੱਗ ਬਰਾਮਦ ਕੀਤੀ, ਜਿਸ ਨਾਲ ਉਕਤ ਤੋਂ ਕੁੱਲ ਬਰਾਮਦਗੀ 2.077 ਕਿਲੋਗ੍ਰਾਮ ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇੱਕ ਹੋਰ ਕਾਰਵਾਈ ਵਿੱਚ, ਪੁਲਿਸ ਨੇ ਸ਼ੱਕੀ ਨਵਤੇਜ ਸਿੰਘ ਨੂੰ 40 ਗ੍ਰਾਮ ਆਈ.ਸੀ.ਈ. ਡਰੱਗ ਸਮੇਤ ਕਾਬੂ ਕੀਤਾ।  ਜਾਂਚ ਤੋਂ ਪਤਾ ਲੱਗਾ ਕਿ ਨਵਤੇਜ ਪਹਿਲਾਂ ਦੋਹਾ, ਕਤਰ ਵਿੱਚ ਕੰਮ ਕਰਦਾ ਸੀ, ਜਿੱਥੇ ਉਹ ਇੱਕ ਹੈਂਡਲਰ ਨਾਲ ਜੁੜਿਆ  ਸੀ। ਉਨ੍ਹਾਂ ਕਿਹਾ ਕਿ ਇਹ ਹੈਂਡਲਰ ਵਟਸਐਪ ਨਿਰਦੇਸ਼ਾਂ ਰਾਹੀਂ ਅੱਗੇ ਭਾਰਤ ਵਿੱਚ ਨਸ਼ੀਲੇ ਪਦਾਰਥ ਲਿਆਉਣ-ਲਿਜਾਣ ਸਬੰਧੀ ਕੰਮ ਭੇਜਦਾ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਨਵਤੇਜ ਕੋਰੀਅਰ ਵਜੋਂ ਕੰਮ ਕਰਦੇ ਹੋਏ ਨਸ਼ੀਲੇ ਪਦਾਰਥਾਂ ਦੇ ਪੈਕੇਟ ਪ੍ਰਾਪਤ ਕਰਦਾ ਸੀ ਅਤੇ ਉਨ੍ਹਾਂ ਨੂੰ ਅੱਗੇ ਸਪਲਾਈ ਕਰਦਾ ਸੀ। ਉਸਦੇ  ਖੁਲਾਸਿਆਂ ਦੇ ਆਧਾਰ ’ਤੇ, ਪੁਲਿਸ ਨੇ 1.966 ਵਾਧੂ ਆਈ.ਸੀ.ਈ. ਡਰੱਗ ਬਰਾਮਦ ਕੀਤੀ, ਜਿਸ ਨਾਲ ਕੁੱਲ ਬਰਾਮਦਗੀ 2.006 ਕਿਲੋਗ੍ਰਾਮ ਹੋ ਗਈ ਹੈ।

ਸੀ.ਪੀ. ਨੇ ਕਿਹਾ ਕਿ ਤੀਜੀ ਸਾਮਾਨਾਂਤਰ ਕਾਰਵਾਈ ਵਿੱਚ, ਪੁਲਿਸ ਨੇ ਮਹਾਬੀਰ ਸਿੰਘ ਨੂੰ 1.032 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਜਾਂਚ ਤੋਂ ਪਤਾ ਲੱਗਾ ਕਿ ਉਹ ਡਰੋਨ ਰਾਹੀਂ ਪਾਕਿਸਤਾਨੀ ਤਸਕਰ ਤੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ।

ਇਸ ਸਬੰਧ ਵਿੱਚ, ਤਿੰਨ ਵੱਖ-ਵੱਖ ਮਾਮਲੇ - ਐਫਆਈਆਰ ਨੰਬਰ 337 ਮਿਤੀ 05-12-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਅਧੀਨ ਅਤੇ ਐਫਆਈਆਰ ਨੰਬਰ 340 ਮਿਤੀ 09-12-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਧੀਨ ਦੋਵੇਂ ਥਾਣਾ ਹਕੀਮਾ ਵਿਖੇ ਅਤੇ ਐਫਆਈਆਰ ਨੰਬਰ 251 ਮਿਤੀ 07-12-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 22-ਬੀ ਅਤੇ 22-ਸੀ ਅਧੀਨ ਥਾਣਾ ਛੇਹਰਟਾ ਵਿਖੇ ਦਰਜ ਕੀਤੇ ਗਏ ਹਨ। 

Advertisement

Advertisement

Latest News

ਥਾਈਲੈਂਡ ਅਤੇ ਕੰਬੋਡੀਆ ਵਿਚਕਾਰ ਸਰਹੱਦ 'ਤੇ ਚੱਲ ਰਿਹਾ ਸੰਘਰਸ਼ ਹੁਣ ਭਿਆਨਕ ਜੰਗ ਦਾ ਰੂਪ ਲੈ ਚੁੱਕਾ ਹੈ ਥਾਈਲੈਂਡ ਅਤੇ ਕੰਬੋਡੀਆ ਵਿਚਕਾਰ ਸਰਹੱਦ 'ਤੇ ਚੱਲ ਰਿਹਾ ਸੰਘਰਸ਼ ਹੁਣ ਭਿਆਨਕ ਜੰਗ ਦਾ ਰੂਪ ਲੈ ਚੁੱਕਾ ਹੈ
Bangkok/Phnom Penh, December 11, 2025,(Azad Soch News):-  ਥਾਈਲੈਂਡ ਅਤੇ ਕੰਬੋਡੀਆ (Thailand and Cambodia) ਵਿਚਕਾਰ ਸਰਹੱਦ 'ਤੇ ਚੱਲ ਰਿਹਾ ਸੰਘਰਸ਼ ਹੁਣ...
ਸਬ ਜੇਲ੍ਹ ਪੱਟੀ ਵਿਖੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਅਤੇ ਯੂਥ ਅਗੇਂਸਟ ਡਰੱਗਸ ਮਨਾਇਆ ਗਿਆ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿੰਡ-ਪਿੰਡ ਜਾ ਕੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਦਾ ਦਿੱਤਾ ਸੱਦਾ
ਪੀ.ਪੀ.ਸੀ.ਬੀ. ਨੇ ਠੋਸ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਬਾਰੇ ਜਾਗਰੂਕਤਾ ਤੇ ਸਿਖ਼ਲਾਈ ਸੈਸ਼ਨ ਕਰਵਾਇਆ
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ
'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ