ਗਣਤੰਤਰ ਦਿਵਸ ਦੀ ਰਿਹਸਲ ਵਿੱਚ ਵਿਦਿਆਰਥੀਆਂ ਨੇ ਦਿੱਤੀਆਂ ਸੱਭਿਆਚਾਰਕ ਪੇਸ਼ਕਾਰੀਆਂ

ਗਣਤੰਤਰ ਦਿਵਸ ਦੀ ਰਿਹਸਲ ਵਿੱਚ ਵਿਦਿਆਰਥੀਆਂ ਨੇ ਦਿੱਤੀਆਂ ਸੱਭਿਆਚਾਰਕ ਪੇਸ਼ਕਾਰੀਆਂ

ਸ੍ਰੀ ਅਨੰਦਪੁਰ ਸਾਹਿਬ 19 ਜਨਵਰੀ ()

ਗਣਤੰਤਰ ਦਿਵਸ ਸਮਾਰੋਹ ਦੀ ਰਿਹਸਲ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਈ ਜਿੱਥੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਰੰਗ ਬੰਨਿਆ। 26 ਜਨਵਰੀ ਨੂੰ ਇਸੇ ਸਥਾਨ ਤੇ ਗਣਤੰਤਰ ਦਿਵਸ ਸਮਾਰੋਹ ਮਨਾਇਆ ਜਾਵੇਗਾ

     ਰਾਸ਼ਟਰੀ ਝੰਡਾ ਐਸ.ਡੀ.ਐਮ ਜਸਪ੍ਰੀਤ ਸਿੰਘ ਲਹਿਰਾਉਣਗੇ। ਪਰੇਡ ਦਾ ਮੁਆਇਨਾਦੇਸ਼ ਵਾਸੀਆਂ ਨੂੰ ਸੰਬੋਧਨਮਾਰਚ ਪਾਸਟਪੀ.ਟੀ.ਸ਼ੋਅ ਉਪਰੰਤ ਦੇਸ਼ ਭਗਤੀ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਲਈ ਰਿਹਸਲ ਨਿਰੰਤਰ ਚੱਲ ਰਹੀ ਹੈ। ਪੀ.ਟੀ.ਸ਼ੋਅ ਵਿੱਚ ਸਤੀਸ਼ ਕੁਮਾਰ ਅਤੇ ਇਕਬਾਲ ਸਿੰਘ ਵੱਲੋਂ ਟੀਮਾਂ ਨੂੰ ਤਿਆਰ ਕੀਤਾ ਗਿਆ ਹੈ। ਪਰੇਡ ਦੀ ਅਗਵਾਈ ਲੈਫਟੀਨੈਂਟ ਸੰਦੀਪ ਕਰਨਗੇ। ਬੈਂਡ ਲਈ ਬਰਜਿੰਦਰ ਸਿੰਘ ਦਸ਼ਮੇਸ ਅਕੈਡਮੀ ਰੋਜ਼ਾਨਾ ਪਰੈਕਟਿਸ ਕਰਵਾ ਰਹੇ ਹਨ। ਪ੍ਰਿੰ.ਸੁਖਪਾਲ ਕੌਰ ਵਾਲੀਆ, ਪ੍ਰਿੰ.ਨੀਰਜ ਕੁਮਾਰ, ਰਣਜੀਤ ਸਿੰਘ ਐਨ.ਸੀ.ਸੀ ਅਫਸਰ, ਅਜੇ ਬੈਂਸ, ਗੁਰਦੀਪ ਕੌਰ ਵੱਲੋ ਸੱਭਿਆਚਾਰਕ ਪ੍ਰੋਗਰਾਮ ਦੀ ਚੋਣ ਕੀਤੀ ਗਈ ਹੈ। 21, 22 ਨੂੰ ਰਿਹਸਲ ਤੇ 24 ਜਨਵਰੀ ਨੂੰ ਫੁੱਲ ਡਰੈਸ ਰਿਹਸਲ 12.30 ਵਜੇ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਈ ਜਾਵੇਗੀ।

     ਇਸ ਵਾਰ ਸੱਭਿਆਚਾਰਕ ਪੇਸ਼ਕਾਰੀਆ ਦੌਰਾਨ ਸ਼ਬਦ ਗਾਇਨਪੰਜਾਬ ਦੀ ਖੁ਼ਸਹਾਲੀ ਤੇ ਤਰੱਕੀ ਦੇ ਪ੍ਰਤੀਕ ਵੱਖ ਵੱਖ ਪ੍ਰੋਗਰਾਮ ਦੇਸ਼ ਭਗਤੀ ਦੀਆਂ ਆਈਟਮਾਂ ਸਾਮਿਲ ਕੀਤੀਆਂ ਗਈਆਂ ਹਨ। ਐਸ.ਜੀ.ਐਸ ਖਾਲਸਾ ਸਕੂਲ ਦੀਆਂ ਵਿਦਿਆਰਥੀਆਂ ਵੱਲੋ ਰਾਸ਼ਟਰੀ ਗੀਤ ਨਾਲ ਸਮਾਰੋਹ ਦੀ ਸਮਾਪਤੀ ਹੋਵੇਗੀ। ਇਸ ਮੌਕੇ ਲੈਫਟੀਨੈਂਟ ਸੰਦੀਪ, ਬਰਜਿੰਦਰ ਸਿੰਘ, ਅਮਰਜੀਤ ਸਿੰਘ, ਅਸ਼ੋਕ ਕੁਮਾਰ, ਨਰਿੰਦਰ ਕੌਰ, ਸੁਮਨ ਚਾਦਲਾ, ਰਣਜੋਧ ਸਿੰਘ, ਜਸਪ੍ਰੀਤ ਕੌਰ ਤੇ  ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆ ਤੇ ਅਧਿਆਪਕ ਹਾਜ਼ਰ ਸਨ। 

Advertisement

Latest News

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ