ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਆਯੋਜਿਤ

 ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਆਯੋਜਿਤ

ਮਾਲੇਰਕੋਟਲਾ, 22 ਜੂਨ:               ਜ਼ਿਲ੍ਹੇ ਵਿੱਚ ਦੁੱਧ ਅਤੇ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਖਪਤਕਾਰਾਂ ਨੂੰ ਮਿਲਾਵਟ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ ਸ੍ਰੀ ਕ੍ਰਿਸ਼ਨਾ ਕਲੋਨੀ, ਮਾਲੇਰਕੋਟਲਾ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਹ ਕੈਂਪ ਡੇਅਰੀ ਵਿਕਾਸ ਮੰਤਰੀ ਪੰਜਾਬ ਗੁਰਮੀਤ ਸਿੰਘ ਖੂੱਡੀਆ, ਡਾਇਰੈਕਟਰ ਡੇਅਰੀ ਵਿਕਾਸ ਵਰਿਆਮ ਸਿੰਘ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮਾਲੇਰਕੋਟਲਾ ਸੁਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਗਾਇਆ ਗਿਆ।
                          ਕੈਂਪ ਦੌਰਾਨ ਦੁੱਧ ਖਪਤਕਾਰਾਂ ਵੱਲੋਂ ਘਰਾਂ ਤੋਂ ਲਿਆਂਦੇ ਗਏ ਦੁੱਧ ਦੇ ਕੁੱਲ 25 ਸੈਂਪਲਾਂ ਦੀ ਜਾਂਚ ਕੀਤੀ ਗਈ। ਜਾਂਚ ਉਪਰੰਤ 10 ਸੈਂਪਲ ਮਿਆਰੀ ਪਾਏ ਗਏ, ਜਦਕਿ 15 ਸੈਂਪਲਾਂ ਵਿੱਚ 10 ਫੀਸਦੀ ਤੋਂ 25 ਫੀਸਦੀ ਤੱਕ ਪਾਣੀ ਦੀ ਮਿਲਾਵਟ ਪਾਈ ਗਈ। ਹਾਲਾਂਕਿ, ਜਾਂਚ ਕੀਤੇ ਗਏ ਕਿਸੇ ਵੀ ਸੈਂਪਲ ਵਿੱਚ ਕੋਈ ਹਾਨੀਕਾਰਕ ਤੱਤ ਨਹੀਂ ਮਿਲਿਆ, ਜੋ ਕਿ ਖਪਤਕਾਰਾਂ ਲਈ ਇੱਕ ਰਾਹਤਭਰੀ ਗੱਲ ਰਹੀ।
                      ਇਸ ਮੌਕੇ ਖਪਤਕਾਰਾਂ ਨੂੰ ਦੁੱਧ ਦੀ ਸ਼ੁੱਧਤਾ, ਗੁਣਵੱਤਾ ਅਤੇ ਮਿਲਾਵਟ ਦੀ ਪਛਾਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ, ਘਰੇਲੂ ਪੱਧਰ ’ਤੇ ਦੁੱਧ ਦੀ ਜਾਂਚ ਨੂੰ ਉਤਸ਼ਾਹਿਤ ਕਰਨ ਲਈ ਤਿੰਨ ਖਪਤਕਾਰਾਂ ਨੂੰ ਕਾਮਨ ਐਡਲਟਰੇਂਟਸ ਕਿੱਟਾਂ ਵੀ ਵੰਡੀਆਂ ਗਈਆਂ, ਤਾਂ ਜੋ ਉਹ ਖੁਦ ਵੀ ਮੁੱਢਲੇ ਪੱਧਰ ’ਤੇ ਦੁੱਧ ਦੀ ਜਾਂਚ ਕਰ ਸਕਣ।
                        ਕੈਂਪ ਵਿੱਚ ਡੇਅਰੀ ਵਿਕਾਸ ਇੰਸਪੈਕਟਰ ਹਰਮੇਸ਼ ਸਿੰਘ ਗਿੱਲ, ਡੇਅਰੀ ਵਿਕਾਸ ਇੰਸਪੈਕਟਰ ਹਰਮਨਦੀਪ ਕੌਰ ਅਤੇ ਗੁਰਵਿੰਦਰ ਸਿੰਘ ਹਾਜ਼ਰ ਸਨ । 

Advertisement

Latest News

ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ
ਨਵੀਂ ਦਿੱਲੀ / 22 ਜੂਨ-       ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 1 ਜੁਲਾਈ ਤੋਂ ਔਰਤਾਂ ਨੂੰ ਮਿਲਣਗੀਆਂ 3 ਕਿਸ਼ਤਾਂ: ਬਲਤੇਜ ਪੰਨੂ
ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ 'ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਪ੍ਰੋਗਰਾਮਾਂ ਵਿੱਚ ਸ਼ਰਧਾਲੂਆਂ ਨਾਲ ਹੋਣਗੇ ਸ਼ਾਮਲ
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ
ਗੈਂਗਸਟਰਾਂ ‘ਤੇ ਵਾਰ ਦਾ 153ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 337 ਗ੍ਰਿਫ਼ਤਾਰ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਥਾਰਾ ਅਤੇ ਮੌੜ ਵਿਖੇ ਲੋਕ ਮਿਲਣੀ ਕਰਕੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਵੰਡਿਆ
ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਜ਼ਿਲ੍ਹਾ ਚੋਣ ਅਫ਼ਸਰ