ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 16 ਜੂਨ ਤੋਂ ਸ਼ੁਰੂ

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 16 ਜੂਨ ਤੋਂ ਸ਼ੁਰੂ

ਗੁਰਦਾਸਪੁਰ, 12 ਜੂਨ (       ) - ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 16 ਜੂਨ 2025 ਤੱਕ ਅਰਜੀਆਂ ਦੇ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਸ. ਵਰਿਆਮ ਸਿੰਘ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 16 ਜੂਨ 2025 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਜੋ ਘੱਟੋ ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅ:ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫ਼ੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੋਨ ਨੰਬਰਾਂ 8054800880, 7508973471 ਅਤੇ 7888850893 `ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement

Latest News

ਡੀਸੀ ਨਵਜੋਤ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਡੀਸੀ ਨਵਜੋਤ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ
ਮਾਨਸਾ, 9 ਮਾਰਚ:ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਵੱਲੋਂ ਅੱਜ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ...
ਸਮਾਜ ਵਿੱਚ ਨਸ਼ਾ ਵਿਰੋਧੀ ਪ੍ਰਚਾਰ ਲਈ ਵਿਦਿਆਰਥੀ ਕਰ ਸਕਦੇ ਹਨ ਅਹਿਮ ਰੋਲ ਅਦਾ - ਮੁੱਖ ਮੰਤਰੀ ਫੀਲਡ ਅਫ਼ਸਰ
ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮਹਿਮਾਨ ਨਵਾਜ਼ੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਨਵਜੋਤ ਕੌਰ
ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: ਅਮਨ ਅਰੋੜਾ
ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਕਰਾਰ ਦਿੱਤਾ
ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜਕੁਮਾਰ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ
ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ