ਡੀ. ਸੀ ਅਤੇ ਐੱਸ ਐੱਸ ਪੀ ਨੇ ਕੀਤੀ ਝੋਨੇ ਦੀ ਪਰਾਲੀ ਜਲਾਉਣ ਸਬੰਧੀ ਚੈਕਿੰਗ, ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ

ਡੀ. ਸੀ ਅਤੇ ਐੱਸ ਐੱਸ ਪੀ ਨੇ ਕੀਤੀ ਝੋਨੇ ਦੀ ਪਰਾਲੀ ਜਲਾਉਣ ਸਬੰਧੀ ਚੈਕਿੰਗ, ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ

ਬਰਨਾਲਾ, 11 ਨਵੰਬਰ

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਅਤੇ ਐੱਸ ਐਸ ਪੀ ਸ਼੍ਰੀ ਸਰਫਰਾਜ਼ ਆਲਮ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਨੂੰ ਜਲਾਉਣ ਸਬੰਧੀ ਜਾਂਚ ਕੀਤੀ।

 ਡਿਪਟੀ ਕਮਿਸ਼ਨਰ ਅਤੇ ਐੱਸ ਐਸ ਪੀ ਨੇ ਭਦੌੜ, ਸ਼ਹਿਣਾ ਅਤੇ ਤਪਾ ਆਦਿ ਪਿੰਡਾਂ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਕਿਸਾਨਾਂ ਦੀ ਸ਼ਲਾਘਾ ਕੀਤੀ ਜਿਹੜੇ ਪੰਜਾਬ ਸਰਕਾਰ ਵੱਲੋਂ ਸਬਸਿਡੀ ਉੱਤੇ ਦਿੱਤੀਆਂ ਗਈਆਂ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦਾ ਪ੍ਰਬੰਧ ਜਾਂ ਤਾਂ ਆਪਣੇ ਖੇਤਾਂ ਵਿਚ ਕਰ ਰਹੇ ਹਨ ਜਾਂ ਉਸ ਦੀਆਂ ਗੱਠਾਂ ਬਣਾ ਕੇ ਸੰਭਾਲ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਕਿਹਾ ਕਿ ਜੋ ਵੀ ਕਿਸਾਨ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਕੇ ਪਰਾਲੀ ਨੂੰ ਅੱਗ ਲਗਾਉਣਗੇ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਜਿਹੜੇ ਕਿਸਾਨਾਂ ਦੇ ਖੇਤਾਂ 'ਚ ਪਰਾਲੀ ਮੱਚੀ ਹੋਈ ਪਾਈ ਜਾਂਦੀ ਹੈ ਉਨ੍ਹਾਂ ਦੀ ਜ਼ਮੀਨ ਦੇ ਰਿਕਾਰਡ 'ਚ ਲਾਲ ਇੰਦਰਾਜ਼ ਕੀਤੇ ਜਾਣਗੇ।
ਐੱਸਐਸਪੀ ਸ਼੍ਰੀ ਸਰਫਰਾਜ਼ ਆਲਮ ਨੇ ਪੁਲਿਸ ਕਰਮਚਾਰੀਆਂ ਨੂੰ ਹੁਕਮ ਦਿੱਤਾ ਕਿ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। 

Advertisement

Latest News

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਧਰਮਪੁਰਾ (ਮਾਨਸਾ); 24 ਜੂਨ-         ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਇਹ ਕੰਧ 'ਤੇ ਲਿਖਿਆ...
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ
ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ: ਬਲਤੇਜ ਪੰਨੂ
ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ
ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ