ਡੀ.ਸੀ. ਨੇ ਅਨਾਜ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਡੀ.ਸੀ. ਨੇ ਅਨਾਜ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਫ਼ਿਰੋਜ਼ਪੁਰ22 ਅਪ੍ਰੈਲ 2024:

             ਜ਼ਿਲ੍ਹੇ ਵਿੱਚ ਕਣਕ ਦੀ ਚੱਲ ਰਹੀ ਖਰੀਦਲਿਫ਼ਟਿੰਗ ਅਤੇ ਅਦਾਇਗੀ ਆਦਿ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਅਨਾਜ ਮੰਡੀ ਫ਼ਿਰੋਜ਼ਪੁਰ ਛਾਉਣੀ ਸਮੇਤ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ ਇਸ ਮੌਕੇ ਉਨ੍ਹਾਂ ਵੱਲੋਂ ਖ਼ਰੀਦ ਏਜੰਸੀਆਂ ਨੂੰ ਲਿਫ਼ਟਿੰਗ ਦੇ ਕੰਮ ਵਿੱਚ ਜੰਗੀ ਪੱਧਰ ਤੇ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਕਿਸਾਨਾਂ ਦੀ ਜਿਣਸ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ ਅਤੇ ਕਿਸਾਨਾਂਆੜ੍ਹਤੀਆਂ ਅਤੇ ਲੇਬਰ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ ਅਤੇ ਕਿਸਾਨ ਮੰਡੀਆਂ ਵਿੱਚ ਕੀਤੇ ਗਏ ਖਰੀਦ ਪ੍ਰਬੰਧਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।

          ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਫ਼ਿਰੋਜ਼ਪੁਰ ਦੀਆਂ ਸਾਰੀਆਂ ਮੰਡੀਆਂ 'ਚ ਬੀਤੀ ਸ਼ਾਮ ਤੱਕ 159626 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 137846 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਏ ਕੁਲ ਕਣਕ ਵਿਚੋਂ ਪਨਗ੍ਰੇਨ ਵੱਲੋਂ 45326 ਮੀਟਰਕ ਟਨਮਾਰਕਫੈੱਡ ਵਲੋਂ 32955 ਮੀਟਰਕ ਟਨਪਨਸਪ ਵੱਲੋਂ 37450 ਮੀਟਰਕ ਟਨਪੰਜਾਬ ਰਾਜ ਗੋਦਾਮ ਨਿਗਮ ਵੱਲੋਂ 19285 ਮੀਟਰਕ ਟਨਪ੍ਰਈਵੇਟ ਵਪਾਰੀਆਂ ਵੱਲੋਂ 2830 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

          ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖ਼ਰੀਦ ਏਜੰਸੀਆਂ, ਆੜ੍ਹਤੀਆਂਕਿਸਾਨਾਂਮਜ਼ਦੂਰਾਂ ਦਾ ਆਪਸੀ ਤਾਲਮੇਲ ਬਣਿਆ ਹੋਇਆ ਹੈ ਅਤੇ ਖਰੀਦਲਿਫ਼ਟਿੰਗ ਤੇ ਅਦਾਇਗੀ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀ ਵਿਚ ਖਜੱਲ-ਖੁਆਰੀ ਤੋਂ ਬਚਣ ਲਈ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਰਹਿੰਦ ਖੂਹੰਦ ਨੂੰ ਅੱਗ ਨਾ ਲਾ ਕੇ ਖੇਤਾਂ ਵਿਚ ਹੀ ਮਿਲਾਉਣ ਤਾਂ ਕਿ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ ਤਾਂ ਸਾਫ਼ ਸੁੱਥਰਾ ਤੇ ਸਿਹਤਮੰਦ ਵਾਤਾਵਰਣ ਬਣਿਆ ਰਹੇ।

            ਇਸ ਮੌਕੇ ਡੀ.ਐਫ਼.ਐਸ.ਸੀਰਾਜ ਰਿਸ਼ੀ ਮਹਿਰਾਜੀ.ਐਮਵੇਅਰਹਾਊਸ ਆਈ.ਬੀਤਿਵਾੜੀਡੀ.ਐਮਮਾਰਕਫੈੱਡ ਕਮਲਦੀਪ ਸਿੰਘ, ਆਰ.ਟੀ.ਏ. ਕਰਨਵੀਰ ਸਿੰਘ ਛੀਨਾ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਕੁਮਾਰਟਰੱਕ ਯੂਨੀਅਨ ਦੇ ਪ੍ਰਧਾਨ ਲੇਬਰ/ਕਾਰਟਿਜ ਠੇਕੇਦਾਰ ਵੀ ਹਾਜ਼ਰ ਸਨ।

Tags:

Advertisement

Latest News

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
Sangrur,03 May,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ...
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ