ਡੀਡੀਪੀਓ ਫਾਜ਼ਿਲਕਾ ਨੇ ਕੀਤਾ ਕੈਟਲ ਪੌਂਡ ਦਾ ਦੌਰਾ, ਕੈਟਲ ਪੌਂਡ ਵਿੱਚ ਚੱਲ ਰਹੇ ਕੰਮਾਂ ਬਾਰੇ ਲਈ ਜਾਣਕਾਰੀ

ਡੀਡੀਪੀਓ ਫਾਜ਼ਿਲਕਾ ਨੇ ਕੀਤਾ ਕੈਟਲ ਪੌਂਡ ਦਾ ਦੌਰਾ, ਕੈਟਲ ਪੌਂਡ ਵਿੱਚ ਚੱਲ ਰਹੇ ਕੰਮਾਂ ਬਾਰੇ ਲਈ ਜਾਣਕਾਰੀ

ਫਾਜ਼ਿਲਕਾ 2 ਅਕਤੂਬਰ

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ ਕੁੰਡਲ ਨੇ ਕੈਟਲ ਪੌਂਡ ਸਲੇਮਸਾਹ ਦਾ ਦੌਰਾ ਕੀਤਾ ਅਤੇ ਚੱਲ ਰਹੇ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਦੇ ਸਲੇਮਸਾਹ ਵਿਖੇ ਜਿਲ੍ਹਾ ਪ੍ਰਸਾਸਨ ਵੱਲੋਂ ਚਲਾਈ ਜਾ ਰਹੀ ਸਰਕਾਰੀ ਜਿਲ੍ਹਾ ਐਨੀਮਲ ਵੈੱਲਫੇਅਰ ਕੈਟਲ ਪੌਂਡ ਵਿੱਚ 1300 ਦੇ ਕਰੀਬ ਬੇਸਹਾਰਾ ਗਾਵਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਇਸ ਕੈਟਲ ਪੌਂਡ ਦੀ ਸਮੇਂ-ਸਮੇਂ ਤੇ ਅਧਿਕਾਰੀਆਂ ਵੱਲੋਂ ਚੈਕਿੰਗ ਵੀ ਕੀਤੀ ਜਾਂਦੀ ਹੈ।

ਇਸ ਮੌਕੇ ਗਊਸ਼ਾਲਾ ਦੇ ਕੇਅਰਟੇਕਰ ਸ੍ਰੀ ਸੋਨੂ ਕੁਮਾਰ ਨੇ ਗਊਸਾ਼ਲਾ ਵਿਖੇ ਚੱਲ ਰਹੇ ਤੇ ਹੋਣ ਵਾਲੇ ਹੋਰ ਕੰਮਾਂ ਦੀ ਜਾਣਕਾਰੀ ਡੀਡੀਪੀਓ ਨੂੰ ਦੱਸੀ। ਉਨ੍ਹਾਂ ਚੱਲ ਰਹੇ ਕੰਮਾਂ ਦੀ ਜਾਣਕਾਰੀ ਲੈਣ ਉਪਰੰਤ ਕਿਹਾ ਕਿ ਜੋ ਵੀ ਕੰਮ ਇਸ ਕੈਟਲ ਪੌਂਡ ਵਿੱਚ ਅਧੂਰੇ ਹਨ ਜਾਂ ਪੈਂਡਿੰਗ ਪਏ ਹਨ ੳਨ੍ਹਾਂ ਕੰਮਾਂ ਨੂੰ ਜਲਦ ਪੂਰਾ ਕਰਵਾਇਆ ਜਾਵੇਗਾ ਉਨ੍ਹਾਂ ਕਿਹਾ ਕਿ ਅਬੋਹਰ ਤੇ ਜਲਾਲਾਬਾਦ ਸ਼ਹਿਰ ਤੋਂ ਸੜਕਾਂ ਦੇ ਘੁੰਮਦੇ ਬੇਸਹਾਰਾ ਗਉਵੰਸ਼ ਨੂੰ ਗਉਸ਼ਾਲਾ ਵਿਖੇ ਭੇਜਿਆ ਜਾ ਰਿਹਾ ਹੈ ਤੇ ਉਨ੍ਹਾਂਦੀ ਬਾਖੂਬੀ ਤਰੀਕੇ ਨਾਲ ਸਾਂਭ-ਸੰਭਾਲ ਕੀਤੀ ਜਾ ਰਹੀ ਹੈ।

ਉਨ੍ਹਾ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਉਵੰਸ਼ ਦੀ ਸਿਹਤ ਦੀ ਸੁਰੱਖਿਆ ਅਤੇ ਖਾਣ –ਪੀਣ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਉਸ਼ਾਲਾ ਵਿਖੇ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਤਸਲੀਬਖਸ਼ ਢੰਗ ਨਾਲ ਮੁਕੰਮਲ ਕੀਤਾ ਜਾ ਰਿਹਾ ਹੈ। ਇਸ ਮੋਕੇ ਉਨ੍ਹਾਂ ਸੇਵਾ ਪੁੰਨ ਦਾ ਫਰਜ ਨਿਭਾਉਂਦਿਆਂ ਗਉਵੰਸ਼ ਨੂੰ ਗੁੜ ਵੀ ਖੁਵਾਇਆ ਗਿਆ।

ਉਨ੍ਹਾਂ ਕਿਹਾ ਕਿ ਸਮਾਜ ਸੇਵੀ ਮੈਂਬਰ ਦਿਨੇਸ਼ ਮੋਦੀ ਤੇ ਹੋਰਨਾਂ ਮੈਂਬਰਾਂ ਦੀ ਅਗਵਾਈ ਹੇਠ ਕੈਟਲ ਪੋਂਡ ਨੂੰ ਬਹੁਤ ਹੀ ਵਧੀਆ ਢੰਗ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ, ਐਸੋਸੀਏਸ਼ਨ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕੈਟਲ ਪੋਂਡ ਵਿਖੇ ਕਿਸੇ ਨਾ ਕਿਸੇ ਰੂਪ ਵਿਚ ਵੱਧ ਤੋਂ ਵੱਧ ਦਾਨ ਦਿੱਤਾ ਜਾਵੇ ਤਾਂ ਜੋ ਗਉਵੰਸ਼ ਦੀ ਹੋਰ ਬਿਹਤਰ ਤਰੀਕੇ ਨਾਲ ਸਾਂਭ ਸੰਭਾਲ ਕੀਤੀ ਜਾ ਸਕੇ।

ਇਸ ਮੌਕੇ ਕੈਟਲ ਪਾਊਂਡ ਦੇ ਮੈਂਬਰ ਨਰੇਸ਼ ਕੁਮਾਰ ਚਾਵਲਾ ਹਾਜਰ ਸਨ।

Tags:

Advertisement

Advertisement

Latest News

ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ
Patiala,06,DEC,2025,(Azad Soch News):-  ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ...
ਭਾਰਤ ਅਤੇ ਰੂਸ ਨੇ ਖੇਤੀਬਾੜੀ, ਜਹਾਜ਼ਰਾਨੀ, ਖਾਦਾਂ ਅਤੇ ਡਾਕਟਰੀ ਸਿੱਖਿਆ ਸਮੇਤ ਕਈ ਖੇਤਰਾਂ ਨੂੰ ਕਵਰ ਕਰਨ ਵਾਲੇ ਮਹੱਤਵਪੂਰਨ ਸਮਝੌਤਿਆਂ ‘ਤੇ ਹਸਤਾਖਰ ਕੀਤੇ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ-ਰੂਸੀ ਨਾਗਰਿਕਾਂ ਨੂੰ ਮੁਫ਼ਤ ਈ-ਟੂਰਿਸਟ ਵੀਜ਼ਾ ਮਿਲੇਗਾ
Xiaomi ਨੇ ਲਾਂਚ ਕੀਤਾ ਹਲਕਾ ਵੈਕਿਊਮ ਕਲੀਨਰ,40 ਮਿੰਟ ਲਗਾਤਾਰ ਸਫਾਈ
ਮਿਆਂਮਾਰ ਵਿੱਚ ਸ਼ੁੱਕਰਵਾਰ ਰਾਤ ਇੱਕ ਵਾਰ ਫਿਰ ਧਰਤੀ ਕੰਬਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-12-2025 ਅੰਗ 729
ਪੰਜਾਬ ਦੇ ਪੰਜ ਹਜ਼ਾਰ ਸਕੂਲਾਂ ਵਿੱਚ ਬਣਾਏ ਜਾਣਗੇ ਪੌਸ਼ਟਿਕ ਬਗੀਚੇ : ਬੀ.ਐਮ. ਸ਼ਰਮਾ