ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੱਢੇ ਡਰਾਅ

ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੱਢੇ ਡਰਾਅ

ਜਲੰਧਰ, 2 ਜੂਨ : ਜ਼ਿਲ੍ਹੇ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਰ.ਐਮ. ਅਤੇ ਸਮੈਮ ਸਕੀਮ ਅਧੀਨ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਲਈ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਵੱਲੋਂ ਡਰਾਅ ਕੱਢੇ ਗਏ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਸਮੇਤ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਕਰਾਪ ਰੈਜ਼ੀਡਿਊ ਮੈਨੇਜਮੈਂਟ (ਸੀ.ਆਰ.ਐਮ.) ਸਕੀਮ 2025-26 ਤਹਿਤ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ agrimachinerypb.com ’ਤੇ 22 ਅਪ੍ਰੈਲ 2025 ਤੋਂ 12 ਮਈ 2025 ਤੱਕ ਅਰਜ਼ੀਆਂ ਪ੍ਰਾਪਤ ਕੀਤੀਆਂ ਗਈਆਂ ਸਨ।

ਡਾ. ਅਗਰਵਾਲ ਨੇ ਦੱਸਿਆ ਕਿ ਉਪਲਬਧ ਫੰਡਜ਼ ਅਤੇ ਟੀਚਿਆਂ ਅਨੁਸਾਰ ਸਕੀਮ ਅਧੀਨ ਵਿਅਕਤੀਗਤ ਕਿਸਾਨਾਂ ਵੱਲੋਂ ਪ੍ਰਾਪਤ ਅਰਜ਼ੀਆਂ ਦਾ ਡਰਾਅ ਕੱਢਦੇ ਹੋਏ 154 ਵੱਖ-ਵੱਖ ਮਸ਼ੀਨਾਂ ਅਤੇ 38 ਕਸਟਮ ਹਾਇਰਿੰਗ ਗਰੁੱਪਾਂ ਨੂੰ ਮਸ਼ੀਨਾਂ ਖ਼ਰੀਦਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਏ ਬਿਨਾਂ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਦਾ ਖੇਤ ਵਿੱਚ ਹੀ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ।

ਇਸ ਦੇ ਨਾਲ ਸਬ-ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜ਼ੇਸ਼ਨ (ਸਮੈਮ) ਸਕੀਮ ਤਹਿਤ ਵੀ ਕਿਸਾਨਾਂ ਵੱਲੋਂ ਪੋਰਟਲ ’ਤੇ ਪ੍ਰਾਪਤ ਅਰਜ਼ੀਆਂ ਦੇ ਡਰਾਅ ਕੱਢੇ ਗਏ, ਜਿਸ ਦੌਰਾਨ ਵਿਅਕਤੀਗਤ ਕਿਸਾਨਾਂ ਨੂੰ 57 ਵੱਖ-ਵੱਖ ਮਸ਼ੀਨਾਂ ਅਤੇ 12 ਕਸਟਮ ਹਾਇਰਿੰਗ ਸੈਂਟਰਾਂ ਨੂੰ ਮਸ਼ੀਨਰੀ ਖ਼ਰੀਦਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਕੀਮ ਅਧੀਨ ਜ਼ਿਲ੍ਹੇ ਵਿਚ ਝੋਨੇ ਦੀ ਬਦਲਵੀਆਂ ਫ਼ਸਲਾਂ ਜਿਵੇਂ ਮੱਕੀ ਨੂੰ ਉਤਸ਼ਾਹਿਤ ਕਰਨ ਲਈ 78 ਨਿਯੂਮੈਟਿਕ ਪਲਾਂਟਰਾਂ ਨੂੰ ਪਹਿਲ ਦੇ ਆਧਾਰ ’ਤੇ ਪ੍ਰਵਾਨ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਅਧੀਨ ਲਾਭਪਾਤਰੀਆਂ ਨੂੰ ਵਿਭਾਗ ਦੀਆਂ ਹਦਾਇਤਾਂ ਅਨੁਸਾਰ 14 ਦਿਨ ਦੇ ਅੰਦਰ-ਅੰਦਰ ਮਸ਼ੀਨਾਂ ਖ਼ਰੀਦਣ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੀਮ ਸਬੰਧੀ ਵਧੇਰੇ ਜਾਣਕਾਰੀ ਲਈ ਕਿਸਾਨ ਆਨਲਾਈਨ ਪੋਰਟਲ ਜਾਂ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਦਫ਼ਤਰ ਖੇਤੀਬਾੜੀ ਇੰਜੀਨੀਅਰ (ਸੰਦ) ਜਲੰਧਰ ਜਾਂ ਖੇਤੀਬਾੜੀ ਬਲਾਕ ਦਫ਼ਤਰਾਂ ਨਾਲ ਰਾਬਤਾ ਕਰ ਸਕਦੇ ਹਨ ।

 

ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਰਣਧੀਰ ਸਿੰਘ ਠਾਕੁਰ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਵਿੰਦਰ ਜੀਤ ਸਿੰਘ, ਖੇਤੀਬਾੜੀ ਇੰਜੀਨੀਅਰ ਇੰਜ. ਹਰਚਰਨ ਸਿੰਘ, ਜਸਵੀਰ ਸਿੰਘ ਢੀਂਡਸਾ, ਲੀਡ ਬੈਂਕ ਮੈਨੇਜਰ ਮੋਹਨ ਸਿੰਘ ਮੋਤੀ, ਅਗਾਂਹਵਾਧੂ ਕਿਸਾਨ ਸੁਖਵੰਤ ਸਿੰਘ ਅਤੇ ਸੁਖਵੀਰ ਸਿੰਘ ਪਿੰਡ ਹਸਨ ਮੁੰਡਾ ਬਲਾਕ ਜਲੰਧਰ ਪੱਛਮੀ, ਜੂਨੀਅਰ ਤਕਨੀਸ਼ੀਅਨ ਰਮਨ ਕੁਮਾਰ ਅਤੇ ਸੁਖ਼ਵਿੰਦਰ ਸਿੰਘ ਆਦਿ ਵੀ ਮੌਜੂਦ ਸਨ।

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ