ਡਿਫੈਂਸ ਕਮੇਟੀਆਂ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ 'ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ-ਵਿਧਾਇਕ ਬਾਘਾਪੁਰਾਣਾ

ਡਿਫੈਂਸ ਕਮੇਟੀਆਂ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ 'ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ-ਵਿਧਾਇਕ ਬਾਘਾਪੁਰਾਣਾ

ਮੋਗਾ, 22 ਮਈ,

           ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਅਗਵਾਈ ਵਿੱਚ ਨਾਥੇਵਾਲਾ, ਭਲੂਰ ਤੇ ਮਾਹਲਾ ਖੁਰਦ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਜਾਰੂਕਤਾ ਪ੍ਰੋਗਰਾਮ ਕਰਵਾਏ ਗਏ। ਇਸ ਮੁਹਿੰਮ ਵਿੱਚ ਪਿੰਡਾਂ ਦੇ  ਪੰਚਾਂ, ਸਰਪੰਚਾਂ ਤੋ ਹੋਰ ਲੋਕਾਂ ਨੇ ਸ਼ਮੂਲੀਅਤ ਕੀਤੀ।

          ਉਹਨਾਂ ਹਾਜਰੀਨ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਹੋ ਰਹੀ ਹੈ। ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਲੋਕ ਦ੍ਰਿੜਤਾ ਨਾਲ ਪ੍ਰਣ ਕਰਨ ਅਤੇ ਹਰ ਹੀਲੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਨੂੰ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਉਹਨਾਂ ਕਿਹਾ ਕਿ ਹਲਕੇ ਦੇ ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ 'ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ। ਉਹਨਾਂ ਕਿਹਾ ਕਿ ਜਾਗਰੂਕਤਾ ਸਭਾਵਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਿਕ ਮੈਂਬਰਾਂਦੋਸਤਾਂ ਮਿੱਤਰਾਂਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ। ਉਹਨਾ ਕਿਹਾ ਕਿ ਇਹ ਮੁਹਿੰਮ ਜਰੂਰ ਹੀ ਨਸ਼ੇ ਨੂੰ ਜੜ੍ਹ ਤੋਂ ਖਤਮ ਕਰੇਗੀ।


          ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਪਿੱਛਲੀਆਂ ਸਰਕਾਰਾਂ ਵੱਲੋਂ ਬੀਜੇ ਕੰਡੇ ਚੁਗ ਰਹੀ ਹੈ ਕਿਉਂਕਿ ਪਿੱਛਲੀਆਂ ਸਰਕਾਰਾਂ ਨੇ ਨਸ਼ੇ ਰੋਕਣ ਲਈ ਕੁਝ ਨਹੀਂ ਕੀਤਾ।  ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।\

Tags:

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ