ਵਿਰਾਸਤੀ ਗਲੀ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤਾ ਪ੍ਰਦਰਸ਼ਨ

ਵਿਰਾਸਤੀ ਗਲੀ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤਾ ਪ੍ਰਦਰਸ਼ਨ

ਅੰਮਿ੍ਰਤਸਰ, 23 ਅਪ੍ਰੈਲ (         )-ਡਿਪਟੀ ਕਮਿਸ਼ਨਰ ਕਮ ਜਿਲਾ ਚੋਣ ਅਧਿਕਾਰੀ ਸ੍ਰੀ ਘਣਸ਼ਾਮ ਥੋਰੀ ਅਤੇ ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮਿ੍ਰਤਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਵਾਸਤੇ ਅੰਮਿ੍ਰਤਸਰ ਦੀ ਵਿਰਾਸਤੀ ਗਲੀ ਵਿਚ ਵਲੰਟੀਅਰਾਂ ਵੱਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ।

ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਅੰਮਿ੍ਰਤਸਰ ਕੇਂਦਰੀ ਨੇ ਦੱਸਿਆ ਕਿ ਹੈਰੀਟੇਜ਼ ਸਟਰੀਟ ਵਿਖੇ ਸਵੀਪ ਗਤੀਵਿਧੀਆਂ ਕਰਵਾਕੇ ਲੋਕਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਸਿਖਿਆਰਥੀਆਂ ਦੇ ਹੱਥਾਂ ਵਿੱਚ ਸਵੀਪ ਗਤੀਵਿਧੀਆਂ ਨਾਲ ਸੰਬੰਧਿਤ ਪੋਸਟਰ ਫੜੇ ਹੋਏ ਸਨ ਜਿਸਨੂੰ ਆਉਣ ਜਾਣ ਵਾਲੇ ਲੋਕ ਬੜੇ ਧਿਆਨ ਨਾਲ ਪੜ ਰਹੇ ਸਨ ਅਤੇ ਬੜੇ ਉਤਸ਼ਾਹ ਨਾਲ ਦੇਖ ਰਹੇ ਸਨ।

 ਸ੍ਰੀ ਬਰਿੰਦਰਜੀਤ ਸਿੰਘ ਸਮੇਤ ਸਾਰੀ ਟੀਮ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ  ਕਿ ਸਾਰੇ ਵੋਟਰਾਂ ਨੂੰ ਆਪਣੇ ਮੋਬਾਇਲ ਵਿੱਚ ਵੋਟਰ ਹੈਲਪਲਾਈਨ ਐਪਸਕਸ਼ਮ ਐਪਈ ਵਿਜ਼ਿਲ ਐਪ ਡਾਊਨਲੋਡ ਕਰਨ ਲਈ ਕਿਹਾ ਜਾਵੇ। ਸਾਰੇ ਲੋਕਾਂ ਨੂੰ ਇਹ ਵੀ ਸੂਚਿਤ ਕੀਤਾ ਜਾਵੇ ਕਿ 1 ਜੂਨ ਵੋਟਾਂ ਵਾਲੇ ਦਿਨ ਬਹੁਤ ਜ਼ਿਆਦਾ ਗਰਮੀ ਹੋਵੇਗੀ ਅਤੇ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਜਾਵੇਇਸ ਲਈ ਸਵੇਰੇ ਸਵੇਰੇ ਹੀ ਵੋਟ ਪੋਲ ਕਰ ਲਈ ਜਾਵੇ। ਇਸ ਮੌਕੇ ਸ੍ਰੀ ਜਗਰਾਜ ਸਿੰਘ ਪੰਨੂੰ ਸਹਾਇਕ ਨੋਡਲ ਅਫ਼ਸਰ ਸਵੀਪ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੀ ਵੋਟਾਂ ਬਿਨਾਂ ਕਿਸੇ ਲਾਲਚਜਾਤਪਾਤਧਰਮਭੇਦ ਭਾਵ ਅਤੇ ਬਿਨਾਂ ਕਿਸੇ ਦਬਾ ਦੇ ਨਿਰਪੱਖ ਹੋਕੇ ਵੋਟ ਦਾ ਇਸਤੇਮਾਲ ਕਰਨਾ ਹੈ। ਇਸ ਮੌਕੇ ਤੇ ਸ੍ਰੀ ਰਵਿੰਦਰ ਸਿੰਘ ਬੀ ਐਲ ਓ ਅਤੇ ਵੱਖ ਵੱਖ ਸੰਸਥਾਵਾਂ ਦਾ ਸਟਾਫ਼ ਵੀ ਹਾਜ਼ਰ ਸੀ।

Tags:

Advertisement

Latest News

ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਰੈਂਕਿੰਗ ‘ਚ ਵਨਡੇ ਤੇ ਟੀ-20 ਫਾਰਮੈਟ ‘ਚ ਭਾਰਤ ਸਿਖਰ ‘ਤੇ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਰੈਂਕਿੰਗ ‘ਚ ਵਨਡੇ ਤੇ ਟੀ-20 ਫਾਰਮੈਟ ‘ਚ ਭਾਰਤ ਸਿਖਰ ‘ਤੇ
New Delhi,04 May,2024,(Azad Soch News):- ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਸ਼ੁੱਕਰਵਾਰ ਨੂੰ ਸਾਲਾਨਾ ਟੀਮ ਰੈਂਕਿੰਗ (ICC rankings) ਅਪਡੇਟ ਜਾਰੀ ਕੀਤੀ,ਇਸ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-05-2024 ਅੰਗ 737
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ