ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਝੁੱਗੇ ਗੁਲਾਬ ਵਿਖੇ ਲਗਾਇਆ ਗਿਆ ਡੇਂਗੂ ਜਾਗਰੂਕਤਾ ਕੈਂਪ

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਝੁੱਗੇ ਗੁਲਾਬ ਵਿਖੇ ਲਗਾਇਆ ਗਿਆ ਡੇਂਗੂ ਜਾਗਰੂਕਤਾ ਕੈਂਪ

ਫਾਜ਼ਿਲਕਾ 27 ਜੁਲਾਈ 2024…..

ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਅਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਬਹਿਕ ਖਾਸ ਦੇ ਅਧੀਨ ਆਉਂਦੇ ਪਿੰਡ ਝੁੱਗੇ ਗੁਲਾਬ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ।

ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ। ਉਨ੍ਹਾਂ ਕਿਹਾ ਕਿ ਮੱਛਰ ਖੜੇ ਸਾਫ ਪਾਣੀ ਵਿੱਚਫਰਿੱਜ਼ ਦੀ ਟਰੇਅਕੂਲਰਪਾਣੀ ਦੀ ਟੈਂਕੀਆਂ, ਗਮਲਿਆਂ ਵਿੱਚ ਖੜ੍ਹੇ ਪਾਣੀ ਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ। ਉਨ੍ਹਾ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਤੇ ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ ਕੱਟਦਾ ਹੈ।  ਡੇਂਗੂ ਬੁਖਾਰ ਦੇ ਲਛੱਣ ਤੇ ਬੁਖਾਰਸਿਰ ਦਰਦਘਬਰਾਹਟ ਉਲਟੀਆਂਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦਪਲੇਟਲੈੱਟ ਸੈੱਲ ਘੱਟ ਜਾਣਾਕਮਜ਼ੋਰੀਮਾਸਪੇਸ਼ੀਆਂ ਵਿਚ ਦਰਦ ਚਮੜੀ ਉਪਰ ਲਾਲ ਰੰਗ ਦੇ ਦਾਣੇਹਾਲਤ ਖ਼ਰਾਬ ਹੋਣ ਦੀ ਸੂਰਤ ਵਿੱਚ ਨੱਕ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਹਨ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਡੇਂਗੂ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਮਰੀਜ਼ ਨੂੰ ਦਰਦ ਰੋਕਣ ਲਈ ਬਰੂਫੇਨ ਅਤੇ ਐਸਪਰਿਨ ਦੀ ਗੋਲੀ ਨਹੀਂ ਲੈਣੀ ਚਾਹੀਦੀ।

ਸਿਹਤ ਕਰਮਚਾਰੀ ਬਨਵਾਰੀ ਲਾਲ ਨੇ ਦੱਸਿਆ ਕਿ ਫਰਿੱਜ਼ ਦੀ ਟਰੇਅਕੂਲਰ ਪਾਣੀ ਦੀਆਂ ਟੈਂਕੀਆਂ ਨੂੰ ਹਰ ਹਫ਼ਤੇ ਸਾਫ ਕਰਨਾ ਚਾਹੀਦਾ ਹੈ ਅਤੇ ਧੁੱਪ ਲਗਵਾ ਕੇ ਦੁਬਾਰਾ ਵਰਤੋਂ ਕਰਨੀ ਚਾਹੀਦੀ ਹੈ ,ਖੜੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਸਾਫ਼ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਸੌਣ ਸਮੇਂ ਮੱਛਰ ਜਾਲੀ ਦੀ ਵਰਤੋਂ ਕੀਤੀ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ  ਸੀ.ਐਚ.ਓ ਅੰਜੂ ਬਾਲਾਆਸ਼ਾ ਵਰਕਰ ਪ੍ਰਕਾਸ਼ ਕੌਰ ਅਤੇ ਪਿੰਡ ਵਾਸੀ ਹਾਜ਼ਰ ਸਨ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ