ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਧਾਰਮਿਕ ਸਥਾਨਾਂ ਵਿਖੇ ਡੇਂਗੂ ਸਰਵੇ ਅਤੇ ਜਾਗਰੂਕਤਾ ਮੁਹਿੰਮ ਚਲਾਈ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਧਾਰਮਿਕ ਸਥਾਨਾਂ ਵਿਖੇ ਡੇਂਗੂ ਸਰਵੇ ਅਤੇ ਜਾਗਰੂਕਤਾ ਮੁਹਿੰਮ ਚਲਾਈ

ਰੂਪਨਗਰ, 29 ਮਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਐਂਟੀ ਡੇਂਗੂ ਟੀਮਾਂ ਵੱਲੋਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਸਰਨ ਕੌਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਤੇ ਡੇਂਗੂ ਸਬੰਧੀ ਸਰਵੇ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ।
 
ਇਸ ਦੌਰਾਨ ਟੀਮਾਂ ਵੱਲੋਂ ਵਾਲਮੀਕੀ ਮੰਦਰ, ਸ਼ਿਵ ਮੰਦਰ, ਭਸੀਨ ਭਵਨ, ਕਲਗੀਧਰ ਗੁਰਦੁਆਰਾ, ਸਿੰਘ ਸਭਾ ਗੁਰਦੁਆਰਾ, ਲਹਿਰੀ ਸ਼ਾਹ ਮੰਦਰ ਅਤੇ ਭੱਠਾ ਸਾਹਿਬ ਗੁਰਦੁਆਰਾ ਆਦਿ ਧਾਰਮਿਕ ਸਥਾਨਾਂ ਵਿਖੇ ਡੇਂਗੂ ਸਰਵੇ ਕੀਤਾ ਗਿਆ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।
 
ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਦੱਸਿਆ ਕਿ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਸ਼ੁੱਕਰਵਾਰ ਮੁਹਿੰਮ ਦਾ ਮੁੱਖ ਉਦੇਸ਼ ਧਾਰਮਿਕ ਸਥਾਨਾਂ ਵਿਖੇ ਡੇਂਗੂ ਸਰਵੇ ਕਰਨਾ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨਾ ਸੀ। 
 
ਉਨ੍ਹਾਂ ਕਿਹਾ ਕਿ ਸਾਡੇ ਰੋਜ਼ਮਰਾ ਜੀਵਨ ਦੀ ਸ਼ੁਰੂਆਤ ਧਾਰਮਿਕ ਸਥਾਨਾਂ ਵਿਖੇ ਨਤਮਸਤਕ ਹੋਣ ਨਾਲ ਹੁੰਦੀ ਹੈ, ਇਸ ਲਈ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਸਥਾਨਾਂ ਵਿਖੇ ਵਿਸ਼ੇਸ਼ ਤੌਰ ਤੇ ਡੇਗੂ ਸਰਵੇ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਟੀਮਾਂ ਨੂੰ ਦੋ ਜਗ੍ਹਾ ਡੇਂਗੂ ਦਾ ਲਾਰਵਾ ਮਿਲਿਆ, ਜਿਸ ਨੂੰ ਮੌਕੇ ਤੇ ਹੀ ਨਸ਼ਟ ਕਰ ਦਿੱਤਾ ਗਿਆ।
 
ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਸਰਨ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 79 ਸਿਹਤ ਟੀਮਾਂ ਵੱਲੋਂ 110 ਧਾਰਮਿਕ ਸਥਾਨਾਂ ਤੇ 2890 ਕੰਟੇਨਰ, ਕੂਲਰ, ਗਮਲੇ ਅਤੇ ਹੋਰ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਮਿਲੇ ਲਾਰਵੇ ਨੂੰ ਨਿਯਮਾਂ ਅਨੁਸਾਰ ਨਸ਼ਟ ਕਰ ਦਿੱਤਾ ਗਿਆ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਸਬੰਧੀ ਜਾਣਕਾਰੀ ਦਿੱਤੀ ਗਈ।
 
ਇਸ ਮੌਕੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਸਰਨ ਕੌਰ, ਡੀਡੀਐਚਓ ਡਾ. ਰਜਨੀਤ ਬੈਂਸ, ਸੀਨੀਅਰ ਮੈਡੀਕਲ ਅਫਸਰ ਡਾ. ਅਮਰਜੀਤ, ਡਿਪਟੀ ਮਾਸ ਮੀਡੀਆ ਅਫਸਰ ਰਾਕੇਸ਼ ਸਿੰਘ, ਏਐਮਓ ਦਿਲਬਾਗ ਸਿੰਘ, ਸਿਹਤ ਸੁਪਰਵਾਈਜ਼ਰ ਲਖਵੀਰ ਸਿੰਘ, ਰਣਜੀਤ ਸਿੰਘ, ਸਮੂਹ ਸਿਹਤ ਵਰਕਰ ਅਤੇ ਨਰਸਿੰਗ ਵਿਦਿਆਰਥੀ ਮੌਜੂਦ ਸਨ। 

Advertisement

Latest News

ਪੰਜਾਬੀਆਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ 'ਸਫ਼ਾਇਆ' ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬੀਆਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ 'ਸਫ਼ਾਇਆ' ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 29 ਮਈ-      ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹੂੰਝਾ...
ਲੋਕਾਂ ਨੇ 'ਈਡੀ ਪਾਰਟੀ' (ਭਾਜਪਾ) ਨੂੰ ਨਕਾਰਿਆ, 1,142 ਉਮੀਦਵਾਰਾਂ ਦੀ ਹੋਈ ਜ਼ਮਾਨਤ ਜ਼ਬਤ:ਸਿਸੋਦੀਆ
ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ
ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ
ਮੇਰਾ ਯੁਵਾ ਭਾਰਤ ਵਲੰਟੀਅਰਾਂ ਨੇ ਬਿਰਧ ਘਰ ਤਰਨ ਤਾਰਨ ਵਿਖੇ ਬਜ਼ੁਰਗਾਂ ਨਾਲ ਬਿਤਾਇਆ ਸਮਾਂ
ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ
ਸਿਵਲ ਹਸਪਤਾਲ ਦੇ ਸਹਿਯੋਗ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟਆਫ ਨਰਸਿੰਗ, ਸ੍ਰੀ ਮੁਕਤਸਰ