ਸਰਕਾਰ ਵਲੋਂ 91,446 ਲਾਭਪਾਤਰੀਆਂ ਨੂੰ 13.71 ਕਰੋੜ ਰੁਪਏ ਪੈਨਸ਼ਨ ਵਜੋਂ ਜਾਰੀ: ਡਿਪਟੀ ਕਮਿਸ਼ਨਰ

ਸਰਕਾਰ ਵਲੋਂ 91,446 ਲਾਭਪਾਤਰੀਆਂ ਨੂੰ 13.71 ਕਰੋੜ ਰੁਪਏ ਪੈਨਸ਼ਨ ਵਜੋਂ ਜਾਰੀ: ਡਿਪਟੀ ਕਮਿਸ਼ਨਰ


ਬਰਨਾਲਾ, 9 ਜੁਲਾਈ
     ਸਰਕਾਰ ਵਲੋਂ ਬਜ਼ੁਰਗਾਂ, ਵਿਧਵਾ ਔਰਤਾਂ, ਦਿਵਿਆਂਗਜਨਾਂ ਤੇ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਵਜੋਂ ਪ੍ਰਤੀ ਮਹੀਨਾ 1500 ਰੁਪਏ ਰਾਸ਼ੀ ਸਿੱਧੀ ਬੈਂਕ ਖਾਤਿਆਂ 'ਚ ਪਾਉਣ ਦਾ ਪ੍ਰਬੰਧ ਹੈ, ਜਿਸ ਤਹਿਤ ਹਰ ਮਹੀਨੇ ਕਰੋੜਾਂ ਰੁਪਏ ਦੀ ਰਾਸ਼ੀ ਪੈਨਸ਼ਨਾਂ ਵਜੋਂ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕੇ।
   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਆਈਏਐੱਸ ਨੇ ਦੱਸਿਆ ਕਿ ਸਰਕਾਰ ਵਲੋਂ ਜੂਨ ਮਹੀਨੇ ਦੀ ਪੈਨਸ਼ਨ ਵਜੋਂ ਸਮਾਜਿਕ ਸੁਰੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਬੁਢਾਪਾ ਪੈਨਸ਼ਨ ਦੇ 63,307 ਲਾਭਪਾਤਰੀਆਂ ਨੂੰ 9,49,60,500 ਰੁਪਏ, ਵਿਧਵਾ ਪੈਨਸ਼ਨ ਦੇ 14,561 ਲਾਭਪਾਤਰੀਆਂ ਨੂੰ 2,18,41,500 ਰੁਪਏ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਦੇ 5329 ਲਾਭਪਾਤਰੀਆਂ ਨੂੰ 79,93,500 ਰੁਪਏ ਅਤੇ 8249 ਦਿਵਿਆਂਗਜਨਾਂ ਨੂੰ ਪੈਨਸ਼ਨ ਵਜੋਂ 1,23,73,500 ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ ਕੀਤੇ ਗਏ। ਜ਼ਿਲ੍ਹਾ ਬਰਨਾਲਾ ਵਿੱਚ ਪੈਨਸ਼ਨ ਵਜੋਂ ਕੁੱਲ 91,446 ਲਾਭਪਾਤਰੀਆਂ ਨੂੰ 13,71,69,000 ਰੁਪਏ ਜਾਰੀ ਕੀਤੇ ਗਏ ਹਨ।
  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਜਿਸ ਤਹਿਤ ਜਿੱਥੇ ਵੱਖ ਵੱਖ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਸਮਾਂਬੱਧ ਤਰੀਕੇ ਨਾਲ ਦਿੱਤਾ ਜਾ ਰਿਹਾ ਹੈ, ਓਥੇ ਵਿਕਾਸ ਕਾਰਜ ਵੀ ਵਿਆਪਕ ਪੱਧਰ 'ਤੇ ਕਰਾਏ ਜਾ ਰਹੇ ਹਨ।
    ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਦਿਵਿਆਂਗਜਨ ਪੈਨਸ਼ਨ ਤੇ ਆਸ਼ਰਿਤ ਬੱਚਿਆਂ ਨੂੰ ਪ੍ਰਤੀ ਮਹੀਨਾ 1500 ਰੁਪਏ ਪੈਨਸ਼ਨ ਵਜੋਂ ਜਾਰੀ ਕੀਤੇ ਜਾਂਦੇ ਹਨ।
    ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਡਾ. ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਪੈਨਸ਼ਨ ਲਈ ਯੋਗ ਵਿਅਕਤੀ ਜ਼ਿਲ੍ਹੇ ਵਿੱਚ ਕਿਸੇ ਵੀ ਸੇਵਾ ਕੇਂਦਰ ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਕਿਸੇ ਤਰੀਕੇ ਦੀ ਦਿੱਕਤ ਪੇਸ਼ ਆਉਣ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਤਹਿਸੀਲ ਕੰਪਲੈਕਸ ਵਿੱਚ ਸਥਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਬਰਨਾਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Advertisement

Latest News

ਬਿਹਾਰ ਵਿੱਚ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ ਨੇ ਸੂਬੇ ਦੇ ਲੋਕਾਂ ਲਈ ਇੱਕ ਅਹਿਮ ਅਪਡੇਟ ਜਾਰੀ ਕੀਤਾ ਹੈ ਬਿਹਾਰ ਵਿੱਚ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ ਨੇ ਸੂਬੇ ਦੇ ਲੋਕਾਂ ਲਈ ਇੱਕ ਅਹਿਮ ਅਪਡੇਟ ਜਾਰੀ ਕੀਤਾ ਹੈ
ਬਿਹਾਰ,18, ਜੂਨ, 2026, (ਆਜ਼ਾਦ ਸੋਚ ਨਿਊਜ਼):- ਬਿਹਾਰ ਵਿੱਚ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ (IMD) ਨੇ ਸੂਬੇ ਦੇ ਲੋਕਾਂ...
ਚੰਡੀਗੜ੍ਹ ਵਿੱਚ ਹੋਏ ਚਰਚਿਤ ਮੈਡੀਕਲ ਕਤਲਕਾਂਡ ਮਾਮਲੇ 'ਚ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ
ਐਫਆਈਐਚ ਹਾਕੀ ਪ੍ਰੋ ਲੀਗ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਸ਼ਵ ਚੈਂਪੀਅਨ ਜਰਮਨੀ ਨੂੰ 3-1 ਨਾਲ ਕਰਾਰੀ ਸ਼ਿਕਸਤ ਦਿੱਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-06-2026 ਅੰਗ 740
ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ