ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਪਹੁੰਚ ਕੇ ਲਗਾਏ ਬੂਟੇ

ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਪਹੁੰਚ ਕੇ ਲਗਾਏ ਬੂਟੇ

ਅਬੋਹਰਫਾਜ਼ਿਲਕਾ, 18 ਜੁਲਾਈ

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਨੇ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਪਹੁੰਚ ਕੇ ਬੂਟੇ ਲਗਾਏ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿਨੋ-ਦਿਨ ਵੱਧ ਰਹੀ ਗਰਮੀ ਨੂੰ ਘਟਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੁਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲੇ ਵਿੱਚ ਇਸ ਸਾਲ 12 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਹਿਕਾ ਕਿ ਬੁਟੇ ਲਗਾਉਣ ਦੀ ਮੁਹਿੰਮ ਤਹਿਤ ਜ਼ਿਲੇਹ ਦੇ ਹਰੇਕ ਖੇਤਰ ਨੂੰ ਕਵਰ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਥਾਂ ਜਿਥੇ ਬੁਟੇ ਲਗ ਸਕਦੇ ਹਨ ਖਾਲੀ ਨਾ ਰਹੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੂਟਿਆਂ ਨੂੰ ਇਕ ਵਾਰ ਲਗਾਉਣ ਨਾਲ ਕੰਮ ਖਤਮ ਨਹੀਂ ਹੁੰਦਾ ਸਗੋ ਬਚਿਆਂ ਵਾਂਗ ਇਸ ਦਾ ਪਾਲਣ-ਪੋਸ਼ਣ ਕਰਕੇ ਪਾਣੀ, ਖਾਦ ਆਦਿ ਲੋੜ ਅਨੁਸਾਰ ਪੌਦੇ ਨੂੰ ਸਮੇਂ-ਸਮੇਂ ਦੇ ਕੇ ਇਸਦੀ ਸੰਭਾਲ ਕਰਕੇ ਇਸ ਨੂੰ ਵੱਡਾ ਕਰਨਾ ਚਾਹੀਦਾ ਹੈ ਕਿਉਂ ਜੋ ਵੱਡਾ ਹੋ ਕੇ ਰੁੱਖ ਬਣਕੇ ਸਾਨੂੰ ਹੀ ਛਾਂ ਦੇਵੇਗਾ ਅਤੇ ਤਪਸ਼ ਨੂੰ ਘਟਾਉਣ ਵਿਚ ਅਹਿਮ ਯੋਗਦਾਨ ਪਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣਾ ਨੈਤਿਕ ਫਰਜ ਸਮਝਦਿਆਂ ਵੱਧ ਤੋਂ ਵੱਧ ਬੁਟੇ ਲਗਾਉਣੇ ਚਾਹੀਦੇ ਹਨ ਤੇ ਇਸ ਮੁਹਿੰਮ ਵਿਚ ਆਪਣਾ ਸਹਿਯੋਗ ਪਾਉਣਾ ਚਾਹੀਦਾ ਹੈ।

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਨੇ ਕਿਹਾ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤੇ ਬੂਟੇ ਲਗਾਉਣ ਦੀ ਮੁਹਿੰਮ ਜੋ ਕਿ 30 ਸਤੰਬਰ 2024 ਤੱਕ ਚਲਾਈ ਜਾ ਰਹੀ ਹੈ ਜਿਸ ਵਿਚ ਫਾਜ਼ਿਲਕਾ ਜਿਲ੍ਹੇ ਵਿਚ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ ਜਿਸ ਵਿਚ ਜੁਡੀਸ਼ੀਅਲ ਆਫ਼ੀਸਰਜ਼ਪੈਰਾ ਲੀਗਲ ਵਲੰਟੀਅਰਜੁਡੀਸ਼ੀਅਲ ਕੋਰਟ ਕੰਪਲਜ਼ ਦਾ ਸਟਾਫਬਾਰ ਐਸੋਸੀਏਸ਼ਨ ਦੇ ਵਕੀਲ ਸਾਹਿਬਾਨ ਦਵਾਰਾ ਬੂਟੇ ਲਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਨਾਲ ਸਾਡਾ ਆਲਾ-ਦੁਆਲਾ ਬਿਮਾਰੀਆਂ ਮੁਕਤ ਹੋਵੇਗਾ ਤੇ ਅਸੀਂ ਸਾਰੇ ਤੰਦਰੁਸਤ ਰਹਾਂਗੇ। ਉਨ੍ਹਾਂ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਬਚਿਆਂ ਨਾਲ ਕੁਝ ਸਮਾਂ ਵੀ ਵਤੀਤ ਕੀਤਾ।

ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਪ੍ਰੀਤ ਸਿੰਘ ਜ਼ਿਲ੍ਹਾ ਬਾਲ ਸਰੱਖਿਆ ਅਫਸਰ ਰੀਤੂ ਬਾਲਾਕੌਸਲ ਬਾਲ ਸੁਰਖਿਆ ਅਫਸਰ, ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਮਨਦੀਪ ਸਿੰਘ, ਸੁਖਦੇਵ ਸਿੰਘ ਬਾਲ ਭਲਾਈ ਕਮੇਟੀ ਮੈਂਬਰ ਆਦਿ ਹਾਜਰ ਸਨ

Tags:

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ