ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

 ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ  ਲਿਆ ਜਾਇਜ਼ਾ

ਹੁਸ਼ਿਆਰਪੁਰ, 16 ਜਨਵਰੀ :
        ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਪੁਲਿਸ ਲਾਈਨ ਗਰਾਊਂਂਡ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਰੋਹ ਪੂਰੀ ਸ਼ਾਨ, ਅਨੁਸ਼ਾਸਨ ਅਤੇ ਦੇਸ਼ ਭਗਤੀ ਦੇ ਮਾਹੌਲ ਵਿੱਚ ਹੋਣਾ ਚਾਹੀਦਾ ਹੈ।
     ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਰੋਹ ਦੌਰਾਨ ਪਰੇਡ, ਸੱਭਿਆਚਾਰਕ ਪ੍ਰੋਗਰਾਮ, ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੌਕੇ ਆਜ਼ਾਦੀ  ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਮਾਗਮ ਨੂੰ ਯਾਦਗਾਰੀ ਬਣਾਇਆ ਜਾ ਸਕੇ।
     ਮੀਟਿੰਗ ਵਿੱਚ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਪ੍ਰਬੰਧਨ, ਪਾਰਕਿੰਗ, ਸੈਨੀਟੇਸ਼ਨ, ਪੀਣ ਵਾਲੇ ਪਾਣੀ, ਬਿਜਲੀ ਅਤੇ ਸਿਹਤ ਸੇਵਾਵਾਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮਾਗਮ ਵਾਲੀ ਥਾਂ 'ਤੇ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਅਤੇ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਸਾਰੇ ਵਿਭਾਗ ਸੁਚੇਤ ਰਹਿਣ ਨੂੰ ਯਕੀਨੀ ਬਣਾਉਣ।
       ਆਸ਼ਿਕਾ ਜੈਨ ਨੇ ਅਪੀਲ ਕੀਤੀ ਕਿ ਸਾਰੀਆਂ ਰਿਹਰਸਲਾਂ ਸਮੇਂ ਸਿਰ ਪੂਰੀਆਂ ਕੀਤੀਆਂ ਜਾਣ ਅਤੇ ਮਾਰਚ ਪਾਸਟ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਭਾਗ ਲੈਣ ਵਾਲਿਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਅੱਗੇ ਕਿਹਾ ਕਿ ਗਣਤੰਤਰ ਦਿਵਸ ਸਾਡੇ ਸਾਰਿਆਂ ਲਈ ਇਕ ਮਾਣ ਵਾਲਾ ਮੌਕਾ ਹੈ ਅਤੇ ਇਸ ਦਾ ਆਯੋਜਨ ਕਰਨਾ ਨਾ ਸਿਰਫ਼ ਜ਼ਿੰਮੇਵਾਰੀ ਹੈ ਬਲਕਿ ਜ਼ਿਲ੍ਹਾ ਪ੍ਰਸ਼ਾਸਨ ਲਈ ਮਾਣ ਦੀ ਗੱਲ ਵੀ ਹੈ।
     ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗੀ ਮੁਖੀਆਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਕੰਮਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
      ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਪੀ ਨਵਨੀਤ ਕੌਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। 

Advertisement

Latest News

ਸੰਗਰੂਰ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਦੋ ਦੋਸ਼ੀ ਕਾਬੂ ਸੰਗਰੂਰ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਦੋ ਦੋਸ਼ੀ ਕਾਬੂ
ਸੰਗਰੂਰ, 16 ਜਨਵਰੀ:ਸੰਗਰੂਰ ਪੁਲੀਸ ਨੇ ਬੀਤੀ 11 ਜਨਵਰੀ ਨੂੰ ਧੂਰੀ ਖੇਤਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੋ...
ਐਨ.ਡੀ.ਆਰ.ਐਫ. 7ਵੀਂ ਬਟਾਲੀਅਨ ਵੱਲੋਂ ਸਕੂਲ ਸੁਰੱਖਿਆ ਪ੍ਰੋਗਰਾਮ ਕਰਵਾਇਆ ਗਿਆ
ਹੋਲਾ ਮਹੱਲਾ ਦੇ ਸੰਬੰਧ 'ਚ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰ ਨਾਲ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ
ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਯੋਜਨਾਵਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਸੈਸ਼ਨ ਕੋਰਟ ਮੋਹਾਲੀ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ 20000 ਰੁਪਏ ਦਾ ਜੁਰਮਾਨਾ
ਪੰਜਾਬ ਦੇ ਸਿਹਤ ਮੰਤਰੀ ਨੇ ਤੰਬਾਕੂ ਵਿਰੁੱਧ ਇੱਕਜੁੱਟ ਹੋ ਕੇ ਮੁਹਿੰਮ ਸ਼ੁਰੂ ਕਰਨ ਦਾ ਦਿੱਤਾ ਸੱਦਾ, ਨੌਜਵਾਨਾਂ ਨੂੰ ਮੁਹਿੰਮ ਦੀ ਅਗਵਾਈ ਕਰਨ ਦੀ ਕੀਤੀ ਅਪੀਲ
ਪਰਮਿੰਦਰ ਸਿੰਘ ਜੱਟਪੁਰੀ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ ਚੁਣੇ