ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਤੋਂ ਪਹਿਲਾਂ ਧੋਗੜੀ ਰੋਡ ਨੂੰ ਵਾਹਨਾਂ ਦੀ ਆਵਾਜਾਈ ਦੇ ਯੋਗ ਬਣਾਉਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਤੋਂ ਪਹਿਲਾਂ ਧੋਗੜੀ ਰੋਡ ਨੂੰ ਵਾਹਨਾਂ ਦੀ ਆਵਾਜਾਈ ਦੇ ਯੋਗ ਬਣਾਉਣ ਦੇ ਨਿਰਦੇਸ਼

ਜਲੰਧਰ, 19 ਜੂਨ : ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਧੋਗੜੀ ਰੋਡ ’ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਅਤੇ ਅਸੁਵਿਧਾ ਨੂੰ ਦੂਰ ਕਰਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਧੋਗੜੀ ਰੋਡ ਨੂੰ ਬਰਸਾਤ ਤੋਂ ਪਹਿਲਾਂ ਵਾਹਨਾਂ ਦੀ ਆਵਾਜਾਈ ਯੋਗ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਹਦਾਇਤਾਂ ਦਾ ਉਦੇਸ਼ ਖਾਸ ਕਰਕੇ ਉਦਯੋਗਾਂ ਨੂੰ ਸੁਵਿਧਾ ਪ੍ਰਦਾਨ ਕਰਨਾ ਹੈ, ਜੋ ਕਿ ਸੁਚਾਰੂ ਸੰਪਰਕ ’ਤੇ ਬਹੁਤ ਜ਼ਿਆਦਾ ਨਿਰਭਰ ਕਰਦੇ ਹਨ।

ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮ.) ਸ਼ਾਇਰੀ ਮਲਹੋਤਰਾ ਨੇ ਵੀਰਵਾਰ ਨੂੰ ਮੌਕੇ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਤੇ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਉਦਯੋਗਿਕ ਇਕਾਈਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਮੁੱਦੇ ਖਾਸ ਕਰ ਬਰਸਾਤ ਦੇ ਮੌਸਮ ਦੌਰਾਨ ਸੁਚਾਰੂ ਆਵਾਜਾਈ ਨਾਲ ਸਬੰਧਤ, ਨੂੰ ਹੱਲ ਕਰਨ ਲਈ ਵਚਨਬੱਧ ਹੈ।

ਐਸ.ਡੀ.ਐਮ. ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਧੋਗੜੀ ਸੜਕ ਨੂੰ ਪੂਰੀ ਤਰ੍ਹਾਂ ਆਵਾਜਾਈ ਯੋਗ ਬਣਾਉਣ 'ਤੇ ਜ਼ੋਰ ਦਿੱਤਾ ਗਿਆ ਹੈ। ਇਹ ਸੜਕ ਸਰਫੇਸ ਵਾਟਰ ਪ੍ਰਾਜੈਕਟ ਅਧੀਨ ਪਾਣੀ ਸਪਲਾਈ ਪਾਈਪਲਾਈਨ ਲਈ ਪੁੱਟੀ ਗਈ ਸੀ, ਜੋ ਕਿ ਇਸ ਪਾਈਪਲਾਈਨ ਵਿਛਾਉਣ ਤੋਂ ਬਾਅਦ ਹੁਣ ਨਿਰਮਾਣ ਅਧੀਨ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨੂੰ ਇਸ ਪ੍ਰਾਜੈਕਟ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਧੋਗੜੀ ਰੋਡ ਨੂੰ ਬਾਰਿਸ਼ਾਂ ਤੋਂ ਪਹਿਲਾਂ ਚਾਲੂ ਕੀਤਾ ਜਾ ਸਕੇ।

ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਧਿਕਾਰੀਆਂ ਨੂੰ ਕਨਾਲ ਰੋਡ (ਵਿਕਲਪਿਕ), ਜਿਸ ਦੀ ਵਰਤੋਂ ਲੋਕਾਂ ਵੱਲੋਂ ਵੱਡੇ ਪੱਧਰ 'ਤੇ ਕੀਤੀ ਜਾਂਦੀ ਹੈ, 'ਤੇ ਲੁੱਕ ਵਿਛਾਉਣ (ਪੱਕਾ ਕਰਨ) ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਵੀ ਕਿਹਾ ਗਿਆ ਹੈ।

ਐਸ.ਡੀ.ਐਮ. ਨੇ ਉਦਯੋਗਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਧੋਗੜੀ ਰੋਡ ਨੂੰ ਮਾਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਤਰਜੀਹ ਦੇ ਆਧਾਰ 'ਤੇ ਵਾਹਨਾਂ ਦੀ ਆਵਾਜਾਈ ਦੇ ਯੋਗ ਬਣਾਇਆ ਜਾਵੇਗਾ।

Advertisement

Latest News

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਚੰਡੀਗੜ੍ਹ, 14 ਜੁਲਾਈ* :ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ...
ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ