ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੌਰਾਨ ਨੇ ਕੀਤੀ ਆਨਲਾਈਨ ਰਜਿਸਟਰੇਸ਼ਨ

ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੌਰਾਨ ਨੇ ਕੀਤੀ ਆਨਲਾਈਨ ਰਜਿਸਟਰੇਸ਼ਨ

ਮਾਲੇਰਕੋਟਲਾ, 01 ਮਈ :             ਜਨਗਣਨਾ 2027 ਦਾ ਪਹਿਲਾ ਪੜਾਅ ਸਵੈ-ਗਿਣਤੀ ਸ਼ੁਰੂ ਹੋ ਚੁੱਕੀ ਹੈ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ se.census.gov.in ਪੋਰਟਲ ‘ਤੇ ਆਪਣੀ ਜਾਣਕਾਰੀ ਭਰ ਕੇ ਜ਼ਿਲ੍ਹੇ ਦੀ ਸਮੂਹ ਅਵਾਮ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਵਾਉਣ ਵਿਚ ਗਿਣਤੀਕਾਰਾਂ ਨਾਲ ਪੂਰਾ ਸਹਿਯੋਗ ਕਰਨ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਅਤੇ ਸੁਰੱਖਿਅਤ ਰਹੇਗੀ। ਉਨ੍ਹਾਂ ਹੋਰ ਕਿਹਾ ਕਿ ਇਹ ਆਜ਼ਾਦੀ ਤੋਂ ਬਾਅਦ ਭਾਰਤ ਦੀ 8ਵੀਂ ਜਨਗਣਨਾ ਹੈ ਅਤੇ ਪਹਿਲੀ ਵਾਰ ਪੂਰੀ ਤਰ੍ਹਾਂ ਡਿਜ਼ਿਟਲ ਢੰਗ ਨਾਲ ਕਰਵਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਜਨਗਣਨਾ 2011 ਵਿੱਚ ਹੋਈ ਸੀ ।

              ਉਨ੍ਹਾਂ ਕਿਹਾ ਕਿ ਜਨਗਣਨਾ ਸਰਕਾਰ ਦੀਆਂ ਸਮਾਜਿਕ ਅਤੇ ਆਰਥਿਕ ਨੀਤੀਆਂ ਤਿਆਰ ਕਰਨ ਦੀ ਬੁਨਿਆਦ ਹੁੰਦੀ ਹੈ, ਇਸ ਲਈ ਸਾਨੂੰ ਸਹੀ ਅਤੇ ਸਟੀਕ ਜਾਣਕਾਰੀ ਦੇ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਚਾਹੀਦਾ ਹੈ

                    ਉਨ੍ਹਾਂ ਦੱਸਿਆ ਕਿ ਜਨਗਣਨਾ ਲਈ ਟੋਲ-ਫ਼ਰੀ ਹੈਲਪਲਾਈਨ ਨੰਬਰ 1855 ਵੀ ਚਾਲੂ ਕੀਤਾ ਗਿਆ ਹੈ। ਪਹਿਲੇ ਪੜਾਅ ਹੇਠ 30 ਅਪ੍ਰੈਲ ਤੋਂ 14 ਮਈ ਤੱਕ ਸਵੈ-ਗਿਣਤੀ ਕੀਤੀ ਜਾਵੇਗੀ। 15 ਮਈ ਤੋਂ 13 ਜੂਨ ਤੱਕ ਗਿਣਤੀ ਕਰਨ ਵਾਲੇ ਕਰਮਚਾਰੀ (ਗਿਣਤੀਕਾਰ) ਹਰ ਘਰ ਦਾ ਦੌਰਾ ਕਰਕੇ 33 ਸਵਾਲ ਪੁੱਛਣਗੇ। ਜਿਨ੍ਹਾਂ ਲੋਕਾਂ ਨੇ ਸਵੈ-ਗਿਣਤੀ ਕਰ ਲਈ ਹੋਵੇਗੀ, ਉਹਨਾਂ ਤੋਂ ਸਿਰਫ਼ ਸਵੈ-ਗਿਣਤੀ ਨੰਬਰ ਲਿਆ ਜਾਵੇਗਾ ਅਤੇ ਕਰਮਚਾਰੀ ਉਸ ਜਾਣਕਾਰੀ ਦੀ ਪੁਸ਼ਟੀ ਕਰਕੇ ਪ੍ਰਕਿਰਿਆ ਪੂਰੀ ਕਰਨਗੇ। ਉਨ੍ਹਾਂ ਲੋਕਾਂ ਨੂੰ ਸਾਇਬਰ ਠੱਗਾਂ ਤੋਂ ਸਾਵਧਾਨ ਰਹਿਣ ਲਈ ਵੀ ਕਿਹਾ। ਜਨਗਣਨਾ ਦੌਰਾਨ ਕੋਈ ਵੀ ਵਿਅਕਤੀ ਆਧਾਰ, ਪੈਨ ਕਾਰਡ, ਡ੍ਰਾਈਵਿੰਗ ਲਾਇਸੈਂਸ, ਬੈਂਕ ਵੇਰਵੇ ਜਾਂ ਓ.ਟੀ.ਪੀ ਨਹੀਂ ਮੰਗੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੁਚੇਤ ਰਹਿ ਕੇ ਡਿਜ਼ਿਟਲ ਧੋਖਾਧੜੀ ਤੋਂ ਬਚਣ। ਇਸ ਮੌਕੇ ਜਨਗਣਨਾ ਵਿਭਾਗ ਪੰਜਾਬ ਚੰਡੀਗੜ੍ਹ ਤੋਂ ਵਿਵੇਕ ਸਿੰਘ, ਸੰਦੀਪ ਸਿੰਘ,ਲਵਿਸ ਬਾਂਸਲ,ਟੈਕਨੀਕਲ ਅਸਿਸਟੈਂਟ ਦਵਿੰਦਰ ਸਿੰਘ ,ਜ਼ਿਲਾ ਕੁਆਰਡੀਨੇਟਰ ਮਾਲੇਰਕੋਟਲਾ ਮਨਪ੍ਰੀਤ ਕੌਰ ਵੀ ਮੌਜੂਦ ਸਨ ।

 

 

Advertisement

Latest News

ਪਵਿੱਤਰ ਧਰਤੀ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ, ਕਰੋੜਾਂ ਰੁਪਏ ਨਾਲ ਹੋ ਰਹੇ ਵਿਕਾਸ ਕਾਰਜਾਂ ਨੇ ਨਗਰ ਦੀ ਬਦਲੀ ਤਸਵੀਰ - ਕੈਬਨਿਟ ਮੰਤਰੀ ਪਵਿੱਤਰ ਧਰਤੀ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ, ਕਰੋੜਾਂ ਰੁਪਏ ਨਾਲ ਹੋ ਰਹੇ ਵਿਕਾਸ ਕਾਰਜਾਂ ਨੇ ਨਗਰ ਦੀ ਬਦਲੀ ਤਸਵੀਰ - ਕੈਬਨਿਟ ਮੰਤਰੀ
ਕੀਰਤਪੁਰ ਸਾਹਿਬ 01 ਮਈ :  ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਤੇ ਕੈਬਨਿਟ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ 'ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ
ਵਿਧਾਇਕ ਸ਼ੈਰੀ ਕਲਸੀ ਨੇ ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ