ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਹੀ ਲਿਆਉਣ ਦੀ ਕੀਤੀ ਅਪੀਲ

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਹੀ ਲਿਆਉਣ ਦੀ ਕੀਤੀ ਅਪੀਲ


ਮਾਨਸਾ, 16 ਅਕਤੂਬਰ:

       ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਕੇਵਲ ਸੁੱਕਾ ਝੋਨਾ ਹੀ ਲੈ ਕੇ ਆਉਣ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਮਾਤਰਾ 17 ਫ਼ੀਸਦੀ ਤੈਅ ਕੀਤੀ ਗਈ ਹੈ, ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ।
      ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਖ਼ਰੀਦ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਜਾਂ ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਹੋਰ ਜਾਗਰੂਕ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਆਪਣੀਆਂ ਫ਼ਸਲਾਂ ਵੇਚਣ ਸਮੇਂ ਕੋਈ ਮੁਸ਼ਕਿਲ ਨਾ ਆਵੇ।

    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਖ਼ਰੀਦ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੁਆਰਾ ਨਿਰਧਾਰਤ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਵੇਗੀ। ਉਨ੍ਹਾਂ ਦੁਹਰਾਇਆ ਕਿ ਸਰਕਾਰ ਕਿਸਾਨਾਂ ਦੀ ਸਖ਼ਤ ਮਿਹਨਤ ਨਾਲ ਪੈਦਾ ਹੋਈ ਫ਼ਸਲ ਦੇ ਹਰੇਕ ਦਾਣੇ ਨੂੰ ਖ਼ਰੀਦਣ ਲਈ ਵਚਨਬੱਧ ਹੈ।

     ਡੀ.ਸੀ. ਨਵਜੋਤ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਨ ਤਾਂ ਜੋ ਫ਼ਸਲ ਵਿਚ ਨਮੀ ਦੀ ਮਾਤਰਾ ਨਾ ਵਧੇ। ਇਸ ਤੋਂ ਇਲਾਵਾ, ਕੰਬਾਈਨ ਹਾਰਵੈਸਟਰਾਂ 'ਤੇ ਸੁਪਰ ਐਸ.ਐਮ.ਐਸ ਦੀ ਵਰਤੋਂ ਲਾਜ਼ਮੀ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿਚ ਕੋਈ ਵੀ ਕੰਬਾਈਨ ਹਾਰਵੈਸਟਰ ਸੁਪਰ ਐਸ.ਐਮ.ਐਸ ਤੋਂ ਬਿਨਾਂ ਨਹੀਂ ਚੱਲ ਸਕੇਗੀ।

          ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਵਾਤਾਵਰਨ ਨੂੰ ਨੁਕਸਾਨ ਹੁੰਦਾ ਹੈ ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਅਪਣਾ ਕੇ ਵਾਤਾਵਰਨ ਸੁਰੱਖਿਆ ਵਿਚ ਆਪਣੀ ਭਾਗੀਦਾਰੀ ਨੂੰ ਯਕੀਨੀ ਬਣਾਉਣ। 

Advertisement

Latest News

ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ
ਬਟਾਲਾ, 7 ਨਵੰਬਰ,2025:- ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ (New Tehsil Complex...
ਵਿੱਕੀ ਕੌਸ਼ਲ ਦੀ ਪਤਨੀ ਕੈਟਰੀਨਾ ਕੈਫ਼ ਨੇ ਪੁੱਤ ਨੂੰ ਜਨਮ ਦਿੱਤਾ ਹੈ
ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7 ਨਵੰਬਰ 2025 ਨੂੰ ਇੱਕ ਇਤਿਹਾਸਕ ਸਮਾਗਮ ਦਾ ਆਗਾਜ਼ ਕੀਤਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੰਬਰ 2025 ਜਲਦੀ ਭਾਰਤ ਦਾ ਦੌਰਾ ਕਰ ਸਕਦੇ ਹਨ 
ਦਿੱਲੀ ਵਿੱਚ ਠੰਢ ਵਧਣ ਦੇ ਨਾਲ ਮੌਸਮ ਵਿਭਾਗ ਦੀ ਚੇਤਾਵਨੀ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-11-2025 ਅੰਗ 539
Realme GT 8 Pro ਜਲਦੀ ਹੀ ਭਾਰਤ ਵਿੱਚ ਲਾਂਚ ਹੋਵੇਗਾ