ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਕੈਂਪਾਂ ਦਾ ਲੋਕ ਲੈਣ ਲਾਹਾ-ਡਿਪਟੀ ਕਮਿਸ਼ਨਰ ਨਵਜੋਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਕੈਂਪਾਂ ਦਾ ਲੋਕ ਲੈਣ ਲਾਹਾ-ਡਿਪਟੀ ਕਮਿਸ਼ਨਰ ਨਵਜੋਤ ਕੌਰ

ਮਾਨਸਾ, 13 ਫਰਵਰੀ:
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੁਖਾਲੇ ਮਾਹੌਲ ਵਿਚ ਲੋਕਾਂ ਨੂੰ ਸਹੂਲਤ ਪ੍ਰਦਾਨ ਕੀਤੀ ਜਾਵੇ ਤਾਂ ਜੋ ਕੋਈ ਵੀ ਨਾਗਰਿਕ ਇਸ ਲੋਕ ਭਲਾਈ ਸਕੀਮ ਤੋਂ ਵਾਂਝਾ ਨਾ ਰਹੇ। ਇਹ ਹਦਾਇਤ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਸਬੰਧਤ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਅਤੇ ਵਿਧਾਇਕ ਸਰਦੂਲਗੜ੍ਹ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਮੌਜੂਦਗੀ ਵਿਚ ਜ਼ਿਲ੍ਹੇ 'ਚ ਬਣ ਰਹੇ ਸਿਹਤ ਕਾਰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਮੌਕੇ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ  ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ 26 ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਕਾਰਡ ਬਣਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਕਿਸੇ ਨੂੰ ਵੀ ਦੂਰ-ਦੁਰਾਡੇ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਅੰਦਰ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਲੋਕ ਲਾਹਾ ਲੈਣ ਤਾਂ ਜੋ ਹਰ ਯੋਗ ਪਰਿਵਾਰ ਤੱਕ ਸਿਹਤ ਯੋਜਨਾ ਦਾ ਲਾਭ ਪਹੁੰਚ ਸਕੇ।  ਉਨ੍ਹਾਂ ਐੱਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਨਿੱਜੀ ਤੌਰ 'ਤੇ ਕੈਂਪਾਂ ਦੀ ਨਿਗਰਾਨੀ ਕਰਦੇ ਹੋਏ ਕਾਰਡ ਬਣਾਉਣ ਵਾਲੀਆਂ ਟੀਮਾਂ ਨੂੰ ਹਰ ਲੋੜੀਂਦਾ ਸਾਮਾਨ  ਮੁਹੱਈਆ ਕਰਵਾਇਆ ਜਾਵੇ ਤਾਂ ਜੋ ਮੌਕੇ 'ਤੇ ਹੀ ਬਿਨਾਂ ਕਿਸੇ ਦੇਰੀ ਦੇ ਕਾਰਡ ਬਣਾਏ ਜਾ ਸਕਣ।

ਉਨ੍ਹਾਂ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਕਾਰਡ ਬਣਵਾਉਣ ਲਈ ਆਪਣੇ ਨਾਲ ਵੋਟਰ ਆਈਡੀ ਕਾਰਡ, ਆਧਾਰ ਕਾਰਡ, ਜੇਕਰ ਮੈਂਬਰ ਨਬਾਲਗ ਹੈ ਤਾਂ ਮੈਂਬਰ ਦੇ ਜਨਮ ਸਰਟੀਫਿਕੇਟ ਦੇ ਨਾਲ ਪਰਿਵਾਰ ਦੇ ਮੁਖੀ ਦਾ ਆਈਡੀ ਕਾਰਡ ਅਤੇ ਰਿਸ਼ਤੇ ਦਾ ਘੋਸ਼ਣਾ ਪੱਤਰ ਜ਼ਰੂਰ ਲੈ ਕੇ ਆਉਣ।

ਇਸ ਮੌਕੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ. ਬੁੱਧ ਰਾਮ ਅਤੇ ਵਿਧਾਇਕ ਸਰਦੂਲਗੜ੍ਹ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਮਿਆਰੀ ਸਕੀਮ ਹੈ ਜਿਸ ਬਾਰੇ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੋਕਾਂ ਨੂੰ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਖੁਦ ਨਿੱਜੀ ਤੌਰ 'ਤੇ ਇੰਨ੍ਹਾਂ ਕੈਂਪਾਂ ਦੀ ਮੋਨੀਟਰਿੰਗ ਕਰ ਰਹੇ ਹਨ ਤਾਂ ਜੋ ਹਰ ਲੋੜਵੰਦ ਨੂੰ ਇਸ ਯੋਜਨਾ ਵਿਚ ਕਵਰ ਕਰਵਾਇਆ ਜਾ ਸਕੇ।

ਮੀਟਿੰਗ ਦੌਰਾਨ ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਡਾ. ਗੁਰਲੀਨ ਕੌਰ ਆਈ.ਏ.ਐੱਸ. (ਯੂ.ਟੀ), ਐਸਡੀਐਮ ਮਾਨਸਾ ਕਾਲਾ ਰਾਮ ਕਾਂਸਲ, ਐਸਡੀਐਮ ਬੁਢਲਾਡਾ ਗਗਨਦੀਪ ਸਿੰਘ, ਐਸਡੀਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਐੱਨ.ਆਈ.ਸੀ., ਸੇਵਾ ਕੇਂਦਰ ਅਤੇ ਸੀ.ਐੱਸ.ਸੀ ਦੀ ਟੀਮ ਮੌਜੂਦ ਸੀ। 

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ